ਮੁੱਖ ਚੋਣ ਕਮਿਸ਼ਨਰ ਖਿਲਾਫ਼ ‘CJP’ ਦੇ ਰੋਸ ਪ੍ਰਦਰਸ਼ਨ ਨੂੰ ਸੋਨਮ ਵਾਂਗਚੁਕ ਦਾ ਸਮਰਥਨ

Monday, Sep 28, 2026 - 09:54 AM (IST)

ਮੁੱਖ ਚੋਣ ਕਮਿਸ਼ਨਰ ਖਿਲਾਫ਼ ‘CJP’ ਦੇ ਰੋਸ ਪ੍ਰਦਰਸ਼ਨ ਨੂੰ ਸੋਨਮ ਵਾਂਗਚੁਕ ਦਾ ਸਮਰਥਨ

ਨਵੀਂ ਦਿੱਲੀ (ਏਜੰਸੀ) - ਵਾਤਾਵਰਣ ਕਾਰਕੁੰਨ ਸੋਨਮ ਵਾਂਗਚੁਕ ਨੇ ਐਤਵਾਰ ਨੂੰ ਮੁੱਖ ਚੋਣ ਕਮਿਸ਼ਨਰ (ਸੀ. ਈ. ਸੀ.) ਗਿਆਨੇਸ਼ ਕੁਮਾਰ ਖਿਲਾਫ਼ ‘ਕਾਕਰੋਚ ਜਨਤਾ ਪਾਰਟੀ’ (ਸੀ. ਜੇ. ਪੀ.) ਦੇ 2 ਅਕਤੂਬਰ ਨੂੰ ਪ੍ਰਸਤਾਵਿਤ ਰੋਸ ਪ੍ਰਦਰਸ਼ਨ ਦਾ ਸਮਰਥਨ ਕੀਤਾ ਅਤੇ ਕਿਹਾ ਕਿ ਦੇਸ਼ ’ਚ ਜਵਾਬਦੇਹੀ ਅਤੇ ਚੋਣ ਪ੍ਰਕਿਰਿਆ ’ਚ ਸੁਧਾਰ ਦੇ ਯਤਨਾਂ ਦਾ ਸਮਰਥਨ ਕੀਤਾ ਜਾਣਾ ਚਾਹੀਦਾ ਹੈ। ਸੀ. ਜੇ. ਪੀ. ਦੇ ਪ੍ਰਸਤਾਵਿਤ ਅੰਦੋਲਨ ਨੂੰ ਸਮਰਥਨ ਦਿੰਦੇ ਹੋਏ ਵਾਂਗਚੁਕ ਨੇ ਕਿਹਾ ਕਿ ਉਹ ਰੋਸ ਪ੍ਰਦਰਸ਼ਨ ਦੌਰਾਨ ਸੰਭਵ ਤੌਰ ’ਤੇ ਨਿੱਜੀ ਤੌਰ ’ਤੇ ਮੌਜੂਦ ਨਹੀਂ ਰਹਿਣਗੇ। 

ਇਹ ਵੀ ਪੜ੍ਹੋ : ਫਰੀਦਾਬਾਦ : ਜ਼ਿੰਦਗੀ ਦੀ ਜੰਗ ਹਾਰੀ 3 ਸਾਲਾਂ ਜਵਾਕੜੀ; 10 ਘੰਟਿਆਂ ਮਗਰੋਂ 250 ਫੁੱਟ ਬੋਰਵੈੱਲ 'ਚੋਂ ਬਾਹਰ ਕੱਢੀ ਦੇਹ

ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ, “ਦੇਸ਼ ’ਚ ਜਵਾਬਦੇਹੀ ਬਿਹਤਰ ਕਰਨ ਲਈ ਜੋ ਵੀ ਯਤਨ ਹੋਣਗੇ, ਮੈਂ ਹਮੇਸ਼ਾ ਉਨ੍ਹਾਂ ਦੇ ਨਾਲ ਹਾਂ।’’ ਵਾਂਗਚੁਕ ਨੇ ਕਿਹਾ, ‘‘ਮੇਰੇ ਲਈ ਅੰਦੋਲਨਾਂ ਦਾ ਸਮਰਥਨ ਕਰਨ ਦਾ ਮਕਸਦ ਇਹੋ ਹੈ ਕਿ ਇਹ ਅੰਦੋਲਨ ਆਪਣੇ ਦਮ ’ਤੇ ਅੱਗੇ ਵਧਣ। ਹੁਣ ਇਸ ਮੁੱਦੇ ਨੂੰ ਲੈ ਕੇ ਕਈ ਲੋਕ ਸਾਹਮਣੇ ਆ ਗਏ ਹਨ ਅਤੇ ਇਹ ਦੇਖ ਕੇ ਮੈਨੂੰ ਖੁਸ਼ੀ ਹੈ, ਇਸ ਲਈ ਮੈਂ ਉਮੀਦ ਕਰਦਾ ਹਾਂ ਕਿ ਮੁੱਖ ਚੋਣ ਕਮਿਸ਼ਨਰ ਨਾਲ ਜੁੜੇ ਇਸ ਮੁੱਦੇ ’ਤੇ ਮੇਰੀ ਜ਼ਰੂਰਤ ਨਹੀਂ ਪਵੇਗੀ।’’ ਸੋਨਮ ਵਾਂਗਚੁਕ ਨੇ ਕਿਹਾ ਕਿ ਲੋਕਤੰਤਰਿਕ ਦੇਸ਼ ਲਈ ਚੋਣ ਪ੍ਰਕਿਰਿਆ ਸਭ ਤੋਂ ਮਹੱਤਵਪੂਰਨ ਲੋੜਾਂ ’ਚੋਂ ਇਕ ਹੈ ਅਤੇ ਇਸ ’ਚ ਸੁਧਾਰ ਦੀ ਜ਼ਰੂਰਤ ਹੈ।

ਇਹ ਵੀ ਪੜ੍ਹੋ : Shradh 2026: ਸ਼ਰਾਧਾਂ ’ਚ ਵੱਡੇ-ਵੱਡੇਰਿਆਂ ਨੂੰ ਖੁਸ਼ ਕਰਨ ਲਈ ਕਦੇ ਨਾ ਕਰੋ ਇਹ ਗਲਤੀਆਂ, ਨਹੀਂ ਤਾਂ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News