CJP ਪ੍ਰਦਰਸ਼ਨ: ਸੁਪਰੀਮ ਕੋਰਟ ਨੇ ਪੁਲਸ ਵਧੀਕੀਆਂ ਦੀ ਜਾਂਚ ਲਈ ਕਮੇਟੀ ਦੇ ਪੁਨਰਗਠਨ ਤੋਂ ਕੀਤਾ ਇਨਕਾਰ
Wednesday, Sep 16, 2026 - 02:30 PM (IST)
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਦਿੱਲੀ ਵਿੱਚ CJP ਵਿਦਿਆਰਥੀ ਪ੍ਰਦਰਸ਼ਨਕਾਰੀਆਂ ਵਿਰੁੱਧ ਕਥਿਤ ਪੁਲਸ ਵਧੀਕੀਆਂ ਦੀ ਜਾਂਚ ਲਈ ਬਣਾਈ ਗਈ ਪੰਜ ਮੈਂਬਰੀ ਉੱਚ-ਸ਼ਕਤੀਸ਼ਾਲੀ ਕਮੇਟੀ ਦਾ ਪੁਨਰਗਠਨ ਕਰਨ ਤੋਂ ਇਨਕਾਰ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਕਮੇਟੀ ਦੇ ਖ਼ਿਲਾਫ ਲਗਾਏ ਗਏ ਦੋਸ਼ ਸਿਰਫ਼ ਅਲਕਲਾਂ ਅਤੇ ਪਹਿਲਾਂ ਤੋਂ ਬਣੀਆਂ ਧਾਰਣਾਵਾਂ 'ਤੇ ਅਧਾਰਿਤ ਹੈ। ਭਾਰਤ ਦੇ ਚੀਫ ਜਸਟਿਸ ਸੂਰਿਆਕਾਂਤ ਅਤੇ ਜਸਟਿਸ ਜੋਇਮਲਿਆ ਬਾਗਚੀ ਅਤੇ ਵੀ.ਮੋਹਨਾ ਦੀ ਬੈਂਚ ਨੇ ਕਿਹਾ ਕਿ ਕਮੇਟੀ ਦਾ ਗਠਨ ਨਿਰਪੱਖਤਾ ਅਤੇ ਪਾਰਦਰਸ਼ਤਾ ਦੇ ਉੱਚਤਮ ਮਾਪਦੰਡਾਂ ਦੇ ਨਾਲ-ਨਾਲ ਨਿਰਪੱਖ ਪਹੁੰਚ ਵਿਚ ਸਹਾਇਤਾ ਲਈ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਡੇਰਾ ਸੱਚਾ ਸੌਦਾ ਰਾਮ ਰਹੀਮ ਦੀ 21 ਦਿਨਾਂ ਪੈਰੋਲ ਖ਼ਤਮ, ਅੱਜ ਵਾਪਸ ਜਾਵੇਗਾ ਜੇਲ੍ਹ
ਬੈਂਚ ਨੇ 10 ਸਤੰਬਰ ਦੇ ਆਪਣੇ ਹੁਕਮ (ਜਿਸ ਵਿਚ ਮੰਗਲਵਾਰ ਨੂੰ ਆਨਲਾਈਨ ਅਪਲੋਡ ਕੀਤਾ ਗਿਆ) ਵਿੱਚ ਕਿਹਾ ਕਿ ਉੱਚ ਸ਼ਕਤੀ ਪ੍ਰਾਪਤ ਜਾਂਚ ਕਮੇਟੀ (HPEC) ਦਾ ਗਠਨ ਅਦਾਲਤ ਦੇ ਸਾਹਮਣੇ ਇੱਕ ਜਾਂ ਦੂਜੀ ਧਿਰ ਦੇ ਹਿੱਤਾਂ ਦਾ ਸਮਰਥਨ ਕਰਨ ਲਈ ਨਹੀਂ ਕੀਤਾ ਗਿਆ ਸੀ। ਬੈਂਚ ਨੇ ਕਿਹਾ ਅਸੀਂ ਕਮੇਟੀ ਦੀ ਬਣਤਰ ਵਿਚ ਕੋਈ ਬਦਲਾਅ ਕਰਨ ਦੇ ਇੱਛੁਕ ਨਹੀਂ ਹਨ, ਖ਼ਾਸ ਕਰਕੇ ਉਸ ਸਮੇਂ ਜਦੋਂ ਉਸ ਦੇ ਪੁਨਰਗਠਨ ਦੀ ਬੇਨਤੀ HPEC ਰਾਹੀਂ ਜਾਂਚ ਸ਼ੁਰੂ ਕਰਨ ਤੋਂ ਪਹਿਲਾਂ ਹੀ ਸਿਰਫਡ ਅਟਕਲਾਂ ਅਤੇ ਪਹਿਲਾਂ ਤੋਂ ਹੀ ਬਣਾਈਆਂ ਧਾਰਨਾਵਾਂ ਦੇ ਆਧਾਰ 'ਤੇ ਕੀਤੀ ਗਈ ਸੀ। ਸੁਪਰੀਮ ਕੋਰਟ ਨੇ ਐਚਪੀਈਸੀ ਨੂੰ ਪੈਲੇਟ ਗਨ ਦੀ ਵਰਤੋਂ, ਨਿਸ਼ਾਨਾ ਬਣਾ ਕੇ ਕੀਤੀ ਹਿੰਸਾ ਅਤੇ ਮਹਿਲਾ ਪ੍ਰਦਰਸ਼ਨਕਾਰੀਆਂ ਨੂੰ ਪਰੇਸ਼ਾਨ ਕਰਨ, ਦੋਵਾਂ ਧਿਰਾਂ ਵੱਲੋਂ ਬਹੁਤ ਜ਼ਿਆਦਾ ਹਿੰਸਾ ਅਤੇ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਨਾਲ ਸਬੰਧਤ ਮੁੱਦਿਆਂ ਦੀ ਜਾਂਚ ਕਰਨ ਦਾ ਨਿਰਦੇਸ਼ ਦਿੱਤਾ।
ਇਹ ਵੀ ਪੜ੍ਹੋ : ਅਧਿਆਪਕਾਂ ਦੀ 3 ਵਾਰ ਲੱਗਿਆ ਕਰੇਗੀ ਹਾਜ਼ਰੀ! ਨਹੀਂ ਤਾਂ ਕੱਟੀ ਜਾਵੇਗੀ ਤਨਖ਼ਾਹ, ਸ਼ਿਮਲਾ 'ਚ ਹੋ ਗਿਆ ਐਲਾਨ
ਅਦਾਲਤ ਨੇ ਕਿਹਾ, "ਗਵਾਹਾਂ ਅਤੇ ਉਨ੍ਹਾਂ ਲੋਕਾਂ ਨਾਲ ਕੀਤੇ ਗਏ ਵਿਵਹਾਰ ਨੂੰ ਲੈ ਕੇ ਜਤਾਈਆਂ ਚਿੰਤਾਵਾਂ ਦੇ ਸੰਬੰਧ ਵਿੱਚ, ਜੋ HPEC ਦੇ ਸਾਹਮਣੇ ਆ ਕੇ ਆਪਣਾ ਪੱਖ ਰੱਖਣਾ ਅਤੇ ਆਪਣੀਆਂ ਸ਼ਿਕਾਇਤਾਂ ਦਰਜ ਕਰਵਾਉਣਾ ਚਾਹੁੰਦੇ ਹਨ, ਅਸੀਂ ਕਮੇਟੀ ਨੂੰ ਬੇਨਤੀ ਕਰਦੇ ਹਾਂ ਕਿ ਅਜਿਹੇ ਕਮਜ਼ੋਰ ਗਵਾਹਾਂ ਨੂੰ ਢੁਕਵੀਂ ਸੁਰੱਖਿਆ ਪ੍ਰਦਾਨ ਕੀਤੀ ਜਾਵੇ ਅਤੇ ਉਨ੍ਹਾਂ ਦੀ ਪਛਾਣ ਗੁਪਤ ਰੱਖੀ ਜਾਵੇ।" ਬੈਂਚ ਨੇ ਕਿਹਾ, "ਇਹ ਕਹਿਣ ਦੀ ਲੋੜ ਨਹੀਂ ਕਿ ਅਜਿਹੇ ਸੰਵੇਦਨਸ਼ੀਲ ਗਵਾਹਾਂ ਦੁਆਰਾ HPEC ਨੂੰ ਪੇਸ਼ ਕੀਤੇ ਗਏ ਕਿਸੇ ਵੀ ਬਿਆਨ ਜਾਂ ਸਬੂਤ ਦੇ ਸੰਬੰਧ ਵਿੱਚ ਪੂਰੀ ਗੁਪਤਤਾ ਬਣਾਈ ਰੱਖੀ ਜਾਵੇਗੀ। ਇਸ ਉਦੇਸ਼ ਲਈ, ਅਜਿਹੇ ਗਵਾਹਾਂ ਅਤੇ ਹੋਰ ਸਬੰਧਤ ਧਿਰਾਂ ਨੂੰ ਦਸਤਾਵੇਜ਼ ਅਤੇ ਸਬੂਤ ਜਮ੍ਹਾਂ ਕਰਾਉਣ ਵਿੱਚ ਸਹਾਇਤਾ ਕਰਨ ਲਈ ਇੱਕ ਵੱਖਰਾ ਔਨਲਾਈਨ ਪੋਰਟਲ ਬਣਾਇਆ ਜਾ ਸਕਦਾ ਹੈ।"
ਇਹ ਵੀ ਪੜ੍ਹੋ : 7500 ਤੋਂ ਵੱਧ ਵਿਦਿਆਰਥੀਆਂ ਨੂੰ ਮਿਲਣਗੀਆਂ ਈ-ਸਕੂਟੀ; CM ਮੋਹਨ ਯਾਦਵ ਦਾ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
