CJP ਸੰਵਿਧਾਨ ਕਲੱਬ ''ਚ ਕੇਂਦਰੀ ਮੰਤਰੀਆਂ ਨਾਲ ਕਰੇਗੀ ਮੁਲਾਕਾਤ, ਜੰਤਰ-ਮੰਤਰ ''ਤੇ ਜਾਰੀ ਰਹੇਗਾ ਪ੍ਰਦਰਸ਼ਨ
Friday, Jul 24, 2026 - 06:17 AM (IST)
ਨੈਸ਼ਨਲ ਡੈਸਕ : ਕਾਕਰੋਚ ਜਨਤਾ ਪਾਰਟੀ (CJP) ਦੇ ਬੁਲਾਰੇ ਸੌਰਵ ਦਾਸ ਨੇ ਜਾਣਕਾਰੀ ਦਿੱਤੀ ਹੈ ਕਿ ਪਾਰਟੀ ਦੇ ਨੁਮਾਇੰਦੇ ਦਿੱਲੀ ਦੇ ਸੰਵਿਧਾਨ ਕਲੱਬ ਵਿੱਚ ਕੇਂਦਰੀ ਮੰਤਰੀਆਂ ਨਾਲ ਮੁਲਾਕਾਤ ਕਰਨਗੇ। ਦੂਜੇ ਪਾਸੇ, ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਅਸਤੀਫ਼ਾ ਨਹੀਂ ਦੇ ਦਿੰਦੇ, ਉਦੋਂ ਤੱਕ ਜੰਤਰ-ਮੰਤਰ 'ਤੇ ਉਨ੍ਹਾਂ ਦਾ ਸ਼ਾਂਤੀਪੂਰਨ ਵਿਰੋਧ ਪ੍ਰਦਰਸ਼ਨ ਲਗਾਤਾਰ ਜਾਰੀ ਰਹੇਗਾ।
#WATCH | Delhi: Saurav Das, Chief Spokesperson, Cockroach Janta Party, says, "... Tomorrow, a discussion has been called for, we are very happy that the government has agreed to our request that it be at a neutral venue. The Constitution Club of India has been chosen..." pic.twitter.com/OOBnq8bqb7
— ANI (@ANI) July 23, 2026
ਸੋਸ਼ਲ ਐਕਟਿਵਿਸਟ ਸੋਨਮ ਵਾਂਗਚੁਕ ਵੱਲੋਂ 26 ਦਿਨਾਂ ਬਾਅਦ ਆਪਣੀ ਭੁੱਖ ਹੜਤਾਲ ਖ਼ਤਮ ਕਰਨ ਦੇ ਬਾਵਜੂਦ CJP ਨੇ ਜੰਤਰ-ਮੰਤਰ 'ਤੇ ਆਪਣਾ ਮੋਰਚਾ ਡਟੇ ਰਹਿਣ ਦਾ ਫੈਸਲਾ ਕੀਤਾ ਹੈ। ਅਭਿਜੀਤ ਦੀਪਕੇ ਨੇ ਸੋਸ਼ਲ ਮੀਡੀਆ 'ਤੇ ਲਿਖਿਆ ਕਿ ਉਹ ਇਸ ਗੱਲੋਂ ਰਾਹਤ ਮਹਿਸੂਸ ਕਰ ਰਹੇ ਹਨ ਕਿ ਵਾਂਗਚੁਕ ਨੇ ਆਪਣੀ ਭੁੱਖ ਹੜਤਾਲ ਖ਼ਤਮ ਕਰ ਦਿੱਤੀ ਹੈ, ਪਰ ਪਾਰਟੀ ਦਾ ਮੰਨਣਾ ਹੈ ਕਿ ਸਿੱਖਿਆ ਮੰਤਰੀ ਦੇ ਅਸਤੀਫੇ ਤੋਂ ਬਿਨਾਂ ਇਹ ਸੰਘਰਸ਼ ਅਧੂਰਾ ਹੈ।
ਇਹ ਵੀ ਪੜ੍ਹੋ : ਮੀਂਹ ਦਾ ਕਹਿਰ: ਗੁਜਰਾਤ, ਮਹਾਰਾਸ਼ਟਰ ਤੇ ਜੰਮੂ-ਕਸ਼ਮੀਰ 'ਚ ਹੜ੍ਹ ਵਰਗੇ ਹਾਲਾਤ; ਹਜ਼ਾਰਾਂ ਲੋਕ ਪ੍ਰਭਾਵਿਤ
ਜ਼ਿਕਰਯੋਗ ਹੈ ਕਿ ਪੇਪਰ ਲੀਕ ਮਾਮਲੇ ਨੂੰ ਲੈ ਕੇ ਸਰਕਾਰ ਪਹਿਲਾਂ ਹੀ ਕਾਫੀ ਦਬਾਅ ਹੇਠ ਹੈ। ਇਸੇ ਵਿਰੋਧ ਪ੍ਰਦਰਸ਼ਨ ਦੇ ਚੱਲਦਿਆਂ ਸਰਕਾਰ ਨੇ ਸਿੱਖਿਆ ਮੰਤਰਾਲੇ ਦੇ ਸਕੱਤਰ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਭਰੋਸਾ ਦਿੱਤਾ ਹੈ ਕਿ ਪੇਪਰ ਲੀਕ ਮਾਮਲੇ ਦੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਹੁਣ ਸਾਰਿਆਂ ਦੀਆਂ ਨਜ਼ਰਾਂ CJP ਅਤੇ ਕੇਂਦਰੀ ਮੰਤਰੀਆਂ ਵਿਚਕਾਰ ਹੋਣ ਵਾਲੀ ਇਸ ਅਹਿਮ ਮੁਲਾਕਾਤ 'ਤੇ ਟਿਕੀਆਂ ਹੋਈਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
