ਚੋਣਾਂ ਨੂੰ ਲੈ ਕੇ ਹੋ ਰਹੀ ਵੋਟਿੰਗ ਦੌਰਾਨ ਵਰਕਰਾਂ ''ਚ ਝੜਪ, ਰੱਜ ਕੇ ਚੱਲੇ ਘਸੁੰਨ-ਮੁੱਕੇ

Saturday, Oct 05, 2024 - 05:15 PM (IST)

ਹਿਸਾਰ : ਹਰਿਆਣਾ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਦੌਰਾਨ ਹਿਸਾਰ ਦੇ ਪਿੰਡ ਖੰਡਾ ਖੇੜੀ ਵਿੱਚ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਉਮੀਦਵਾਰ ਕੈਪਟਨ ਅਭਿਮਨਿਊ ਅਤੇ ਕਾਂਗਰਸੀ ਉਮੀਦਵਾਰ ਜੱਸੀ ਪੇਟਵਾੜ ਦੇ ਸਮਰਥਕਾਂ ਵਿਚਾਲੇ ਝਗੜਾ ਹੋ ਗਿਆ। ਇਸ ਦੌਰਾਨ ਦੋਵਾਂ ਧਿਰਾਂ ਦੇ ਸਮਰਥਕਾਂ ਨੇ ਇੱਕ-ਦੂਜੇ 'ਤੇ ਘਸੁੰਨ-ਮੁੱਕੇ ਮਾਰਨੇ ਸ਼ੁਰੂ ਕਰ ਦਿੱਤੇ। ਪੁਲਸ ਨੇ ਇਸ ਮਾਮਲੇ ਵਿਚ ਦਖ਼ਲ ਦਿੰਦੇ ਹੋਏ ਦੋਵਾਂ ਧਿਰਾਂ ਨੂੰ ਵੱਖ ਕੀਤਾ ਅਤੇ ਸਥਿਤੀ ਨੂੰ ਕਾਬੂ ਕੀਤਾ। ਇਹ ਘਟਨਾ ਸ਼ਹੀਦ ਭਗਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਬੂਥ ’ਤੇ ਵਾਪਰੀ ਹੈ।

ਇਹ ਵੀ ਪੜ੍ਹੋ - ਵੱਡੀ ਖ਼ਬਰ : ਹੁਣ ਅਧਿਆਪਕਾਂ ਦੀ ਥਾਂ ਕਲਾਸ 'ਚ ਪੜ੍ਹਾਉਣਗੇ AI Robot

ਫਤਿਹਾਬਾਦ ਤੋਂ ਪ੍ਰਾਪਤ ਸਮਾਚਾਰ ਅਨੁਸਾਰ ਵਾਰਡ ਨੰਬਰ ਛੇ ਵਿਚ ਵੋਟਾਂ ਦੀ ਖਰੀਦੋ-ਫਰੋਖਤ ਦੇ ਦੋਸ਼ਾਂ ਨੂੰ ਲੈ ਕੇ ਹੰਗਾਮਾ ਹੋ ਗਿਆ। ਆਜ਼ਾਦ ਉਮੀਦਵਾਰ ਕਾਕਾ ਚੌਧਰੀ ਨੇ ਦੋਸ਼ ਲਾਇਆ ਕਿ ਸਾਬਕਾ ਕੌਂਸਲਰ ਦਾ ਨੁਮਾਇੰਦਾ ਵੋਟਾਂ ਖਰੀਦ ਰਿਹਾ ਹੈ। ਇਸ ਸੂਚਨਾ ਤੋਂ ਬਾਅਦ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਨੂੰ ਕੰਟਰੋਲ ਵਿਚ ਕਰ ਲਿਆ। ਇਸ ਤੋਂ ਇਲਾਵਾ ਨੰਗਲ ਚੌਧਰੀਆਂ ਦੇ ਪਿੰਡ ਧੋਖੇੜਾ ਵਿੱਚ ਵੀ ਵੋਟਿੰਗ ਦੌਰਾਨ ਲੜਾਈ ਹੋਈ। ਵੋਟਿੰਗ ਨੂੰ ਲੈ ਕੇ ਸ਼ੁਰੂ ਹੋਇਆ ਝਗੜਾ ਇੰਨਾ ਵੱਧ ਗਿਆ ਕਿ ਦੋਵਾਂ ਧਿਰਾਂ ਵਿਚਾਲੇ ਥੱਪੜ ਅਤੇ ਮੁੱਕੇਬਾਜ਼ੀ ਸ਼ੁਰੂ ਹੋ ਗਈ। ਪੁਲਸ ਨੇ ਮੁੜ ਦਖ਼ਲ ਦੇ ਕੇ ਸਥਿਤੀ ’ਤੇ ਕਾਬੂ ਪਾਇਆ।

ਇਹ ਵੀ ਪੜ੍ਹੋ - ਵੱਡੀ ਖ਼ਬਰ : 7 ਤੋਂ 12 ਅਕਤੂਬਰ ਤੱਕ ਛੁੱਟੀਆਂ! ਸਕੂਲ ਰਹਿਣਗੇ ਬੰਦ

ਭਾਜਪਾ ਵਿਰੁੱਧ ਬਗਾਵਤ ਕਰਕੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੀ ਸਾਵਿਤਰੀ ਜਿੰਦਲ ਅੱਜ ਸਵੇਰੇ ਹਿਸਾਰ ਦੇ ਆਈਟੀਆਈ ਬੂਥ ’ਤੇ ਵੋਟ ਪਾਉਣ ਪਹੁੰਚੀ। ਉਨ੍ਹਾਂ ਨੇ ਆਪਣੇ ਪਰਿਵਾਰ ਸਮੇਤ ਵੋਟ ਪਾਈ। ਜਦੋਂ ਕਿ ਆਜ਼ਾਦ ਉਮੀਦਵਾਰ ਗੌਤਮ ਸਰਦਾਨਾ ਨੇ ਪਰਿਵਾਰ ਸਮੇਤ ਵੋਟ ਪਾਈ। ਕਾਂਗਰਸੀ ਆਗੂ ਕੁਮਾਰੀ ਸ਼ੈਲਜਾ ਨੇ ਅਰਬਨ ਅਸਟੇਟ ਵਿੱਚ ਆਪਣੀ ਵੋਟ ਪਾਈ। ਹਿਸਾਰ 'ਚ ਵੋਟਿੰਗ ਪ੍ਰਕਿਰਿਆ ਸ਼ੁਰੂ ਹੋਣ ਤੋਂ ਬਾਅਦ ਸਵੇਰ ਤੱਕ ਵੋਟਿੰਗ ਪ੍ਰਕਿਰਿਆ ਹੌਲੀ-ਹੌਲੀ ਚੱਲਦੀ ਰਹੀ। ਕੁਝ ਬੂਥਾਂ ’ਤੇ ਪੈਸੇ ਨਾਲ ਵੋਟਾਂ ਖਰੀਦਣ ਦੇ ਦੋਸ਼ ਵੀ ਲੱਗੇ ਹਨ। ਇਸ ਸਬੰਧੀ ਸ਼ਿਕਾਇਤ ਵੀ ਦਿੱਤੀ ਗਈ ਹੈ। ਭਾਜਪਾ ਉਮੀਦਵਾਰ ਭਵਿਆ ਬਿਸ਼ਨੋਈ ਆਪਣੇ ਪਿਤਾ ਕੁਲਦੀਪ ਬਿਸ਼ਨੋਈ ਅਤੇ ਮਾਤਾ ਰੇਣੂਕਾ ਬਿਸ਼ਨੋਈ ਨਾਲ ਆਦਮਪੁਰ ਦੀ ਅਨਾਜ ਮੰਡੀ ਦੇ ਬੂਥ ਨੰਬਰ 54 'ਤੇ ਵੋਟ ਪਾਉਣ ਪਹੁੰਚੇ।

ਇਹ ਵੀ ਪੜ੍ਹੋ - ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਫ੍ਰੀ ਰਾਸ਼ਨ ਨਾਲ ਮਿਲਣਗੀਆਂ ਇਹ 8 ਵੱਡੀਆਂ ਸਹੂਲਤਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News