ਮਹਾਰਾਸ਼ਟਰ ''ਚ 2 ਸਮੂਹਾਂ ਵਿਚ ਝੜਪ, ਸੜਕਾਂ ''ਤੇ ਹੰਗਾਮਾਂ ਕਰਦਿਆਂ ਵਾਹਨਾਂ ਨੂੰ ਪਹੁੰਚਾਇਆ ਨੁਕਸਾਨ; ਧਾਰਾ 144 ਲਾਗੂ
Sunday, May 14, 2023 - 04:10 AM (IST)
ਮਹਾਰਾਸ਼ਟਰ (ਏ.ਐੱਨ.ਆਈ.): ਮਹਾਰਾਸ਼ਟਰ ਦੇ ਅਕੋਲਾ ਦੇ ਓਲਡ ਸਿਟੀ ਥਾਣਾ ਖੇਤਰ ਵਿਚ ਸ਼ਨੀਵਾਰ ਸ਼ਾਮ ਨੂੰ ਮਾਮੂਲੀ ਝਗੜੇ ਨੂੰ ਲੈ ਕੇ ਦੋ ਸਮੂਹਾਂ ਵਿਚਾਲੇ ਹਿੰਸਕ ਝੜਪ ਹੋ ਗਈ। ਇਕ ਵੀਡੀਓ ਵਿਚ ਕਥਿਤ ਤੌਰ 'ਤੇ ਦੋ ਸਮੂਹਾਂ ਦੇ ਮੈਂਬਰ ਇਕ ਦੂਜੇ 'ਤੇ ਪਥਰਾਅ ਕਰਦੇ ਹੋਏ, ਵਾਹਨਾਂ ਨੂੰ ਨੁਕਸਾਨ ਪਹੁੰਚਾਉਂਦੇ ਹੋਏ ਅਤੇ ਸੜਕਾਂ 'ਤੇ ਹੰਗਾਮਾ ਕਰਦੇ ਹੋਏ ਨਜ਼ਰ ਆ ਰਹੇ ਹਨ। ਹਾਲਾਂਕਿ ਅਧਿਕਾਰੀਆਂ ਨੇ ਕਿਹਾ ਕਿ ਸਥਿਤੀ ਹੁਣ ਕਾਬੂ ਹੇਠ ਹੈ।
ਇਹ ਖ਼ਬਰ ਵੀ ਪੜ੍ਹੋ - ਬ੍ਰਿਟੇਨ ਤੋਂ ਵਾਪਸ ਆਵੇਗਾ ਕੋਹਿਨੂਰ! ਭਾਰਤ ਸਰਕਾਰ ਨੇ ਪੁਰਾਤਨ ਵਸਤਾਂ ਲਿਆਉਣ ਲਈ ਤਿਆਰ ਕੀਤੀ ਇਹ ਯੋਜਨਾ
ਇਸ ਘਟਨਾ ਤੋਂ ਬਾਅਦ ਪ੍ਰਸ਼ਾਸਨ ਨੇ ਸੀ.ਆਰ.ਪੀ.ਸੀ. ਦੀ ਧਾਰਾ 144 ਦੇ ਤਹਿਤ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਅਕੋਲਾ ਕਲੈਕਟਰ ਨੀਮਾ ਅਰੋੜਾ ਨੇ ਕਿਹਾ ਕਿ ਹਿੰਸਕ ਝੜਪਾਂ ਤੋਂ ਬਾਅਦ ਸ਼ਹਿਰ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਪੁਲਸ ਮੁਤਾਬਕ ਹਿੰਸਕ ਭੀੜ ਨੇ ਕੁਝ ਵਾਹਨਾਂ ਨੂੰ ਨੁਕਸਾਨ ਪਹੁੰਚਾਇਆ ਹੈ। ਅਕੋਲਾ ਦੇ ਐੱਸਪੀ ਸੰਦੀਪ ਘੁੱਗੇ ਨੇ ਦੱਸਿਆ ਕਿ ਫਿਲਹਾਲ ਸਥਿਤੀ ਕਾਬੂ ਹੇਠ ਹੈ।
ਇਹ ਖ਼ਬਰ ਵੀ ਪੜ੍ਹੋ - IPL 2023: ਮਹੱਤਵਪੂਰਨ ਮੁਕਾਬਲੇ 'ਚ ਪੰਜਾਬ ਦੀ ਦਿੱਲੀ 'ਤੇ ਸ਼ਾਨਦਾਰ ਜਿੱਤ, Play-off ਦੀਆਂ ਉਮੀਦਾਂ ਰੱਖੀਆਂ ਕਾਇਮ
ਜਾਣਕਾਰੀ ਮੁਤਾਬਕ ਮਾਮੂਲੀ ਝਗੜੇ ਤੋਂ ਬਾਅਦ ਹੋਈ ਹਿੰਸਕ ਘਟਨਾ ਤੋਂ ਬਾਅਦ ਭੀੜ ਨੇ ਪੁਰਾਣਾ ਸਿਟੀ ਥਾਣੇ ਵੱਲ ਮਾਰਚ ਕੀਤਾ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਹਿੰਸਕ ਭੀੜ ਨੇ ਕੁਝ ਵਾਹਨਾਂ ਨੂੰ ਨਿਸ਼ਾਨਾ ਬਣਾਇਆ ਜਿਸ ਤੋਂ ਬਾਅਦ ਪੁਲਸ ਨੇ ਸਥਿਤੀ ਨੂੰ ਕਾਬੂ ਹੇਠ ਲਿਆਉਣ ਲਈ ਤਾਕਤ ਦੀ ਵਰਤੋਂ ਸ਼ੁਰੂ ਕਰ ਦਿੱਤੀ। ਅਕੋਲਾ ਵਿਚ ਇਸ ਤਰ੍ਹਾਂ ਦੀ ਇਹ ਦੂਜੀ ਘਟਨਾ ਸਾਹਮਣੇ ਆਈ ਹੈ। ਕੁਝ ਦਿਨ ਪਹਿਲਾਂ ਅਕੋਟ ਫਾਈਲ ਇਲਾਕੇ ਦੇ ਸ਼ੰਕਰ ਨਗਰ 'ਚ ਦੋ ਗੁਟਾਂ ਵਿਚਾਲੇ ਹਿੰਸਕ ਝੜਪ ਹੋ ਗਈ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।