ਪੁਲਸ ਤੇ ਗਊ ਤਸਕਰਾਂ ਵਿਚਾਲੇ ਮੁੱਠਭੇੜ, ਚੱਲੀਆਂ ਤਾੜ-ਤਾੜ ਗੋਲੀਆਂ
Tuesday, Aug 20, 2024 - 10:28 AM (IST)
ਮੇਰਠ - ਮੇਰਠ 'ਚ ਮੰਗਲਵਾਰ ਤੜਕੇ ਕਿਠੌਰ ਦੀ ਪੁਲਸ ਅਤੇ ਗਊ ਤਸਕਰਾਂ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ, ਜਿਸ ਦੌਰਾਨ ਵੱਡੀ ਮਾਤਰਾ ਵਿਚ ਫਾਇਰਿੰਗ ਹੋਈ। ਇਸ ਦੌਰਾਨ ਇਕ ਬਦਮਾਸ਼ ਜ਼ਖ਼ਮੀ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਸ ਬੁਲਾਰੇ ਨੇ ਦੱਸਿਆ ਕਿ ਪੁਲਸ ਵੱਲੋਂ ਜ਼ਖ਼ਮੀਆਂ ਸਮੇਤ ਦੋ ਬਦਮਾਸ਼ਾਂ ਨੂੰ ਕਾਬੂ ਕਰ ਲਿਆ ਗਿਆ ਪਰ ਤਿੰਨ ਬਦਮਾਸ਼ ਹਨੇਰੇ 'ਚ ਫ਼ਰਾਰ ਹੋ ਗਏ, ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਫੜੇ ਗਏ ਦੋਸ਼ੀਆਂ ਦੇ ਕਬਜ਼ੇ 'ਚੋਂ ਇਕ ਪਿਸਤੌਲ, ਇਕ ਕਾਰਤੂਸ, ਇਕ ਕੱਟਾ ਕਾਰਤੂਸ, ਇਕ ਮੋਟਰਸਾਈਕਲ ਅਤੇ ਕੁਝ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਗਏ ਹਨ।
ਇਹ ਵੀ ਪੜ੍ਹੋ - ਭੈਣ ਦੇ ਰੱਖੜੀ ਬੰਨ੍ਹਣ ਤੋਂ ਪਹਿਲਾਂ ਭਰਾ ਦੇ ਗਲੇ 'ਚ ਫਸਿਆ ਰਸਗੁੱਲਾ, ਪਲਾਂ 'ਚ ਹੋ ਗਈ ਮੌਤ
ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜ਼ਿਲ੍ਹਾ ਪੁਲਸ ਬੁਲਾਰੇ ਨੇ ਦੱਸਿਆ ਕਿ ਅੱਜ ਤੜਕੇ ਕਿਠੌਰ ਥਾਣਾ ਇੰਚਾਰਜ ਦੀ ਅਗਵਾਈ ਹੇਠ ਪੁਲਸ ਟੀਮ ਥਾਣਾ ਖੇਤਰ ਵਿੱਚ ਗਸ਼ਤ ਅਤੇ ਜਾਂਚ ਕਰ ਰਹੀ ਸੀ। ਇਸ ਦੌਰਾਨ ਸੂਚਨਾ ਮਿਲੀ ਕਿ ਕੁਝ ਸ਼ਰਾਰਤੀ ਅਨਸਰ ਰਾਧਾਨਾ ਪਿੰਡ ਦੇ ਜੰਗਲ ਵਿੱਚ ਗਊਆਂ ਨੂੰ ਕਤਲ ਕਰਨ ਦੀ ਯੋਜਨਾ ਬਣਾ ਰਹੇ ਹਨ। ਇਸ ਸੂਚਨਾ 'ਤੇ ਪੁਲਸ ਟੀਮ ਰਾਧਾਨਾ ਪਿੰਡ ਦੇ ਜੰਗਲ 'ਚ ਪਹੁੰਚੀ, ਜਿੱਥੇ ਬਦਮਾਸ਼ਾਂ ਨੇ ਪੁਲਸ 'ਤੇ ਗੋਲੀਆਂ ਚਲਾ ਦਿੱਤੀਆਂ। ਜਵਾਬੀ ਕਾਰਵਾਈ ਵਿਚ ਇਕ ਬਦਮਾਸ਼ ਦੀ ਲੱਤ ਵਿਚ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ।
ਇਹ ਵੀ ਪੜ੍ਹੋ - ਜੂਏ ਦੇ ਆਦੀ ਵਿਅਕਤੀ ਨੇ ਬਜ਼ੁਰਗ ਔਰਤ ਨੂੰ ਦਿੱਤੀ ਰੂਹ ਕੰਬਾਊ ਮੌਤ, ਫਿਰ ਉਹ ਹੋਇਆ ਜੋ ਸੋਚਿਆ ਨਹੀਂ ਸੀ
ਇਸ ਦੇ ਨਾਲ ਹੀ ਉਸ ਨੂੰ ਅਤੇ ਇਕ ਹੋਰ ਬਦਮਾਸ਼ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ, ਜਦਕਿ ਤਿੰਨ ਬਦਮਾਸ਼ ਹਨੇਰੇ ਵਿਚ ਫ਼ਰਾਰ ਹੋ ਗਏ। ਬੁਲਾਰੇ ਅਨੁਸਾਰ ਜ਼ਖ਼ਮੀ ਅਪਰਾਧੀ ਦੀ ਪਛਾਣ ਖਾਲਿਦ ਪੁੱਤਰ ਰਿਆਜੁਲ ਵਜੋਂ ਹੋਈ ਹੈ। ਉਸ ਦੇ ਸਾਥੀ ਦਾ ਨਾਂ ਮੁੰਨਾਰ ਹੈ, ਜੋ ਫ਼ਕੀਰਾ ਦਾ ਪੁੱਤਰ ਹੈ। ਦੋਵੇਂ ਰਾਧਨਾ ਪਿੰਡ ਦੇ ਰਹਿਣ ਵਾਲੇ ਹਨ। ਬੁਲਾਰੇ ਨੇ ਦੱਸਿਆ ਕਿ ਜ਼ਖ਼ਮੀ ਅਪਰਾਧੀ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ। ਉਸ ਦੀ ਗ੍ਰਿਫ਼ਤਾਰੀ ਸਬੰਧੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ - ਸਕੂਲ ਅਧਿਆਪਕ ਦੀ ਸ਼ਰਮਨਾਕ ਘਟਨਾ : 5ਵੀਂ ਜਮਾਤ ਦੀ ਬੱਚੀ ਨੂੰ ਵਾਲਾਂ ਤੋਂ ਫੜ ਧੂਹ-ਧੂਹ ਕੁੱਟਿਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8