ਦਿੱਲੀ ’ਚ ਸ਼ੋਭਾ ਯਾਤਰਾ ਦੌਰਾਨ ਦੋ ਧੜਿਆਂ ਵਿਚਾਲੇ ਜ਼ਬਰਦਸਤ ਝੜਪ, ਪੁਲਸ ਮੁਲਾਜ਼ਮਾਂ ਸਣੇ ਕਈ ਲੋਕ ਜ਼ਖ਼ਮੀ
Saturday, Apr 16, 2022 - 09:08 PM (IST)

ਨਵੀਂ ਦਿੱਲੀ (ਕਮਲ ਕਾਂਸਲ) : ਦਿੱਲੀ ਦੇ ਜਹਾਂਗੀਰਪੁਰੀ ’ਚ ਹਨੂੰਮਾਨ ਜਯੰਤੀ ’ਤੇ ਕੱਢੀ ਜਾ ਰਹੀ ਸ਼ੋਭਾ ਯਾਤਰਾ ਦੌਰਾਨ ਦੋ ਧੜਿਆਂ ਵਿਚਾਲੇ ਜ਼ਬਰਦਸਤ ਝੜਪ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦੌਰਾਨ ਇਕ ਧੜੇ ਵੱਲੋਂ ਸ਼ੋਭਾ ਯਾਤਰਾ ’ਤੇ ਪਥਰਾਅ ਕਰਨ ਤੋਂ ਬਾਅਦ ਮਾਹੌਲ ਬਹੁਤ ਤਣਾਅਪੂਰਣ ਹੋ ਗਿਆ। ਸ਼ਰਾਰਤੀ ਅਨਸਰਾਂ ਵੱਲੋਂ ਕਈ ਗੱਡੀਆਂ ਦੀ ਭੰਨ-ਤੋੜ ਕਰਨ ਮਗਰੋਂ ਅੱਗ ਲਾ ਦਿੱਤੀ ਗਈ।
ਇਹ ਵੀ ਪੜ੍ਹੋ : ਅੰਮ੍ਰਿਤਸਰ ’ਚ ਹੋਟਲ ਮਾਲਕ ’ਤੇ ਸਰੇ ਬਾਜ਼ਾਰ ਚੱਲੀਆਂ ਗੋਲੀਆਂ
ਇਸ ਦੌਰਾਨ ਪਥਰਾਅ ’ਚ ਪੁਲਸ ਮੁਲਾਜ਼ਮਾਂ ਤੇ ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਜ਼ਖ਼ਮੀਆਂ ਨੂੰ ਜਹਾਂਗੀਰਪੁਰੀ ਤੋਂ ਬਾਬੂ ਜਗਜੀਵਨ ਰਾਮ ਹਸਪਤਾਲ ’ਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ।