ਫੈਕਟਰੀ ''ਚ ਚੱਲ ਰਹੇ ਨਿਰਮਾਣ ਕਾਰਜ ਨੂੰ ਲੈ ਕੇ ਦੋ ਧਿਰਾਂ ''ਚ ਝੜਪ, ਚੱਲੀ ਗੋਲੀ
Saturday, Nov 30, 2024 - 10:30 AM (IST)
ਨੋਇਡਾ : ਨੋਇਡਾ ਦੇ ਮਾਈਚਾ ਪਿੰਡ 'ਚ ਬੀਤੀ ਰਾਤ ਇਕ ਫੈਕਟਰੀ 'ਚ ਚੱਲ ਰਹੇ ਨਿਰਮਾਣ ਕਾਰਜ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਝੜਪ ਹੋ ਜਾਣ ਦੀ ਸੂਚਨਾ ਮਿਲੀ ਹੈ। ਇਸ ਝੜਪ ਤੋਂ ਬਾਅਦ ਕੁੱਲ 45 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਦਾਦਰੀ ਥਾਣੇ ਦੇ ਇੰਚਾਰਜ ਇੰਸਪੈਕਟਰ ਅਰਵਿੰਦ ਕੁਮਾਰ ਨੇ ਦੱਸਿਆ ਕਿ ਸ਼ੁੱਕਰਵਾਰ ਰਾਤ ਸਬ-ਇੰਸਪੈਕਟਰ ਯਸ਼ਪਾਲ ਸ਼ਰਮਾ ਗਸ਼ਤ ਦੌਰਾਨ ਪਿੰਡ ਮਾਈਚਾ ਨੇੜੇ ਪਹੁੰਚੇ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਕੁਝ ਲੋਕ ਇਕ ਦੂਜੇ 'ਤੇ ਡੰਡਿਆਂ, ਸੋਟੀਆਂ ਨਾਲ ਹਮਲਾ ਕਰ ਰਹੇ ਹਨ। ਇਸ ਦੌਰਾਨ ਉਹ ਮੌਕੇ 'ਤੇ ਘਟਨਾ ਵਾਲੀ ਥਾਂ 'ਤੇ ਪਹੁੰਚ ਗਏ।
ਇਹ ਵੀ ਪੜ੍ਹੋ - ਮਾਤਾ-ਪਿਤਾ ਦੀ ਮੌਤ ਤੋਂ ਬਾਅਦ ਇਹ ਮੈਂਬਰ ਹੁੰਦਾ ਪੈਨਸ਼ਨ ਲੈਣ ਦਾ ਹੱਕਦਾਰ, ਜਾਣੋ ਸ਼ਰਤਾਂ
ਦੱਸਿਆ ਜਾ ਰਿਹਾ ਹੈ ਕਿ ਦੂਜੀ ਧਿਰ ਇੱਕ ਕੰਪਨੀ ਵਿੱਚ ਹੋ ਰਹੇ ਨਿਰਮਾਣ ਕਾਰਜ ਦਾ ਵਿਰੋਧ ਕਰ ਰਹੀ ਸੀ। ਇਸ ਘਟਨਾ ਦੌਰਾਨ ਗੋਲੀਬਾਰੀ ਹੋਣ ਦੀ ਸੂਚਨਾ ਮਿਲੀ ਹੈ। ਕੁਮਾਰ ਨੇ ਦੱਸਿਆ ਕਿ ਸ਼ਰਮਾ ਵੱਲੋਂ ਦਿੱਤੀ ਸ਼ਿਕਾਇਤ ਦੇ ਆਧਾਰ ’ਤੇ ਕੁੱਲ 45 ਵਿਅਕਤੀਆਂ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ, ਜਿਸ ਵਿੱਚ ਕਤਲ ਦੀ ਕੋਸ਼ਿਸ਼ ਅਤੇ ਦੰਗਾ ਕਰਨ ਦੀ ਕੋਸ਼ਿਸ਼ ਵੀ ਸ਼ਾਮਲ ਹੈ। ਮਾਮਲਾ ਦਰਜ ਕਰਨ ਤੋਂ ਬਾਅਦ ਪੁਲਸ ਨੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ - MRI ਮਸ਼ੀਨ 'ਚ ਪਿਆ ਮਰੀਜ਼ ਮਲਣ ਲੱਗਾ ਜਰਦਾ, ਵੀਡੀਓ ਵਾਇਰਲ, ਡਾਕਟਰ ਤੇ ਲੋਕ ਹੈਰਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8