ਦਿੱਲੀ ’ਚ ਵਿਅਕਤੀ ਨੇ ਗੁਆਂਢੀ ਦੀ ਚਾਕੂ ਮਾਰ ਕੇ ਕੀਤੀ ਹੱਤਿਆ

Wednesday, Jan 24, 2024 - 07:44 PM (IST)

ਦਿੱਲੀ ’ਚ ਵਿਅਕਤੀ ਨੇ ਗੁਆਂਢੀ ਦੀ ਚਾਕੂ ਮਾਰ ਕੇ ਕੀਤੀ ਹੱਤਿਆ

ਨਵੀਂ ਦਿੱਲੀ (ਭਾਸ਼ਾ) - ਕੇਂਦਰੀ ਦਿੱਲੀ ਦੇ ਆਨੰਦ ਪਰਵਤ ਇਲਾਕੇ ਵਿਚ ਲੜਾਈ ਤੋਂ ਬਾਅਦ ਇਕ ਵਿਅਕਤੀ ਨੇ ਕਥਿਤ ਤੌਰ ’ਤੇ ਆਪਣੇ 22 ਸਾਲਾ ਗੁਆਂਢੀ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ। ਪੁਲਸ ਨੇ ਬੁੱਧਵਾਰ ਇਹ ਜਾਣਕਾਰੀ ਦਿੱਤੀ। ਮ੍ਰਿਤਕ ਦੀ ਪਛਾਣ ਕਮਲ ਵਜੋਂ ਹੋਈ ਹੈ।

ਇਹ ਖ਼ਬਰ ਵੀ ਪੜ੍ਹੋ : ‘ਵਾਰਨਿੰਗ 2’ ਦਾ ਵੱਡਾ ਸਰਪ੍ਰਾਈਜ਼ ਆਇਆ ਸਾਹਮਣੇ, ਧੀਰਜ ਕੁਮਾਰ ਦੀ ‘ਕੀਪਾ’ ਵਜੋਂ ਹੋਈ ਐਂਟਰੀ

ਇਕ ਸੀਨੀਅਰ ਪੁਲਸ ਅਧਿਕਾਰੀ ਨੇ ਕਿਹਾ ਕਿ ਮੰਗਲਵਾਰ ਨੂੰ ਆਨੰਦ ਪਰਵਤ ਪੁਲਸ ਸਟੇਸ਼ਨ ਨੂੰ ਸੂਚਨਾ ਮਿਲੀ ਸੀ ਕਿ ਇਕ ਵਿਅਕਤੀ ਨੂੰ ਚਾਕੂ ਮਾਰਿਆ ਗਿਆ ਹੈ। ਸਾਨੂੰ ਦੱਸਿਆ ਗਿਆ ਕਿ ਸੂਰਜ ਨਾਂ ਦੇ ਵਿਅਕਤੀ ਨੇ ਆਪਣੇ ਗੁਆਂਢੀ ਕਮਲ ਦੀ ਹੱਤਿਆ ਕੀਤੀ ਹੈ।

ਇਹ ਖ਼ਬਰ ਵੀ ਪੜ੍ਹੋ : ਸਿੱਪੀ ਗਿੱਲ ਨਾਲ ਕੈਨੇਡਾ 'ਚ ਵਾਪਰਿਆ ਭਿਆਨਕ ਹਾਦਸਾ, ਆਫ-ਰੋਡਿੰਗ ਦੌਰਾਨ ਪਲਟੀ ਉਸ ਦੀ 'Rubicon'

ਪੁਲਸ ਨੇ ਸੂਰਜ ਨੂੰ ਫੜਿਆ ਅਤੇ ਉਸ ਦੇ ਕਬਜ਼ੇ ਵਿੱਚੋਂ ਅਪਰਾਧ ਲਈ ਵਰਤਿਆ ਗਿਆ ਚਾਕੂ ਬਰਾਮਦ ਕੀਤਾ। ਉਸ ਨੇ ਪੁਲਸ ਨੂੰ ਦੱਸਿਆ ਕਿ ਉਸ ਦੀ ਕਮਲ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸ ਹੋਈ ਸੀ, ਜਿਸ ਤੋਂ ਬਾਅਦ ਉਸ ਨੇ ਗੁੱਸੇ ’ਚ ਆ ਕੇ ਉਸ ਨੂੰ ਕਤਲ ਕਰ ਦਿੱਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

sunita

Content Editor

Related News