ਖਾਨਾਬਦੋਸ਼ ਸਮੂਹਾਂ ''ਚ ਹੋਈ ਝੜਪ ਦੌਰਾਨ ਪੰਜ ਦੀ ਮੌਤ, ਚਾਰ ਜ਼ਖ਼ਮੀ

Wednesday, Oct 30, 2024 - 01:01 PM (IST)

ਖਾਨਾਬਦੋਸ਼ ਸਮੂਹਾਂ ''ਚ ਹੋਈ ਝੜਪ ਦੌਰਾਨ ਪੰਜ ਦੀ ਮੌਤ, ਚਾਰ ਜ਼ਖ਼ਮੀ

ਰਾਊਰਕੇਲਾ : ਓਡੀਸ਼ਾ ਦੇ ਸੁੰਦਰਗੜ੍ਹ ਜ਼ਿਲ੍ਹੇ 'ਚ ਖਾਨਾਬਦੋਸ਼ ਲੋਕਾਂ ਦੇ ਦੋ ਸਮੂਹਾਂ ਵਿਚਾਲੇ ਹੋਈ ਝੜਪ 'ਚ ਤਿੰਨ ਔਰਤਾਂ ਸਮੇਤ ਘੱਟੋ-ਘੱਟ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਪੁਲਸ ਨੇ ਬੁੱਧਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਇਹ ਘਟਨਾ ਮੰਗਲਵਾਰ ਦੇਰ ਰਾਤ ਸਦਰ ਥਾਣਾ ਖੇਤਰ ਦੇ ਅਧੀਨ ਪੈਂਦੇ ਪਿੰਡ ਕਰਮਾਡੀਹੀ 'ਚ ਸ਼ੱਕੀ ਵਿਆਹ ਦੇ ਚੱਲਦੇ ਵਾਪਰੀ ਹੈ। 

ਇਹ ਵੀ ਪੜ੍ਹੋ - ਰੋਟੀ-ਜੂਸ ਤੋਂ ਬਾਅਦ ਹੁਣ ਦੁੱਧ 'ਚ 'ਥੁੱਕ', CCTV ਫੁਟੇਜ ਸੋਸ਼ਲ ਮੀਡੀਆ 'ਤੇ ਵਾਇਰਲ

ਇੱਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਵਿਰੋਧੀ ਸਮੂਹ ਨੇ ਪੰਜ ਲੋਕਾਂ ਦੀ ਹੱਤਿਆ ਕਰ ਦਿੱਤੀ। ਪੱਛਮੀ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਸ (ਡੀਆਈਜੀ) ਬ੍ਰਿਜੇਸ਼ ਰੇ ਨੇ ਦੱਸਿਆ ਕਿ ਚਾਰ ਜ਼ਖ਼ਮੀਆਂ ਦਾ ਸੁੰਦਰਗੜ੍ਹ ਜ਼ਿਲ੍ਹਾ ਹੈੱਡਕੁਆਰਟਰ ਹਸਪਤਾਲ ਵਿੱਚ ਇਲਾਜ ਕੀਤਾ ਜਾ ਰਿਹਾ ਹੈ। ਸ਼ੁਰੂਆਤੀ ਰਿਪੋਰਟਾਂ ਅਨੁਸਾਰ ਵਿਰੋਧੀ ਧੜੇ ਦੇ ਕੁਝ ਲੋਕ ਤੇਜ਼ਧਾਰ ਹਥਿਆਰਾਂ ਨਾਲ ਪਿੰਡ ਵਿੱਚ ਦਾਖਲ ਹੋਏ ਅਤੇ ਦੂਜੇ ਗਰੁੱਪ ਦੇ ਮੈਂਬਰਾਂ 'ਤੇ ਹਮਲਾ ਕਰ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਫੜਨ ਲਈ ਦੋ ਪੁਲਸ ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੀਨੀਅਰ ਪੁਲਸ ਅਧਿਕਾਰੀ, ਫੋਰੈਂਸਿਕ ਟੀਮ ਅਤੇ ‘ਡਾਗ ਸਕੁਐਡ’ ਮੌਕੇ ’ਤੇ ਮੌਜੂਦ ਹਨ।

ਇਹ ਵੀ ਪੜ੍ਹੋ - ਸੁਹਾਗਰਾਤ ਮੌਕੇ ਲਾੜੀ ਨੇ ਕੀਤੀ ਅਜਿਹੀ ਮੰਗ ਕਿ ਵਿਗੜ ਗਈ ਲਾੜੇ ਦੀ ਹਾਲਤ, ਮਾਮਲਾ ਜਾਣ ਹੋਵੋਗੇ ਹੈਰਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News