ਸਕੂਲ ''ਚ ਅਧਿਆਪਕਾਂ ਦੇ ਮੋਬਾਈਲ ਫੋਨ ਦੀ ਵਰਤੋਂ ''ਤੇ ਲੱਗੀ ਰੋਕ, ਮਧੂਬਨੀ DM ਵਲੋਂ ਹੁਕਮ ਜਾਰੀ
Thursday, Apr 23, 2026 - 08:50 AM (IST)
ਨੈਸ਼ਨਲ ਡੈਸਕ (ਭਾਸ਼ਾ) - ਬਿਹਾਰ ਦੇ ਮਧੂਬਨੀ ’ਚ ਜ਼ਿਲ੍ਹਾ ਪ੍ਰਸ਼ਾਸਨ ਨੇ ਸਕੂਲ ਅਧਿਆਪਕਾਂ ਦੇ ਕਲਾਸਾਂ ’ਚ ਪੜ੍ਹਾਉਣ ਦੌਰਾਨ ਮੋਬਾਈਲ ਫੋਨ ਦੀ ਵਰਤੋਂ ’ਤੇ ਰੋਕ ਲਗਾਉਣ ਲਈ ਹੁਕਮ ਲਾਗੂ ਕੀਤੇ ਹਨ। ਜ਼ਿਲ੍ਹਾ ਮੈਜਿਸਟ੍ਰੇਟ ਆਨੰਦ ਸ਼ਰਮਾ ਨੇ ਮੰਗਲਵਾਰ ਨੂੰ ਇਸ ਸਬੰਧ ਵਿਚ ਇਹ ਐਲਾਨ ਕੀਤਾ ਹੈ। ਦੱਸ ਦੇਈਏ ਕਿ ਸਾਲ 2013 ਬੈਚ ਦੇ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈ. ਏ. ਐੱਸ.) ਦੇ ਅਧਿਕਾਰੀ ਆਨੰਦ ਸ਼ਰਮਾ ਨੇ ਜ਼ਿਲ੍ਹੇ ’ਚ ‘ਸ਼ਤ-ਪ੍ਰਤੀਸ਼ਤ ਸਵੈ-ਗਣਨਾ’ ਯਕੀਨੀ ਬਣਾਉਣ ਦੇ ਮਕਸਦ ਨਾਲ ‘ਮਰਦਮਸ਼ੁਮਾਰੀ ਮਹਾਉਤਸਵ’ ਦਾ ਆਯੋਜਨ ਕੀਤਾ।
ਇਹ ਵੀ ਪੜ੍ਹੋ - DA Hike : ਸਰਕਾਰੀ ਕਰਮਚਾਰੀਆਂ ਤੇ ਪੈਨਸ਼ਨਰਾਂ ਦੇ DA 'ਚ 60% ਦਾ ਵਾਧਾ, ਸਰਕਾਰ ਨੇ ਕਰ 'ਤਾ ਐਲਾਨ
ਇਸ ਮੌਕੇ ਜ਼ਿਲ੍ਹਾ ਮੈਜਿਸਟ੍ਰੇਟ ਆਨੰਦ ਸ਼ਰਮਾ ਨੇ ਕਿਹਾ, ‘‘ਇਹ ਜ਼ਰੂਰੀ ਹੈ ਕਿ ਅਧਿਆਪਕ ਕਲਾਸ ’ਚ ਵਿਦਿਆਰਥੀਆਂ ਨੂੰ ਸਿੱਖਿਆ ਦੇਣ ’ਤੇ ਧਿਆਨ ਦੇਣ ਅਤੇ ਮੋਬਾਈਲ ਫੋਨ ਦੀ ਵਰਤੋਂ ਤੋਂ ਦੂਰ ਰਹਿਣ। ਇਸੇ ਮਕਸਦ ਨਾਲ ਪੂਰੇ ਜ਼ਿਲ੍ਹੇ ’ਚ ਧਾਰਾ 163 ਲਾਗੂ ਕੀਤੀ ਗਈ ਹੈ। ਕਲਾਸ ਦੇ ਸਮੇਂ ਦੌਰਾਨ ਮੋਬਾਈਲ ਫੋਨ ਦੀ ਵਰਤੋਂ ਇਸ ਧਾਰਾ ਦੀ ਉਲੰਘਣਾ ਮੰਨੀ ਜਾਵੇਗੀ।’’ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀ. ਐੱਨ. ਐੱਸ. ਐੱਸ.) ਦੀ ਧਾਰਾ 163, ਜਿਸ ਨੇ ਦੰਡ ਪ੍ਰਕਿਰਿਆ ਸੰਹਿਤਾ ਦੀ ਧਾਰਾ 144 ਦੀ ਜਗ੍ਹਾ ਲਈ ਹੈ, ਜੋ ਜ਼ਿਲ੍ਹਾ ਪ੍ਰਸ਼ਾਸਨ ਨੂੰ ਜਨਤਕ ਪ੍ਰੇਸ਼ਾਨੀ ਰੋਕਣ ਜਾਂ ਮਨੁੱਖੀ ਜੀਵਨ ਲਈ ਖਤਰੇ ਦਾ ਖਦਸ਼ਾ ਹੋਣ ’ਤੇ ਹੁਕਮ ਜਾਰੀ ਕਰਨ ਦਾ ਅਧਿਕਾਰ ਦਿੰਦੀ ਹੈ।
ਇਹ ਵੀ ਪੜ੍ਹੋ - 2 ਨਹੀਂ ਕਿਸਾਨਾਂ ਨੂੰ ਮਿਲੇਗਾ 4 ਗੁਣਾ ਮੁਆਵਜ਼ਾ, CM ਯਾਦਵ ਨੇ ਕਰ 'ਤਾ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
