ਵਿਦਿਆਰਥੀਆਂ ਲਈ ਅਹਿਮ ਖ਼ਬਰ, ਹੁਣ ਕਾਲਜਾਂ ’ਚ ਰਾਤ 8 ਵਜੇ ਤਕ ਖੁੱਲ੍ਹੀਆਂ ਰਹਿਣਗੀਆਂ ਕਲਾਸਾਂ
Saturday, May 06, 2023 - 01:21 AM (IST)
ਨਵੀਂ ਦਿੱਲੀ (ਭਾਸ਼ਾ)- ਦਿੱਲੀ ਯੂਨੀਵਰਸਿਟੀ ਨੇ ਆਪਣੇ ਸਾਰੇ ਕਾਲਜਾਂ ਅਤੇ ਵਿਭਾਗਾਂ ਨੂੰ ਕਿਹਾ ਹੈ ਕਿ ਉਹ ਆਪਣੀਆਂ ਕਲਾਸਾਂ ਅਤੇ ਪ੍ਰਯੋਗਸ਼ਾਲਾਵਾਂ ਨੂੰ ਸਾਰੇ ਕੰਮ-ਕਾਜੀ ਦਿਨਾਂ ’ਚ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਖੁੱਲ੍ਹਾ ਰੱਖਣ, ਤਾਂ ਕਿ ਵਸੀਲਿਆਂ ਦਾ ਜਿੰਨੀ ਸੰਭਵ ਹੋਵੇ ਸਰਵੋਤਮ ਵਰਤੋਂ ਯਕੀਨੀ ਬਣਾਈ ਜਾ ਸਕੇ।
ਇਹ ਖ਼ਬਰ ਵੀ ਪੜ੍ਹੋ - ਸ਼ਰਦ ਪਵਾਰ ਨੇ ਅਸਤੀਫ਼ਾ ਲਿਆ ਵਾਪਸ, ਬਣੇ ਰਹਿਣਗੇ NCP ਪ੍ਰਧਾਨ
ਇਸ ਸਬੰਧ ’ਚ ਯੂਨੀਵਰਸਿਟੀ ਦੀ ਵੈੱਬਸਾਈਟ ’ਤੇ ਵੀਰਵਾਰ ਨੂੰ ਨੋਟੀਫਿਕੇਸ਼ਨ ਅਪਲੋਡ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕਾਲਜਾਂ ਅਤੇ ਵਿਭਾਗਾਂ ਨੂੰ 31 ਮਈ ਤੱਕ ਇਸ ਸਬੰਧ ’ਚ ਕਾਰਵਾਈ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਹੁਣ ਫੇਰ ਵੱਡੇ ਪਰਦੇ 'ਤੇ ਦਿਸਣਗੇ ਸੁਸ਼ਾਂਤ ਸਿੰਘ ਰਾਜਪੂਤ, MS Dhoni ਦੀ ਫ਼ਿਲਮ ਮੁੜ ਹੋਵੇਗੀ ਰਿਲੀਜ਼
ਯੂਨੀਵਰਸਿਟੀ ਦੇ ਇਕ ਅਧਿਕਾਰੀ ਨੇ ਕਿਹਾ ਕਿ ਪਹਿਲਾਂ ਅਜਿਹਾ ਕੋਈ ਸਰਕਾਰੀ ਹੁਕਮ ਨਹੀਂ ਸੀ। ਯੂਨੀਵਰਸਿਟੀ ਨੇ ਨੋਟੀਫਿਕੇਸ਼ਨ ’ਚ ਕਿਹਾ ਕਿ ਉਸ ਨੇ ਵਿਦਿਆਰਥੀਆਂ ਨੂੰ ਸਾਰੇ ਮੁਹੱਈਆ ਵਸੀਲਿਆਂ ਦਾ ਲਾਭ ਦੇਣ ਲਈ ਯੂਨੀਵਰਸਿਟੀ ਗ੍ਰਾਂਟ ਕਮਿਸ਼ਨ (ਯੂ. ਜੀ. ਸੀ.) ਦੇ ਦਿਸ਼ਾ-ਨਿਰਦੇਸ਼ਾਂ ਦੇ ਆਧਾਰ ’ਤੇ ਕੰਮ-ਕਾਜ ਦੇ ਸਮੇਂ ’ਚ ਬਦਲਾਅ ਕੀਤਾ ਹੈ। ਕੇਂਦਰੀ ਯੂਨੀਰਸਿਟੀਆਂ ਅਤੇ ਹੋਰ ਉਚ ਸਿੱਖਿਆ ਸੰਸਥਾਨਾਂ ਲਈ ਯੂ. ਜੀ. ਸੀ. ਵੱਲੋਂ 14 ਜਨਵਰੀ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।