ਦਿੱਲੀ ਦੇ ਸਕੂਲ, ਕਾਲਜਾਂ ’ਚ 29 ਨਵੰਬਰ ਤੋਂ ਮੁੜ ਕੀਤੀ ਜਾਣਗੀਆਂ ਸ਼ੁਰੂ : ਗੋਪਾਲ ਰਾਏ

11/24/2021 3:38:08 PM

ਨਵੀਂ ਦਿੱਲੀ (ਭਾਸ਼ਾ)- ਹਵਾ ਪ੍ਰਦੂਸ਼ਣ ਵਧਣ ਤੋਂ ਬਾਅਦ ਬੰਦ ਕੀਤੇ ਗਏ ਦਿੱਲੀ ਦੇ ਸਕੂਲਾਂ ਅਤੇ ਕਾਲਜਾਂ ’ਚ ਜਮਾਤਾਂ, 29 ਨਵੰਬਰ ਤੋਂ ਫਿਰ ਸ਼ੁਰੂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਦਿੱਲੀ ਦੇ ਸਾਰੇ ਸਰਕਾਰੀ ਦਫ਼ਤਰ ਸੋਮਵਾਰ ਤੋਂ ਖੁੱਲ੍ਹਣਗੇ, ਕਰਮੀਆਂ ਨੂੰ ਜਨਤਕ ਵਾਹਨਾਂ ’ਚ ਯਾਤਰਾ ਕਰਨ ਦਾ ਸੁਝਾਅ ਦਿੱਤਾ ਗਿਆ ਹੈ ਅਤੇ ਉਨ੍ਹਾਂ ਲਈ ਵਿਸ਼ੇਸ਼ ਬੱਸਾਂ ਦੀ ਵਿਵਸਥਾ ਵੀ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਦਿੱਲੀ ਦੇ ਸਾਰੇ ਸਰਕਾਰੀ ਦਫ਼ਤਰ ਸੋਮਵਾਰ ਨੂੰ ਖੁੱਲ੍ਹਣਗੇ, ਕਰਮੀਆਂ ਨੂੰ ਜਨਤਕ ਵਾਹਨਾਂ ’ਚ ਯਾਤਰਾ ਕਰਨ ਦਾ ਸੁਝਾਅ ਦਿੱਤਾ ਗਿਆ ਹੈ ਅਤੇ ਉਨ੍ਹਾਂ ਲਈ ਵਿਸ਼ੇਸ਼ ਬੱਸਾਂ ਦੀ ਵਿਵਸਥਾ ਵੀ ਜਾਵੇਗੀ। 

ਇਹ ਵੀ ਪੜ੍ਹੋ : ਇਕ ਸਾਲ ਦੇ ਬੱਚੇ ਲਈ ਆਂਧਰਾ ਪ੍ਰਦੇਸ਼-ਕੇਰਲ ’ਚ ਲੜਾਈ, ਜਾਣੋ ਪੂਰਾ ਮਾਮਲਾ

ਮੰਤਰੀ ਦੇ ਸੀਨੀਅਰ ਅਧਿਕਾਰੀ ਦੇ ਨਾਲ ਸਮੀਖਿਆ ਬੈਠਕ ਕਰਨ ਤੋਂ ਬਾਅਦ ਕਿਹਾ ਕਿ ਜ਼ਰੂਰੀ ਸੇਵਾਵਾਂ ’ਚ ਲੱਗੇ, ਸਿਰਫ਼ ਸੰਕੁਚਿਤ ਕੁਦਰਤੀ ਗੈਸ (ਸੀ.ਐੱਨ.ਜੀ.) ਸੰਚਾਲਤ, ਇਲੈਕਟ੍ਰਿਕ ਵਾਹਨਾਂ ਨੂੰ 27 ਨਵੰਬਰ ਤੋਂ ਸ਼ਹਿਰ ’ਚ ਆਉਣ ਦੀ ਮਨਜ਼ੂਰੀ ਦਿੱਤੀ ਜਾਵੇਗੀ। ਹੋਰ ਵਾਹਨਾਂ ’ਤੇ ਤਿੰਨ ਦਸੰਬਰ ਤੱਕ ਰੋਕ ਜਾਰੀ ਰਹੇਗੀ। ਦਿੱਲੀ ਸਰਕਾਰ ਨੇ ਹਵਾ ਦੀ ਗੁਣਵੱਤਾ ’ਚ ਸੁਧਾਰ ਅਤੇ ਮਜ਼ਦੂਰਾਂ ਨੂੰ ਹੋ ਰਹੀ ਅਸਹੂਲਤ ਨੂੰ ਦੇਖਦੇ ਹੋਏ, ਨਿਰਮਾਣ ਅਤੇ ਭੰਨ-ਤੋੜ ਨਾਲ ਸੰਬੰਧਤ ਗਤੀਵਿਧੀਆਂ ’ਤੇ ਲੱਗੀ ਰੋਕ ਸੋਮਵਾਰ ਨੂੰ ਹਟਾ ਦਿੱਤੀ ਸੀ। ਹਵਾ ਪ੍ਰਦੂਸ਼ਣ ਵਧਣ ਤੋਂ ਬਾਅਦ 13 ਨਵੰਬਰ ਨੂੰ ਸ਼ਹਿਰ ਦੇ ਸਾਰੇ ਸਕੂਲ, ਕਾਲਜ ਅਤੇ ਹੋਰ ਸਿੱਖਿਆ ਸੰਸਥਾਵਾਂ ਬੰਦ ਕਰ ਦਿੱਤੀਆਂ ਗਈਆਂ ਸਨ।

ਇਹ ਵੀ ਪੜ੍ਹੋ : ਕੋਰੋਨਾ ਵੈਕਸੀਨ ਲੱਗਣ ਤੋਂ ਬਾਅਦ ਜਨਾਨੀ ਦੀ ਮੌਤ, ਨਾਰਾਜ਼ ਪਰਿਵਾਰਕ ਮੈਂਬਰਾਂ ਨੇ ਡਾਕਟਰਾਂ ’ਤੇ ਕੀਤਾ ਹਮਲਾ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

DIsha

This news is Content Editor DIsha