ਕਲਰਕ ਦਾ ਬੇਸ਼ਰਮ ਕਾਰਨਾਮਾ: ਔਰਤ ਦੀ ਜੁੱਤੀਆਂ, ਲੱਤਾਂ-ਮੁੱਕੇ ਮਾਰ ਕੀਤੀ ਕੁੱਟਮਾਰ, ਕੀਤਾ ਮੁਅੱਤਲ
Tuesday, Jan 21, 2025 - 12:35 PM (IST)
ਭਿੰਡ (ਮੱਧ ਪ੍ਰਦੇਸ਼) : ਮੱਧ ਪ੍ਰਦੇਸ਼ ਦੇ ਭਿੰਡ ਜ਼ਿਲ੍ਹੇ ਵਿੱਚ ਤਹਿਸੀਲਦਾਰ ਦੇ ਦਫ਼ਤਰ ਵਿੱਚ ਇੱਕ ਔਰਤ ਦੀ ਕਥਿਤ ਤੌਰ 'ਤੇ ਕੁੱਟਮਾਰ ਕਰਨ ਦੇ ਦੋਸ਼ ਵਿਚ ਮਾਲ ਵਿਭਾਗ ਦੇ ਇੱਕ ਕਰਮਚਾਰੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਅਜਿਹਾ ਉਸ ਸਮੇਂ ਕੀਤਾ ਗਿਆ, ਜਦੋਂ ਉਕਤ ਕਰਮਚਾਰੀ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਈ। ਇਹ ਘਟਨਾ ਸੋਮਵਾਰ ਨੂੰ ਗੋਹਾੜ ਦੇ ਤਹਿਸੀਲਦਾਰ ਦਫ਼ਤਰ ਵਿੱਚ ਵਾਪਰੀ ਹੈ, ਜਿਸ ਦੀ ਕਿਸੇ ਸ਼ਖ਼ਸ ਵਲੋਂ ਵੀਡੀਓ ਬਣਾ ਕੇ ਤੁਰੰਤ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤੀ ਗਈ।
ਇਹ ਵੀ ਪੜ੍ਹੋ - Beauty Parlor ਜਾਂ Salon ਤੋਂ ਵਾਲ ਧੋਣ ਵਾਲੇ ਲੋਕ ਸਾਵਧਾਨ! ਹੋ ਸਕਦੇ ਹੋ ਗੰਭੀਰ ਬੀਮਾਰੀ ਦੇ ਸ਼ਿਕਾਰ
ਗੋਹਾੜ ਦੇ ਸਬ-ਡਿਵੀਜ਼ਨਲ ਮੈਜਿਸਟ੍ਰੇਟ (ਐੱਸਡੀਐੱਮ) ਪਰਾਗ ਜੈਨ ਨੇ ਕਿਹਾ ਕਿ ਕਲਰਕ (ਸਹਾਇਕ ਗ੍ਰੇਡ-3) ਨਵਲ ਕਿਸ਼ੋਰ ਗੌੜ ਨੂੰ ਇੱਕ ਔਰਤ ਨਾਲ ਦੁਰਵਿਵਹਾਰ ਅਤੇ ਹਮਲਾ ਕਰਨ ਦੇ ਦੋਸ਼ ਵਿੱਚ ਕਥਿਤ ਤੌਰ 'ਤੇ ਸ਼ਾਮਲ ਪਾਏ ਜਾਣ ਤੋਂ ਬਾਅਦ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਗੋਹਾੜ ਪੁਲਸ ਸਟੇਸ਼ਨ ਦੇ ਇੰਚਾਰਜ ਮਨੀਸ਼ ਧਾਕੜ ਨੇ ਕਿਹਾ ਕਿ ਪੀੜਤ ਦੀ ਸ਼ਿਕਾਇਤ ਤੋਂ ਬਾਅਦ ਗੌੜ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ - ਖੁਸ਼ਖ਼ਬਰੀ: 10 ਸਾਲ ਬਾਅਦ ਫਿਰ ਸ਼ੁਰੂ ਹੋਵੇਗਾ ਇਕ ਸਾਲ ਦਾ B.Ed ਕੋਰਸ, ਨਵੀਆਂ ਸ਼ਰਤਾਂ ਲਾਗੂ
ਐਫਆਈਆਰ ਵਿੱਚ ਕਿਹਾ ਗਿਆ ਹੈ ਕਿ 52 ਸਾਲਾ ਔਰਤ ਅਤੇ ਉਸਦਾ ਪਤੀ ਸੋਮਵਾਰ ਨੂੰ ਆਪਣੀ ਜ਼ਮੀਨ 'ਆਨਲਾਈਨ' ਰਜਿਸਟਰ ਕਰਵਾਉਣ ਲਈ ਤਹਿਸੀਲਦਾਰ ਦੇ ਦਫ਼ਤਰ ਗਏ ਸਨ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਉਹ ਪਿਛਲੇ ਛੇ ਮਹੀਨਿਆਂ ਤੋਂ ਇਸ ਕੰਮ ਲਈ ਦਫ਼ਤਰ ਦੇ ਗੇੜੇ ਕੱਢ ਰਹੀ ਸੀ। ਐਫਆਈਆਰ ਵਿੱਚ ਕਿਹਾ ਗਿਆ ਹੈ ਕਿ ਦੋਸ਼ੀ ਅਧਿਕਾਰੀ ਨੇ ਕੰਮ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਔਰਤ ਨਾਲ ਬਹਿਸ ਕੀਤੀ। ਉਸਨੇ ਕਥਿਤ ਤੌਰ 'ਤੇ ਔਰਤ ਨੂੰ ਆਪਣੀਆਂ ਜੁੱਤੀਆਂ ਨਾਲ ਕੁੱਟਿਆ ਅਤੇ ਉਸਨੂੰ ਲੱਤਾਂ ਅਤੇ ਮੁੱਕੇ ਵੀ ਮਾਰੇ।
ਇਹ ਵੀ ਪੜ੍ਹੋ - 20 ਹਜ਼ਾਰ ਸਰਕਾਰੀ ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਕਿਸੇ ਵੇਲੇ ਵੀ ਹੋ ਸਕਦੀ ਹੈ ਛੁੱਟੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8