'ਕਿਸ ਦੇ ਸਿਰ ਸਜੇਗਾ ਦਿੱਲੀ ਦਾ 'ਤਾਜ'? ਜਾਣੋ ਕੀ ਕਹਿੰਦੇ ਹਨ Exit Polls
Wednesday, Feb 05, 2025 - 08:28 PM (IST)
ਨਵੀਂ ਦਿੱਲੀ- ਦਿੱਲੀ ਦੀਆਂ 70 ਵਿਧਾਨ ਸਭਾ ਸੀਟਾਂ ਲਈ ਵੋਟਿੰਗ 5 ਫਰਵਰੀ ਨੂੰ ਮੁਕੰਮਲ ਹੋ ਗਈ ਹੈ। ਇਸ ਤੋਂ ਬਾਅਦ ਐਗਜ਼ਿਟ ਪੋਲ ਆਉਣੇ ਸ਼ੁਰੂ ਹੋ ਗਏ ਹਨ। ਇਸ ਦੇ ਨਾਲ ਹੀ ਐਗਜ਼ਿਟ ਪੋਲ ਦੇ ਨਤੀਜੇ ਵੀ ਸਾਹਮਣੇ ਆ ਗਏ ਹਨ।
ਇਸ ਵਾਰ ਚੋਣ ਮੈਦਾਨ 'ਚ ਸੱਤਾਧਾਰੀ ‘ਆਪ’ ਤੋਂ ਇਲਾਵਾ ਭਾਜਪਾ ਅਤੇ ਕਾਂਗਰਸ ਵੀ ਹਨ। ਅਜਿਹੀ ਸਥਿਤੀ 'ਚ ਚੋਣ ਮੁਕਾਬਲਾ ਤਿਕੋਣਾ ਹੀ ਰਿਹਾ। ਸ਼ੁਰੂ ਤੋਂ ਹੀ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ ਅਤੇ ਭਾਜਪਾ ਵਿਚਕਾਰ ਮੰਨਿਆ ਜਾ ਰਿਹਾ ਸੀ। ਇਹ ਐਗਜ਼ਿਟ ਪੋਲ ਦੇ ਨਤੀਜਿਆਂ 'ਚ ਵੀ ਸਪੱਸ਼ਟ ਤੌਰ ‘ਤੇ ਦਿਖਾਈ ਦੇ ਰਿਹਾ ਸੀ। ਤਿੰਨਾਂ ਵੱਡੀਆਂ ਪਾਰਟੀਆਂ ਤੋਂ ਇਲਾਵਾ ਕਈ ਛੋਟੀਆਂ ਪਾਰਟੀਆਂ ਦੇ ਉਮੀਦਵਾਰਾਂ ਨੇ ਵੀ ਆਪਣੀ ਕਿਸਮਤ ਅਜ਼ਮਾਈ ਹੈ। ਇਸ ਤੋਂ ਇਲਾਵਾ ਦਰਜਨਾਂ ਆਜ਼ਾਦ ਉਮੀਦਵਾਰਾਂ ਨੇ ਵੀ ਚੋਣ ਮੈਦਾਨ 'ਚ ਚੁਣੌਤੀ ਦੇਣ ਦੀ ਕੋਸ਼ਿਸ਼ ਕੀਤੀ ਹੈ।
ਆਮ ਆਦਮੀ ਪਾਰਟੀ ਪਿਛਲੇ 10 ਸਾਲਾਂ ਤੋਂ ਦਿੱਲੀ 'ਚ ਸੱਤਾ 'ਚ ਹੈ। ਅਜਿਹੇ 'ਚ, ਹਰ ਕਿਸੇ ਦੇ ਮਨ 'ਚ ਇੱਕ ਹੀ ਸਵਾਲ ਹੈ ਕਿ ਕੀ ‘ਆਪ’ ਇਸ ਵਾਰ ਵੀ ਜਿੱਤੇਗੀ ਜਾਂ ਕੋਈ ਹੋਰ ਪਾਰਟੀ ਸਰਕਾਰ ਬਣਾਉਣ 'ਚ ਸਫਲ ਹੋਵੇਗੀ। ਐਗਜ਼ਿਟ ਪੋਲ ਦੇ ਨਤੀਜਿਆਂ 'ਚ ਸ਼ੁਰੂਆਤੀ ਰੁਝਾਨ ਸਾਹਮਣੇ ਆਏ ਹਨ। ਹਾਲਾਂਕਿ, ਅੰਤਿਮ ਨਤੀਜੇ 8 ਫਰਵਰੀ, 2025 ਨੂੰ ਆਉਣਗੇ।
ਇਸ ਵਾਰ ਦੇ ਐਗਜ਼ਿਟ ਪੋਲ ਵਿੱਚ ਭਾਜਪਾ ਨੂੰ ਥੋੜ੍ਹੀ ਜਿਹੀ ਲੀਡ ਮਿਲਦੀ ਦਿਖਾਈ ਦੇ ਰਹੀ ਹੈ। ਇਨ੍ਹਾਂ ਅੰਕੜਿਆਂ ਅਨੁਸਾਰ, 'ਆਪ' ਨੂੰ 32-37 ਸੀਟਾਂ ਮਿਲਦੀਆਂ ਦਿਖਾਈ ਦੇ ਰਹੀਆਂ ਹਨ, ਜਦੋਂ ਕਿ ਭਾਜਪਾ 35-40 ਸੀਟਾਂ ਨਾਲ ਦਿੱਲੀ ਵਿੱਚ ਸਰਕਾਰ ਬਣਾਉਂਦੀ ਦਿਖਾਈ ਦੇ ਰਹੀ ਹੈ। ਇਸ ਦੇ ਨਾਲ ਹੀ ਕਾਂਗਰਸ ਨੂੰ ਵੀ ਇੱਕ ਸੀਟ ਮਿਲਦੀ ਦਿਖਾਈ ਦੇ ਰਹੀ ਹੈ।
'ਆਪ'-ਭਾਜਪਾ ਵਿਚਾਲੇ ਸਖ਼ਤ ਮੁਕਾਬਲਾ
ਇਸ ਵਾਰ ਵਿਧਾਨ ਸਭਾ ਚੋਣਾਂ 'ਚ ਸੱਤਾਧਾਰੀ ‘ਆਪ’ ਅਤੇ ਭਾਜਪਾ ਵਿਚਾਲੇ ਸਖ਼ਤ ਮੁਕਾਬਲੇ ਦੀ ਉਮੀਦ ਹੈ। ਇਹ ਐਗਜ਼ਿਟ ਪੋਲ ਦੇ ਨਤੀਜਿਆਂ 'ਚ ਵੀ ਸਪੱਸ਼ਟ ਤੌਰ ‘ਤੇ ਦੇਖਿਆ ਗਿਆ। ਕਾਂਗਰਸ ਵੱਲੋਂ ਵੀ ਜ਼ੋਰਦਾਰ ਕੋਸ਼ਿਸ਼ਾਂ ਕੀਤੀਆਂ ਗਈਆਂ ਪਰ ਚੋਣ ਜੰਗ ਵਿੱਚ ਕਾਂਗਰਸ ‘ਆਪ’ ਅਤੇ ਭਾਜਪਾ ਤੋਂ ਪਿੱਛੇ ਰਹਿ ਗਈ। ਤੁਹਾਨੂੰ ਦੱਸ ਦੇਈਏ ਕਿ ਪਿਛਲੀਆਂ ਦੋ ਵਿਧਾਨ ਸਭਾ ਚੋਣਾਂ ਵਿੱਚ ਵੀ ਕਾਂਗਰਸ ਦੀ ਹਾਲਤ ਮਾੜੀ ਸੀ। ਇਸ ਵਾਰ ਵੀ ਕੁਝ ਅਜਿਹਾ ਹੀ ਹਾਲਾਤ ਬਣਦੇ ਜਾਪ ਰਹੇ ਹਨ। ਕਾਂਗਰਸ ਵੱਲੋਂ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਸਮੇਤ ਕਈ ਸਟਾਰ ਪ੍ਰਚਾਰਕਾਂ ਨੇ ਚੋਣ ਪ੍ਰਚਾਰ ਵਿੱਚ ਹਿੱਸਾ ਲਿਆ।