ਅੱਗ ਲੱਗਣ ਨਾਲ ਦੁਕਾਨ ਸੜ ਕੇ ਸੁਆਹ, ਲੱਖਾਂ ਦਾ ਨੁਕਸਾਨ

06/13/2020 5:59:43 PM

ਸ਼ਿਮਲਾ (ਵਾਰਤਾ)— ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਤੋਂ ਕਰੀਬ 40 ਕਿਲੋਮੀਟਰ ਦੂਰ ਠਿਯੋਗ ਸ਼ਾਲੀ ਬਜ਼ਾਰ ਵਿਚ ਅੱਜ ਸਵੇਰੇ ਅਚਾਨਕ ਅੱਗ ਲੱਗਣ ਕਾਰਨ ਇਕ ਦੁਕਾਨ ਸੜ ਕੇ ਸੁਆਹ ਹੋ ਗਈ, ਜਿਸ ਨਾਲ ਲੱਖਾਂ ਦਾ ਨੁਕਸਾਨ ਹੋਇਆ। ਪੁਲਸ ਨੇ ਅੱਜ ਇੱਥੇ ਦੱਸਿਆ ਕਿ ਡੋਗਰਾ ਕਲਾਥ ਹਾਊਸ ਵਿਚ ਸ਼ਨੀਵਾਰ ਸਵੇਰੇ ਅੱਗ ਲੱਗ ਗਈ। ਦੁਕਾਨ ਵਿਚ ਅੱਗ ਦੀਆਂ ਲਪਟਾਂ ਵੇਖ ਕੇ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। 

PunjabKesari

ਜਾਣਕਾਰੀ ਮਿਲਦੇ ਹੀ ਫਾਇਰ ਬ੍ਰਿਗੇਡ ਕਾਮੇ ਘਟਨਾ ਵਾਲੀ ਥਾਂ 'ਤੇ ਪਹੁੰਚੇ। ਉਨ੍ਹਾਂ ਨੇ ਅੱਗ 'ਤੇ ਕਾਬੂ ਪਾ ਕੇ ਪੀ. ਐੱਨ. ਬੀ. ਬੈਂਕ ਸਮੇਤ ਹੋਰ ਦੁਕਾਨਾਂ ਨੂੰ ਸੜਨ ਤੋਂ ਬਚਾਇਆ। ਇਸ ਹਾਦਸੇ ਵਿਚ ਕਿਸੇ ਦੇ ਝੁਲਸ ਦੀ ਖ਼ਬਰ ਨਹੀਂ ਹੈ। ਓਧਰ ਦੁਕਾਨ ਮਾਲਕ ਸੰਜੇ ਡੋਗਰਾ ਨੇ ਕਿਹਾ ਕਿ ਰਾਤ ਨੂੰ ਦੁਕਾਨ ਬੰਦ ਕਰ ਕੇ ਗਿਆ ਸੀ। ਅੱਜ ਸਵੇਰੇ ਅੱਗ ਲੱਗ ਗਈ। ਅੱਗ ਨਾਲ ਦੁਕਾਨ ਵਿਚ ਰੱਖੇ ਕਰੀਬ 5 ਲੱਖ ਰੁਪਏ ਤੋਂ ਵੱਧ ਕੀਮਤ ਦੇ ਕੱਪੜੇ ਸੜ ਗਏ। ਪੁਲਸ ਨੇ ਅੱਗ ਦੀ ਵਜ੍ਹਾ ਸ਼ਾਰਟ ਸਰਕਿਟ ਹੋਣਾ ਦੱਸਿਆ। ਤਹਿਸੀਲਦਾਰ ਠਿਯੋਗ ਵੇਦ ਪ੍ਰਕਾਸ਼ ਸ਼ਰਮਾ ਵੀ ਮੌਕੇ 'ਤੇ ਪਹੁੰਚੇ ਅਤੇ ਹਾਲਾਤ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਪੀੜਤ ਦੁਕਾਨਦਾਰਾਂ ਨੂੰ ਤੁਰੰਤ ਰਾਹਤ ਦਿੰਦੇ ਹੋਏ 10 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ।


Tanu

Content Editor

Related News