ਫੱਟ ਗਿਆ ਬੱਦਲ! ਰੋਕਣੀ ਪਈ ਕੇਦਾਰਨਾਥ ਯਾਤਰਾ, ਭਾਰੀ ਮੀਂਹ ਕਾਰਨ ਮੱਚੀ ਤਬਾਹੀ
Saturday, Jul 26, 2025 - 12:12 PM (IST)

ਨੈਸ਼ਨਲ ਡੈਸਕ : ਜਿਵੇਂ ਜਿਵੇਂ ਉਤਰਾਖੰਡ ਵਿੱਚ ਮੌਸਮ ਬਦਲ ਰਿਹਾ ਹੈ, ਉਸੇ ਤਰ੍ਹਾਂ ਕਈ ਇਲਾਕਿਆਂ ਵਿੱਚ ਭਾਰੀ ਬਾਰਿਸ਼ ਹੋ ਰਹੀ ਹੈ, ਜਿਸ ਨਾਲ ਆਮ ਜਨਜੀਵਨ ਪ੍ਰਭਾਵਿਤ ਹੋ ਗਿਆ ਹੈ। ਖ਼ਾਸ ਕਰਕੇ ਪਹਾੜੀ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਤੋਂ ਬਾਅਦ ਸਥਿਤੀ ਹੋਰ ਵੀ ਵਿਗੜ ਗਈ ਹੈ। ਰੁਦਰਪ੍ਰਯਾਗ ਜ਼ਿਲ੍ਹੇ ਵਿੱਚ ਮੀਂਹ ਨੇ ਕਹਿਰ ਮਚਾ ਕੇ ਰੱਖ ਦਿੱਤਾ ਹੈ, ਜਿੱਥੇ ਦੇਰ ਰਾਤ ਕੇਦਾਰਘਾਟੀ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ ਮੱਚ ਗਈ। ਇਸ ਘਟਨਾ ਨਾਲ ਕੇਦਾਰਨਾਥ ਯਾਤਰਾ ਦਾ ਰਸਤਾ ਵੀ ਪ੍ਰਭਾਵਿਤ ਹੋਇਆ ਹੈ ਅਤੇ ਚਮੋਲੀ ਵਿੱਚ ਵੀ ਜ਼ਮੀਨ ਖਿਸਕਣ ਨਾਲ ਖ਼ਤਰਾ ਵਧ ਗਿਆ ਹੈ।
ਇਹ ਵੀ ਪੜ੍ਹੋ - 26, 27, 28, 29 ਜੁਲਾਈ ਨੂੰ ਭਾਰੀ ਮੀਂਹ ਪੈਣ ਦੀ ਸੰਭਾਵਨਾ, IMD ਵਲੋਂ ਯੈਲੋ ਅਲਰਟ ਜਾਰੀ
ਬੱਦਲ ਫਟਣ ਕਾਰਨ ਕਈ ਵਾਹਨ ਦੱਬੇ
ਰੁਦਰਪ੍ਰਯਾਗ ਜ਼ਿਲ੍ਹੇ ਵਿੱਚ ਬੀਤੀ ਰਾਤ ਤੋਂ ਹੋ ਰਹੀ ਮੋਹਲੇਧਾਰ ਬਾਰਿਸ਼ ਨੇ ਤਬਾਹੀ ਮਚਾ ਦਿੱਤੀ ਹੈ। ਦੇਰ ਰਾਤ ਰਮਸੀ ਪਿੰਡ ਵਿੱਚ ਬੱਦਲ ਫਟਣ ਕਾਰਨ ਬੇਦੁਬਗੜ ਇਲਾਕਾ ਸਭ ਤੋਂ ਵੱਧ ਪ੍ਰਭਾਵਿਤ ਹੋਇਆ। ਬੱਦਲ ਫਟਣ ਕਾਰਨ ਮਲਬਾ ਰਿਹਾਇਸ਼ੀ ਇਮਾਰਤਾਂ ਵਿੱਚ ਦਾਖਲ ਹੋ ਗਿਆ ਅਤੇ ਅੱਧਾ ਦਰਜਨ ਤੋਂ ਵੱਧ ਵਾਹਨ ਮਲਬੇ ਹੇਠ ਦੱਬ ਗਏ। ਸਥਾਨਕ ਲੋਕਾਂ ਨੇ ਦੱਸਿਆ ਕਿ ਸਵੇਰੇ 8 ਵਜੇ ਤੱਕ ਵੀ ਕੋਈ ਬਚਾਅ ਟੀਮ ਮੌਕੇ 'ਤੇ ਨਹੀਂ ਪਹੁੰਚੀ, ਜਿਸ ਕਾਰਨ ਪਿੰਡ ਵਾਸੀਆਂ ਵਿੱਚ ਰੋਸ ਹੈ। ਹਾਲਾਂਕਿ ਹੁਣ ਤੱਕ ਕਿਸੇ ਵੀ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਮਿਲੀ ਪਰ ਕਈ ਪਰਿਵਾਰਾਂ ਨੂੰ ਆਪਣੇ ਘਰ ਛੱਡ ਕੇ ਸੁਰੱਖਿਅਤ ਥਾਵਾਂ 'ਤੇ ਜਾਣਾ ਪਿਆ। ਦੂਜੇ ਪਾਸੇ ਪ੍ਰਸ਼ਾਸਨ ਨੇ ਨੁਕਸਾਨ ਦਾ ਮੁਲਾਂਕਣ ਸ਼ੁਰੂ ਕਰ ਦਿੱਤਾ ਹੈ।
ਇਹ ਵੀ ਪੜ੍ਹੋ - Love marriage ਦਾ ਖੌਫਨਾਕ ਅੰਤ: ਗਰਭਵਤੀ ਪਤਨੀ ਨੂੰ ਮਾਰ ਲਾਸ਼ ਕੋਲ ਬੈਠ ਪੀਤੀ ਸ਼ਰਾਬ, ਖਾਧੀ ਅੰਡੇ ਦੀ ਭੁਰਜੀ
ਕੇਦਾਰਨਾਥ ਯਾਤਰਾ ਪ੍ਰਭਾਵਿਤ, ਗੌਰੀਕੁੰਡ ਨੇੜੇ ਸੜਕ ਬੰਦ
ਭਾਰੀ ਬਾਰਿਸ਼ ਦਾ ਪ੍ਰਭਾਵ ਕੇਦਾਰਨਾਥ ਯਾਤਰਾ ਮਾਰਗ 'ਤੇ ਵੀ ਦੇਖਣ ਨੂੰ ਮਿਲੀ ਹੈ। ਗੌਰੀਕੁੰਡ ਨੇੜੇ ਦੇਰ ਰਾਤ ਪਹਾੜੀ ਟੁੱਟਣ ਕਾਰਨ ਫੁੱਟਪਾਥ 'ਤੇ ਵੱਡੇ-ਵੱਡੇ ਪੱਥਰ ਡਿੱਗ ਪਏ, ਜਿਸ ਕਾਰਨ ਕੇਦਾਰਨਾਥ ਨੂੰ ਜਾਣ ਵਾਲੀ ਸੜਕ ਪੂਰੀ ਤਰ੍ਹਾਂ ਬੰਦ ਕਰ ਦਿੱਤੀ ਗਈ। ਇਸ ਦੌਰਾਨ ਤਾਇਨਾਕ ਕੀਤੀ ਗਈ ਪੁਲਸ ਅਤੇ ਪ੍ਰਸ਼ਾਸਨ ਨੇ ਸਾਰੇ ਸ਼ਰਧਾਲੂਆਂ ਨੂੰ ਸੁਰੱਖਿਅਤ ਥਾਵਾਂ 'ਤੇ ਰੋਕ ਦਿੱਤਾ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਯਾਤਰਾ ਨੂੰ ਤੁਰੰਤ ਪ੍ਰਭਾਵ ਨਾਲ ਰੋਕ ਦਿੱਤਾ। ਇਸ ਤੋਂ ਬਾਅਦ ਮਲਬਾ ਹਟਾਉਣ ਅਤੇ ਸੜਕ ਖੋਲ੍ਹਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ ਪਰ ਸੜਕ ਖੁੱਲ੍ਹਣ ਵਿੱਚ ਸਮਾਂ ਲੱਗ ਸਕਦਾ ਹੈ।
ਇਹ ਵੀ ਪੜ੍ਹੋ - ਧਰਤੀ ਤੋਂ 35,000 ਫੁੱਟ ਦੀ ਉਚਾਈ 'ਤੇ ਹੋਇਆ ਬੱਚੇ ਦਾ ਜਨਮ, ਜਹਾਜ਼ 'ਚ ਇੰਝ ਕਰਵਾਈ ਡਿਲੀਵਰੀ
ਚਮੋਲੀ ਵਿੱਚ ਜ਼ਮੀਨ ਖਿਸਕਣ, ਅਲਕਨੰਦਾ ਨਦੀ ਦਾ ਵਧਦਾ ਖ਼ਤਰਾ
ਚਮੋਲੀ ਜ਼ਿਲ੍ਹੇ ਵਿੱਚ ਵੀ ਸਥਿਤੀ ਗੰਭੀਰ ਹੈ। ਵਿਸ਼ਨੂੰਪ੍ਰਯਾਗ ਇਲਾਕਾ ਜ਼ਮੀਨ ਖਿਸਕਣ ਦੀ ਲਪੇਟ ਵਿੱਚ ਆ ਗਿਆ ਹੈ। ਇੱਥੇ ਕੁਝ ਦੁਕਾਨਾਂ ਅਤੇ ਮੁੱਖ ਸੜਕ ਗੰਭੀਰ ਖਤਰੇ ਵਿੱਚ ਹੈ। ਭਾਰੀ ਬਾਰਿਸ਼ ਅਤੇ ਅਲਕਨੰਦਾ ਨਦੀ ਦੇ ਵਧਦੇ ਵਹਾਅ ਕਾਰਨ ਲਗਾਤਾਰ ਕਟੌਤੀ ਹੋ ਰਹੀ ਹੈ, ਜਿਸ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਪ੍ਰਸ਼ਾਸਨ ਨੇ ਸਥਾਨਕ ਲੋਕਾਂ ਨੂੰ ਨਦੀ ਦੇ ਕੰਢੇ ਨਾ ਜਾਣ ਦੀ ਅਪੀਲ ਕੀਤੀ ਹੈ ਅਤੇ ਜੋਖਮ ਵਾਲੇ ਖੇਤਰਾਂ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਸੰਭਾਵਿਤ ਰਾਹਤ ਕਾਰਜਾਂ ਲਈ NDRF ਅਤੇ SDRF ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਉੱਤਰਾਖੰਡ ਵਿੱਚ ਭਾਰੀ ਬਾਰਿਸ਼ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ, ਪ੍ਰਸ਼ਾਸਨ ਅਤੇ ਆਫ਼ਤ ਪ੍ਰਬੰਧਨ ਟੀਮਾਂ ਪੂਰੀ ਤਰ੍ਹਾਂ ਅਲਰਟ 'ਤੇ ਹਨ। ਲੋਕਾਂ ਨੂੰ ਸਾਵਧਾਨ ਰਹਿਣ ਅਤੇ ਸੁਰੱਖਿਅਤ ਰਹਿਣ ਦੀ ਅਪੀਲ ਕੀਤੀ ਗਈ ਹੈ।
ਇਹ ਵੀ ਪੜ੍ਹੋ - MAYDAY...MAYDAY...! ਉਡਾਣ ਭਰਦੇ ਸਾਰ ਜਹਾਜ਼ ਨੂੰ ਲੱਗ ਗਈ ਅੱਗ, 60 ਤੋਂ ਵੱਧ ਯਾਤਰੀ ਸਨ ਸਵਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8