ਜੰਮੂ-ਕਸ਼ਮੀਰ ''ਚ ਫਟਿਆ ਬੱਦਲ, ਰਾਜੌਰੀ ’ਚ ਹੜ੍ਹ, ਬਦਰੀਨਾਥ ਹਾਈਵੇਅ ਬੰਦ

Tuesday, Jul 08, 2025 - 06:09 PM (IST)

ਜੰਮੂ-ਕਸ਼ਮੀਰ ''ਚ ਫਟਿਆ ਬੱਦਲ, ਰਾਜੌਰੀ ’ਚ ਹੜ੍ਹ, ਬਦਰੀਨਾਥ ਹਾਈਵੇਅ ਬੰਦ

ਪੁੰਛ/ਸ੍ਰੀਨਗਰ/ਨਵੀਂ ਦਿੱਲੀ (ਭਾਸ਼ਾ) - ਮੈਦਾਨੀ ਇਲਾਕਿਆਂ ਤੋਂ ਪਹਾੜਾਂ ਤਕ ਲਗਾਤਾਰ ਮਾਨਸੂਨ ਦਾ ਮੀਂਹ ਜਾਰੀ ਹੈ। ਮੈਦਾਨੀ ਇਲਾਕਿਆਂ ਵਿਚ ਕਿਸਾਨ ਅਤੇ ਆਮ ਲੋਕ ਮੀਂਹ ਕਾਰਨ ਭਾਵੇਂ ਹੀ ਖੁਸ਼ ਹੋ ਸਕਦੇ ਹਨ ਪਰ ਪਹਾੜੀ ਇਲਾਕਿਆਂ ਵਿਚ ਮੀਂਹ ਇਕ ਆਫ਼ਤ ਬਣ ਗਿਆ ਹੈ। ਜੰਮੂ-ਕਸ਼ਮੀਰ ਦੇ ਕਈ ਹਿੱਸਿਆਂ ਵਿਚ ਸੋਮਵਾਰ ਨੂੰ ਭਾਰੀ ਮੀਂਹ ਪਿਆ, ਜਿਸ ਕਾਰਨ ਰਾਜੌਰੀ ਅਤੇ ਪੁੰਛ ਦੇ ਸਰਹੱਦੀ ਜ਼ਿਲ੍ਹਿਆਂ ਵਿਚ ਹੜ੍ਹ ਆ ਗਿਆ, ਜਿਸ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਸ੍ਰੀਨਗਰ ਅਤੇ ਕਸ਼ਮੀਰ ਦੇ ਹੋਰ ਇਲਾਕਿਆਂ ਵਿਚ ਵੀ ਭਾਰੀ ਮੀਂਹ ਪਿਆ, ਜਿਸ ਨਾਲ ਲੋਕਾਂ ਨੂੰ ਲੰਬੇ ਸਮੇਂ ਤੋਂ ਪੈ ਰਹੀ ਗਰਮੀ ਤੋਂ ਰਾਹਤ ਮਿਲੀ।

ਇਹ ਵੀ ਪੜ੍ਹੋ - ਭਾਰਤ ਬੰਦ ਦੌਰਾਨ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ, ਸਕੂਲਾਂ 'ਚ ਛੁੱਟੀ ਜਾਂ...

ਇਸ ਦੇ ਨਾਲ ਹੀ ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਵਿਚ ਮੀਂਹ ਨੇ ਆਪਣਾ ਭਿਆਨਕ ਰੂਪ ਦਿਖਾਇਆ ਹੈ। ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿਚ ਐਤਵਾਰ ਦੇਰ ਰਾਤ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਭਾਰੀ ਮੀਂਹ ਨੇ ਆਮ ਜਨਜੀਵਨ ਨੂੰ ਪ੍ਰਭਾਵਿਤ ਕੀਤਾ ਹੈ। ਨੰਦਪ੍ਰਯਾਗ ਅਤੇ ਕਰਨਪ੍ਰਯਾਗ ਵਿਚਾਲੇ ਬਦਰੀਨਾਥ ਹਾਈਵੇਅ ’ਤੇ ਵੀ ਵੱਡੀ ਮਾਤਰਾ ਵਿਚ ਮਲਬਾ ਡਿੱਗ ਗਿਆ ਹੈ, ਜਿਸ ਕਾਰਨ ਹਾਈਵੇਅ ਬੰਦ ਹੋ ਗਿਆ ਹੈ। ਹਿਮਾਚਲ ਵਿਚ ਕਈ ਸੜਕਾਂ ਅਜੇ ਵੀ ਬੰਦ ਹਨ। ਮੌਸਮ ਵਿਭਾਗ ਨੇ ਲਾਹੌਲ ਸਪਿਤੀ ਅਤੇ ਕਿਨੌਰ ਜ਼ਿਲ੍ਹਿਆਂ ਨੂੰ ਛੱਡ ਕੇ 10 ਹੋਰ ਜ਼ਿਲ੍ਹਿਆਂ ਵਿਚ ਹੜ੍ਹ ਆਉਣ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਹੈ, ਜੋ ਅਗਲੇ ਤਿੰਨ ਦਿਨਾਂ ਤਕ ਜਾਰੀ ਰਹੇਗਾ।

ਇਹ ਵੀ ਪੜ੍ਹੋ - ਬੱਸਾਂ 'ਚ ਸਫ਼ਰ ਕਰਨ ਵਾਲੀਆਂ ਔਰਤਾਂ ਤੇ ਟਰਾਂਸਜੈਂਡਰਾਂ ਲਈ ਵੱਡੀ ਖ਼ੁਸ਼ਖ਼ਬਰੀ, ਖ਼ਬਰ 'ਚ ਪੜ੍ਹੋ ਪੂਰੀ DETAIL

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News