ਇਕ ਵਾਰ ਫ਼ਿਰ ਫਟ ਗਿਆ ਬੱਦਲ ! ਮਿੰਟਾਂ ''ਚ ਪਾਣੀ ''ਚ ਡੁੱਬੇ ਕਈ ਘਰ
Monday, Sep 15, 2025 - 05:11 PM (IST)

ਨੈਸ਼ਨਲ ਡੈਸਕ- ਉੱਤਰੀ ਭਾਰਤ 'ਚ ਲਗਾਤਾਰ ਹੋਈ ਬਾਰਿਸ਼ ਨੇ ਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਇਸੇ ਦੌਰਾਨ ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿੱਚ ਸੋਮਵਾਰ ਨੂੰ ਇਕ ਵਾਰ ਫ਼ਿਰ ਬੱਦਲ ਫਟ ਗਿਆ, ਜਿਸ ਕਾਰਨ ਅਚਾਨਕ ਹੜ੍ਹ ਆ ਗਏ, ਜਿਸ ਨਾਲ ਪਹਾੜੀ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਵਿੱਚ ਡਰ ਅਤੇ ਦਹਿਸ਼ਤ ਫੈਲ ਗਈ।
ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਘਟਨਾ ਜ਼ਿਲ੍ਹੇ ਦੀ ਪੋਨੀ ਤਹਿਸੀਲ ਦੇ ਮਾਡੀ ਪਿੰਡ ਵਿੱਚ ਵਾਪਰੀ, ਪਰ ਕੋਈ ਜਾਨੀ ਜਾਂ ਮਾਲੀ ਨੁਕਸਾਨ ਤੋਂ ਬਚਾਅ ਰਿਹਾ। ਇੱਕ ਆਦਿਵਾਸੀ ਪਿੰਡ ਵਾਸੀ ਨੇ ਕਿਹਾ, "ਧਮਾਕੇ ਵਰਗੀ ਤੇਜ਼ ਆਵਾਜ਼ ਆਈ ਅਤੇ ਕੁਝ ਹੀ ਦੇਰ ਵਿੱਚ ਸਾਡੇ ਘਰ ਪਾਣੀ ਵਿੱਚ ਡੁੱਬ ਗਏ।" ਉਨ੍ਹਾਂ ਕਿਹਾ ਕਿ ਬੱਦਲ ਫਟਣ ਦੀ ਘਟਨਾ ਸੋਮਵਾਰ ਸਵੇਰੇ 3 ਵਜੇ ਦੇ ਕਰੀਬ ਵਾਪਰੀ।
ਇਹ ਵੀ ਪੜ੍ਹੋ- 'ਪ੍ਰਵਾਸੀਆਂ ਨੂੰ Deport ਕਰੋ..!', ਬ੍ਰਿਟੇਨ 'ਚ ਸੜਕਾਂ 'ਤੇ ਉਤਰੇ 1 ਲੱਖ ਤੋਂ ਵੱਧ ਲੋਕ
ਪਿੰਡ ਵਾਸੀ ਨੇ ਕਿਹਾ, "ਹੜ੍ਹ ਦਾ ਪਾਣੀ ਪਿੰਡ ਵਿੱਚ ਦਾਖਲ ਹੋ ਗਿਆ ਅਤੇ ਅਸੀਂ ਆਪਣੇ ਬੱਚਿਆਂ ਨਾਲ ਆਪਣੇ ਘਰਾਂ ਤੋਂ ਉੱਪਰਲੇ ਇਲਾਕਿਆਂ ਵਿੱਚ ਭੱਜ ਗਏ।" ਅਧਿਕਾਰੀਆਂ ਨੇ ਕਿਹਾ ਕਿ ਪੁਲਸ ਮੌਕੇ 'ਤੇ ਪਹੁੰਚੀ ਅਤੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਪੁਸ਼ਟੀ ਕੀਤੀ ਕਿ ਕਿਸੇ ਵੀ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ ਹੈ। ਅਧਿਕਾਰੀਆਂ ਨੇ ਕਿਹਾ ਕਿ ਜ਼ਮੀਨ ਖਿਸਕਣ ਕਾਰਨ ਸੜਕ 'ਤੇ ਵੱਡੀ ਮਾਤਰਾ ਵਿੱਚ ਚਿੱਕੜ ਅਤੇ ਮਲਬਾ ਇਕੱਠਾ ਹੋ ਗਿਆ ਸੀ, ਜਿਸਨੂੰ ਬਾਅਦ ਵਿੱਚ ਲੋਕ ਨਿਰਮਾਣ ਵਿਭਾਗ ਦੇ ਕਰਮਚਾਰੀਆਂ ਅਤੇ ਮਸ਼ੀਨਰੀ ਨੇ ਹਟਾ ਦਿੱਤਾ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e