ਇਕ ਵਾਰ ਫ਼ਿਰ ਕੁਦਰਤ ਨੇ ਮਾਰੀ ਡੂੰਘੀ ਮਾਰ ; ਬੱਦਲ ਫਟਣ ਮਗਰੋਂ ਖ਼ਿਸਕ ਗਈ ਜ਼ਮੀਨ
Friday, May 02, 2025 - 05:43 PM (IST)

ਰਾਮਬਨ- ਜੰਮੂ ਕਸ਼ਮੀਰ ਦੇ ਰਾਮਬਨ ਜ਼ਿਲ੍ਹੇ 'ਚ ਸ਼ੁੱਕਰਵਾਰ ਨੂੰ ਬੱਦਲ ਫਟਣ ਕਾਰਨ ਜ਼ਮੀਨ ਖਿਸਕਣ ਤੋਂ ਬਾਅਦ ਜੰਮੂ-ਸ਼੍ਰੀਨਗਰ ਨੈਸ਼ਨਲ ਹਾਈਵੇਅ ਬੰਦ ਕਰ ਦਿੱਤਾ ਗਿਆ। ਇਕ ਆਵਾਜਾਈ ਪੁਲਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਭਾਰੀ ਮੀਂਹ ਕਾਰਨ ਚੇਨਾਬ ਨਦੀ 'ਚ ਅਚਾਨਕ ਹੜ੍ਹ ਆ ਗਿਆ, ਜਿਸ ਕਾਰਨ ਰਿਆਸੀ ਅਤੇ ਅਖਨੂਰ ਸੈਕਟਰਾਂ ਦੇ ਅਧਿਕਾਰੀਆਂ ਨੇ ਨਦੀ ਦੇ ਕਿਨਾਰੇ ਤੋਂ ਦੂਰ ਰਹਿਣ ਦੀ ਚਿਤਾਵਨੀ ਜਾਰੀ ਕੀਤੀ। ਟਰੈਫਿਕ ਪੁਲਸ ਅਧਿਕਾਰੀ ਨੇ ਕਿਹਾ,''ਬੱਦਲ ਫਟਣ ਕਾਰਨ ਅਚਾਨਕ ਹੜ੍ਹ ਆਉਣ ਤੋਂ ਬਾਅਦ ਰਾਮਬਨ ਦੇ ਚੰਬਾ ਸੇਰੀ 'ਚ ਜ਼ਮੀਨ ਖਿਸਕਣ ਕਾਰਨ ਜੰਮੂ-ਸ਼੍ਰੀਨਗਰ ਨੈਸ਼ਨਲ ਹਾਈਵੇਅ 'ਤੇ ਦੋਵੇਂ ਪਾਸਿਓਂ ਵਾਹਨਾਂ ਦੀ ਆਵਾਜਾਈ ਬੰਦ ਕਰ ਦਿੱਤੀ ਗਈ ਹੈ।'' ਯਾਤਰੀਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਸੜਕ ਸਾਫ਼ ਹੋਣ ਤੱਕ ਯਾਤਰਾ ਨਾ ਕਰਨ।
ਇਹ ਵੀ ਪੜ੍ਹੋ : 'ਅੱਗ' ਵਾਂਗ ਭਖਿਆ ਪਾਣੀ ਦਾ ਮੁੱਦਾ ! ਹੁਣ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਵੇਗੀ ਹਰਿਆਣਾ ਸਰਕਾਰ
ਅਧਿਕਾਰੀ ਨੇ ਕਿਹਾ,''ਕਿਰਪਾ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਸੜਕਾਂ ਦੀ ਸਥਿਤੀ ਦੀ ਜਾਂਚ ਕਰ ਲੈਣ।'' ਅਧਿਕਾਰੀਆਂ ਨੇ ਦੱਸਿਆ ਕਿ ਚੰਬਾ ਸੇਰੀ ਇਲਾਕੇ 'ਚ ਬੱਦਲ ਫਟਣ ਤੋਂ ਬਾਅਦ ਭਾਰੀ ਮੀਂਹ ਪਿਆ, ਜਿਸ ਨਾਲ ਹਾਈਵੇਅ 'ਤੇ ਅਚਾਨਕ ਹੜ੍ਹ ਆ ਗਿਆ ਅਤੇ ਮਿੱਟੀ ਧੱਸ ਗਈ ਅਤੇ ਚੰਬਾ 'ਚ ਜ਼ਮੀਨ ਖਿਸਕਣ ਕਾਰਨ ਹਾਈਵੇਅ ਬੰਦ ਹੋ ਗਿਾ। ਉਨ੍ਹਾਂ ਕਿਹਾ ਕਿ ਇਸ ਘਟਨਾ 'ਚ ਕਿਸੇ ਦੇ ਹਤਾਹਤ ਹੋਣ ਦੀ ਖ਼ਬਰ ਨਹੀਂ ਹੈ ਅਤੇ ਹਾਈਵੇਅ ਨੂੰ ਸਾਫ਼ ਕਰਨ ਦੀ ਕੋਸ਼ਿਸ਼ ਜਾਰੀ ਹੈ। ਭਾਰਤੀ ਰਾਸ਼ਟਰੀ ਰਾਜਮਾਰਗ ਅਥਾਰਟੀ (ਐੱਨਐੱਚਏਆਈ) ਦੇ ਪ੍ਰਾਜੈਕਟ ਡਾਇਰੈਕਟਰ ਪੁਰੂਸ਼ੋਤਮ ਕੁਮਾਰ ਨੇ ਦੱਸਿਆ ਕਿ ਹਾਈਵੇਅ ਨੂੰ ਸਾਫ਼ ਕਰਨ ਲਈ ਤਿੰਨ ਮਸ਼ੀਨਾਂ ਲਗਾਈਆਂ ਗਈਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8