ਵੱਡੀ ਖ਼ਬਰ: ਉੱਤਰਾਖੰਡ ''ਚ ਫਟਿਆ ਬੱਦਲ, ਮਚ ਗਈ ਤਬਾਹੀ! ਮਲਬੇ ਹੇਠ ਦੱਬੇ ਕਈ ਪਰਿਵਾਰ

Friday, Aug 29, 2025 - 08:48 AM (IST)

ਵੱਡੀ ਖ਼ਬਰ: ਉੱਤਰਾਖੰਡ ''ਚ ਫਟਿਆ ਬੱਦਲ, ਮਚ ਗਈ ਤਬਾਹੀ! ਮਲਬੇ ਹੇਠ ਦੱਬੇ ਕਈ ਪਰਿਵਾਰ

ਦੇਹਰਾਦੂਨ : ਉੱਤਰਾਖੰਡ ਵਿੱਚ ਪੈ ਰਹੇ ਭਾਰੀ ਮੀਂਹ ਕਾਰਨ ਤਬਾਹੀ ਮਚ ਰਹੀ ਹੈ, ਜੋ ਰੁੱਕਣ ਦਾ ਨਾਮ ਨਹੀਂ ਲੈ ਰਹੀ। ਰੁਦਰਪ੍ਰਯਾਗ ਅਤੇ ਚਮੋਲੀ ਜ਼ਿਲ੍ਹੇ ਦੇ ਕੁਝ ਇਲਾਕਿਆਂ ਵਿੱਚ ਵੀਰਵਾਰ ਅਤੇ ਸ਼ੁੱਕਰਵਾਰ ਦੀ ਵਿਚਕਾਰਲੀ ਰਾਤ ਨੂੰ ਬੱਦਲ ਫਟਣ ਦੀ ਘਟਨਾ ਵਾਪਰ ਗਈ। ਇਸ ਕਹਿਰ ਕਾਰਨ ਕੁਝ ਪਰਿਵਾਰਾਂ ਦੇ ਫਸੇ ਹੋਣ ਦੀ ਖ਼ਬਰ ਹੈ। ਇਸ ਦੌਰਾਨ 2 ਲੋਕਾਂ ਦੇ ਲਾਪਤਾ ਹੋਣ ਦਾ ਪਤਾ ਲੱਗਾ ਹੈ। ਸਥਾਨਕ ਪ੍ਰਸ਼ਾਸਨ ਵੱਲੋਂ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਉਤਰਾਖੰਡ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਪੁਲਸ ਪ੍ਰਭਾਵਿਤ ਇਲਾਕਿਆਂ ਵਿੱਚ ਐਲਾਨ ਕਰਕੇ ਲੋਕਾਂ ਨੂੰ ਸੁਚੇਤ ਕਰ ਰਹੀ ਹੈ।

ਪੜ੍ਹੋ ਇਹ ਵੀ - ਪੰਜਾਬ ’ਚ ਅਗਲੇ 4 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵਲੋਂ ‘ਯੈਲੋ ਅਲਰਟ’ ਜਾਰੀ

PunjabKesari

ਭਾਰੀ ਮੀਂਹ ਅਤੇ ਬੱਦਲ ਫਟਣ ਕਾਰਨ ਰੁਦਰਪ੍ਰਯਾਗ ਜ਼ਿਲ੍ਹੇ ਦੀਆਂ ਸੜਕਾਂ ਅਤੇ ਹਾਈਵੇਅ ਬੰਦ ਹੋ ਗਏ ਹਨ। ਇਸ ਤਬਾਹੀ ਦੇ ਵਾਪਰਨ ਕਾਰਨ ਵਾਹਨਾਂ ਦੀ ਆਵਾਜਾਈ ਠੱਪ ਹੋ ਗਈ ਹੈ। ਇੱਥੇ ਨਦੀਆਂ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀਆਂ ਹਨ। ਇਸ ਦੌਰਾਨ, ਰੁਦਰਪ੍ਰਯਾਗ ਜ਼ਿਲ੍ਹੇ ਦੇ ਸਿਰੋਬਗੜ੍ਹ, ਬਾਂਸਵਾੜਾ (ਸਿਆਲਸੌਰ) ਅਤੇ ਕੁੰਡ ਤੋਂ ਚੋਪਟਾ ਵਿਚਕਾਰ ਚਾਰ ਵੱਖ-ਵੱਖ ਥਾਵਾਂ 'ਤੇ ਹਾਈਵੇਅ ਬੰਦ ਹੈ। ਰੁਦਰਪ੍ਰਯਾਗ ਅਤੇ ਚਮੋਲੀ ਜ਼ਿਲ੍ਹਿਆਂ ਵਿੱਚ ਬੱਦਲ ਫਟਣ ਦੀ ਜਾਣਕਾਰੀ ਉੱਤਰਾਖੰਡ ਦੇ ਮੁੱਖ ਮੰਤਰੀ ਨੇ X 'ਤੇ ਪੋਸਟ ਕਰਕੇ ਸਾਂਝੀ ਕੀਤੀ।

ਪੜ੍ਹੋ ਇਹ ਵੀ - ਇਸ ਵਾਰ ਪਵੇਗੀ ਕੜਾਕੇ ਦੀ ਠੰਡ ! ਹੋ ਗਈ ਵੱਡੀ ਭਵਿੱਖਬਾਣੀ

PunjabKesari

ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਇਨ੍ਹਾਂ ਘਟਨਾਵਾਂ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਬਾਬਾ ਕੇਦਾਰ ਨੂੰ ਸਾਰਿਆਂ ਦੀ ਸੁਰੱਖਿਆ ਲਈ ਪ੍ਰਾਰਥਨਾ ਕੀਤੀ ਹੈ। ਸ਼੍ਰੀ ਧਾਮੀ ਨੇ ਸ਼ੁੱਕਰਵਾਰ ਸਵੇਰੇ ਟਵਿੱਟਰ 'ਤੇ ਲਿਖਿਆ, 'ਰੁਦਰਪ੍ਰਯਾਗ ਜ਼ਿਲ੍ਹੇ ਦੇ ਤਹਿਸੀਲ ਬਾਸੁਕੇਦਾਰ ਖੇਤਰ ਦੇ ਅਧੀਨ ਆਉਂਦੇ ਬਡੇਥ ਡੂੰਗਰ ਟੋਕ ਅਤੇ ਚਮੋਲੀ ਜ਼ਿਲ੍ਹੇ ਦੇ ਦੇਵਾਲ ਖੇਤਰ ਵਿੱਚ ਬੱਦਲ ਫਟਣ ਕਾਰਨ ਕੁਝ ਪਰਿਵਾਰਾਂ ਦੇ ਮਲਬੇ ਹੇਠ ਫਸਣ ਬਾਰੇ ਦੁਖਦਾਈ ਖ਼ਬਰ ਮਿਲੀ ਹੈ। ਸਥਾਨਕ ਪ੍ਰਸ਼ਾਸਨ ਵੱਲੋਂ ਰਾਹਤ ਅਤੇ ਬਚਾਅ ਕਾਰਜ ਜੰਗੀ ਪੱਧਰ 'ਤੇ ਚੱਲ ਰਹੇ ਹਨ ਅਤੇ ਮੈਂ ਇਸ ਸਬੰਧ ਵਿੱਚ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਵਿੱਚ ਹਾਂ।'

ਪੜ੍ਹੋ ਇਹ ਵੀ - 'No ਹੈਲਮੇਟ, No ਪੈਟਰੋਲ', 1 ਸਤੰਬਰ ਤੋਂ ਇਸ ਸੂਬੇ 'ਚ ਬਿਨਾਂ ਹੈਲਮੇਟ ਵਾਲੇ ਲੋਕਾਂ ਨੂੰ ਨਹੀਂ ਮਿਲੇਗਾ ਪੈਟਰੋਲ

ਉਹਨਾਂ ਨੇ ਕਿਹਾ ਕਿ ਮੈਂ ਆਫ਼ਤ ਸਕੱਤਰ ਅਤੇ ਜ਼ਿਲ੍ਹਾ ਮੈਜਿਸਟ੍ਰੇਟਾਂ ਨਾਲ ਗੱਲ ਕੀਤੀ ਹੈ ਅਤੇ ਬਚਾਅ ਕਾਰਜਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਜ਼ਰੂਰੀ ਨਿਰਦੇਸ਼ ਦਿੱਤੇ ਹਨ। ਮੈਂ ਬਾਬਾ ਕੇਦਾਰ ਨੂੰ ਸਾਰਿਆਂ ਦੀ ਸੁਰੱਖਿਆ ਲਈ ਪ੍ਰਾਰਥਨਾ ਕਰਦਾ ਹਾਂ। ਵਿਸਤ੍ਰਿਤ ਵੇਰਵਿਆਂ ਦੀ ਉਡੀਕ ਹੈ।

ਪੜ੍ਹੋ ਇਹ ਵੀ - ਖ਼ੁਸ਼ਖਬਰੀ: ਹੁਣ ਹਰ ਮਹੀਨੇ 5000 ਰੁਪਏ ਮਿਲੇਗੀ ਬੁਢਾਪਾ ਪੈਨਸ਼ਨ!

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

rajwinder kaur

Content Editor

Related News