ਵੱਡੀ ਖ਼ਬਰ: ਜੰਮੂ-ਕਸ਼ਮੀਰ ਦੇ ਰਾਮਬਨ ''ਚ ਫਟਿਆ ਬੱਦਲ, ਮਚੀ ਤਬਾਹੀ, ਮੰਜ਼ਰ ਦੇਖ ਉੱਡਣਗੇ ਹੋਸ਼ (ਵੀਡੀਓ)

Saturday, Aug 30, 2025 - 08:36 AM (IST)

ਵੱਡੀ ਖ਼ਬਰ: ਜੰਮੂ-ਕਸ਼ਮੀਰ ਦੇ ਰਾਮਬਨ ''ਚ ਫਟਿਆ ਬੱਦਲ, ਮਚੀ ਤਬਾਹੀ, ਮੰਜ਼ਰ ਦੇਖ ਉੱਡਣਗੇ ਹੋਸ਼ (ਵੀਡੀਓ)

ਰਾਮਬਨ : ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿੱਚ ਬੱਦਲ ਫਟਣ ਦੀ ਸੂਚਨਾ ਮਿਲੀ ਹੈ, ਜਿਸ ਨਾਲ ਭਾਰੀ ਤਬਾਹੀ ਮਚ ਗਈ। ਬੱਦਲ ਫਟਣ ਕਾਰਨ ਅਚਾਨਕ ਆਏ ਹੜ੍ਹ ਅਤੇ ਮਲਬੇ ਵਿੱਚ ਕਈ ਘਰ ਦੱਬ ਗਏ, ਜਿਸ ਨਾਲ ਇਲਾਕੇ ਵਿੱਚ ਹਫ਼ੜਾ-ਦਫ਼ੜੀ ਦਾ ਮਾਹੌਲ ਬਣ ਗਿਆ। ਇਸ ਕੁਦਰਤੀ ਆਫ਼ਤ ਵਿੱਚ ਹੁਣ ਤੱਕ 3 ਲੋਕਾਂ ਦੀ ਮੌਤ ਹੋ ਜਾਣ ਦੀ ਪੁਸ਼ਟੀ ਹੋਈ ਹੈ, ਜਦੋਂ ਕਿ 4 ਲੋਕ ਅਜੇ ਵੀ ਲਾਪਤਾ ਦੱਸੇ ਜਾ ਰਹੇ ਹਨ। ਘਟਨਾ ਤੋਂ ਬਾਅਦ ਪਿੰਡ ਵਾਸੀਆਂ ਵਿੱਚ ਡਰ ਦਾ ਮਾਹੌਲ ਹੈ ਅਤੇ ਪ੍ਰਭਾਵਿਤਾਂ ਨੂੰ ਸੁਰੱਖਿਅਤ ਥਾਵਾਂ 'ਤੇ ਭੇਜਿਆ ਜਾ ਰਿਹਾ ਹੈ।

ਪੜ੍ਹੋ ਇਹ ਵੀ - ਸਕੂਲ-ਕਾਲਜ ਬੰਦ! 6 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ 32 ਜ਼ਿਲ੍ਹਿਆਂ 'ਚ ਰੈੱਡ ਅਲਰਟ ਜਾਰੀ

ਬੱਦਲ ਫਟਣ ਦੀ ਘਟਨਾ ਦਾ ਪਤਾ ਲੱਗਣ ਤੋਂ ਬਾਅਦ ਸਥਾਨਕ ਪ੍ਰਸ਼ਾਸਨ ਅਤੇ ਆਫ਼ਤ ਪ੍ਰਬੰਧਨ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ, ਜਿਹਨਾਂ ਵਲੋਂ ਰਾਹਤ ਅਤੇ ਬਚਾਅ ਕਾਰਜ ਕੀਤੇ ਜਾ ਰਹੇ ਹਨ। ਇਸ ਆਫ਼ਤ ਨੇ ਕਈ ਪਰਿਵਾਰਾਂ ਦੇ ਸਿਰਾਂ ਤੋਂ ਛੱਤ ਖੋਹ ਲਈ ਹੈ। ਮੀਂਹ ਕਾਰਨ ਆਏ ਹੜ੍ਹਾਂ ਦੇ ਤੇਜ਼ ਵਹਾਅ ਨੇ ਕੁਝ ਘਰਾਂ ਨੂੰ ਪੂਰੀ ਤਰ੍ਹਾਂ ਵਹਾ ਦਿੱਤਾ ਅਤੇ ਕਈ ਘਰਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਪ੍ਰਸ਼ਾਸਨ ਨੇ ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਰਾਹਤ ਕਾਰਜ ਤੇਜ਼ ਕਰ ਦਿੱਤੇ ਹਨ। ਐਨਡੀਆਰਐਫ, ਪੁਲਸ ਅਤੇ ਸਥਾਨਕ ਪ੍ਰਸ਼ਾਸਨ ਦੀਆਂ ਟੀਮਾਂ ਪ੍ਰਭਾਵਿਤ ਖੇਤਰਾਂ ਵਿੱਚ ਖੋਜ ਕਾਰਜ ਚਲਾ ਰਹੀਆਂ ਹਨ।

ਪੜ੍ਹੋ ਇਹ ਵੀ - ਇਸ ਵਾਰ ਪਵੇਗੀ ਕੜਾਕੇ ਦੀ ਠੰਡ ! ਹੋ ਗਈ ਵੱਡੀ ਭਵਿੱਖਬਾਣੀ

ਪ੍ਰਸ਼ਾਸਨ ਨੇ ਲਾਪਤਾ ਲੋਕਾਂ ਦੀ ਭਾਲ ਲਈ ਸਾਰੇ ਜ਼ਰੂਰੀ ਸਾਧਨ ਤਾਇਨਾਤ ਕਰ ਦਿੱਤੇ ਹਨ। ਕਈ ਅਸਥਾਈ ਰਾਹਤ ਕੈਂਪ ਵੀ ਸਥਾਪਿਤ ਕੀਤੇ ਗਏ ਹਨ ਜਿੱਥੇ ਬੇਘਰ ਲੋਕਾਂ ਨੂੰ ਸੁਰੱਖਿਅਤ ਪਨਾਹ ਦਿੱਤੀ ਜਾ ਰਹੀ ਹੈ। ਲਗਾਤਾਰ ਮੀਂਹ ਕਾਰਨ ਨਦੀਆਂ ਅਤੇ ਨਾਲਿਆਂ ਦੇ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ, ਜਿਸ ਨਾਲ ਨੀਵੇਂ ਇਲਾਕਿਆਂ ਵਿੱਚ ਖ਼ਤਰਾ ਹੋਰ ਵਧ ਗਿਆ ਹੈ। ਪ੍ਰਸ਼ਾਸਨ ਨੇ ਸਥਾਨਕ ਲੋਕਾਂ ਨੂੰ ਸੁਚੇਤ ਰਹਿਣ, ਉੱਚੀਆਂ ਥਾਵਾਂ 'ਤੇ ਪਨਾਹ ਲੈਣ ਅਤੇ ਅਫਵਾਹਾਂ 'ਤੇ ਧਿਆਨ ਨਾ ਦੇਣ ਦੀ ਅਪੀਲ ਕੀਤੀ ਹੈ।

ਪੜ੍ਹੋ ਇਹ ਵੀ - ਖ਼ੁਸ਼ਖਬਰੀ: ਹੁਣ ਹਰ ਮਹੀਨੇ 5000 ਰੁਪਏ ਮਿਲੇਗੀ ਬੁਢਾਪਾ ਪੈਨਸ਼ਨ!

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

rajwinder kaur

Content Editor

Related News