ਰਾਸ਼ਟਰਪਤੀ ਨੇ ਆਤਿਸ਼ੀ ਨੂੰ ਦਿੱਲੀ ਦਾ CM ਕੀਤਾ ਨਿਯੁਕਤ, ਭਲਕੇ ਚੁੱਕਣਗੇ ਅਹੁਦੇ ਦੀ ਸਹੁੰ

Friday, Sep 20, 2024 - 11:48 PM (IST)

ਰਾਸ਼ਟਰਪਤੀ ਨੇ ਆਤਿਸ਼ੀ ਨੂੰ ਦਿੱਲੀ ਦਾ CM ਕੀਤਾ ਨਿਯੁਕਤ, ਭਲਕੇ ਚੁੱਕਣਗੇ ਅਹੁਦੇ ਦੀ ਸਹੁੰ

ਨੈਸ਼ਨਲ ਡੈਸਕ : ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ ਤੇ ਆਤਿਸ਼ੀ ਮਾਰਲੇਨਾ ਨੂੰ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ 'ਤੇ ਨਿਯੁਕਤ ਕਰ ਦਿੱਤਾ ਹੈ। ਉਨ੍ਹਾਂ ਦੇ ਨਾਲ ਉਨ੍ਹਾਂ ਦੇ 5 ਮੰਤਰੀਆਂ ਦੇ ਨਾਂ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। ਉਹ ਭਲਕੇ ਆਪਣੇ ਅਹੁਦੇ ਦੀ ਸਹੁੰ ਚੁੱਕਣਗੇ।

ਮੁੱਖ ਮੰਤਰੀ ਆਤਿਸ਼ੀ ਭਲਕੇ ਸ਼ਾਮ ਕਰੀਬ 4:30 ਵਜੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਉਨ੍ਹਾਂ ਨਾਲ 5 ਹੋਰ ਮੰਤਰੀ ਵੀ ਸਹੁੰ ਚੁੱਕਣਗੇ। ਆਤਿਸ਼ੀ ਦੀ ਕੈਬਨਿਟ ਵਿਚ ਗੋਪਾਲ ਰਾਏ, ਸੌਰਭ ਭਾਰਦਵਾਜ, ਕੈਲਾਸ਼ ਗਹਿਲੋਤ, ਇਮਰਾਨ ਹੁਸੈਨ ਅਤੇ ਮੁਕੇਸ਼ ਅਹਲਾਵਤ ਸ਼ਾਮਲ ਹੋਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Sandeep Kumar

Content Editor

Related News