CM ਨੇ ਚੋਣਾਂ ਦਾ ਵਾਅਦਾ ਕੀਤਾ ਪੂਰਾ ! ਇਸ ਗਾਇਕ ਨੂੰ 1 ਕਰੋੜ ਰੁਪਏ ਦੇਣ ਦਾ ਕੀਤਾ ਐਲਾਨ
Sunday, Jul 20, 2025 - 03:02 PM (IST)

ਨੈਸ਼ਨਲ ਡੈਸਕ- ਤੇਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈੱਡੀ ਨੇ ਮਸ਼ਹੂਰ ਗਾਇਕ ਰਾਹੁਲ ਸਿਪਲੀਗੁੰਜ ਨੂੰ 1 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਰਾਹੁਲ ਨੂੰ ਸੁਪਰਹਿੱਟ ਫਿਲਮ ਆਰ.ਆਰ.ਆਰ. ਦੇ ਨਾਟੂ-ਨਾਟੂ ਗੀਤ ਲਈ ਆਸਕਰ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ, ਜਿਸ ਮਗਰੋਂ ਉਹ ਕਾਫ਼ੀ ਮਸ਼ਹੂਰ ਹੋ ਗਿਆ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਨਹੀਂ ਹੋਵੇਗਾ India vs Pakistan ! ਰੱਦ ਹੋ ਗਿਆ ਮਹਾਮੁਕਾਬਲਾ
ਮੁੱਖ ਮੰਤਰੀ ਦੇ ਹਵਾਲੇ ਤੋਂ ਜਾਰੀ ਕੀਤੇ ਗਏ ਇਕ ਬਿਆਨ 'ਚ ਕਿਹਾ ਗਿਆ ਹੈ ਕਿ ਰਾਹੁਲ ਤੇਲੰਗਾਨਾ ਦੇ ਨੌਜਵਾਨਾਂ ਲਈ ਪ੍ਰੇਰਣਾ ਸਰੋਤ ਹਨ। ਉਨ੍ਹਾਂ ਨੇ ਹੈਦਰਾਬਾਦ ਦੇ ਪੁਰਾਣੇ ਸ਼ਹਿਰ ਤੋਂ ਇਕ ਆਮ ਜਿਹੀ ਸ਼ੁਰੂਆਤ ਕੀਤੀ ਸੀ। 2023 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੀ ਕਾਂਗਰਸ ਦੇ ਸੂਬਾ ਪ੍ਰਧਾਨ ਵਜੋਂ ਰੈੱਡੀ ਨੇ ਰਾਹੁਲ ਨੂੰ 10 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਸੀ ਤੇ ਕਾਂਗਰਸ ਸਰਕਾਰ ਦੇ ਸੱਤਾ 'ਚ ਆਉਂਦਿਆਂ ਹੀ ਉਸ ਨੂੰ 1 ਕਰੋੜ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਦੇਣ ਦਾ ਵੀ ਵਾਅਦਾ ਕੀਤਾ ਸੀ, ਜਿਸ ਨੂੰ ਪੂਰਾ ਕਰਦੇ ਹੋਏ ਅੱਜ ਮੁੱਖ ਮੰਤਰੀ ਨੇ ਹੈਦਰਾਬਾਦ 'ਚ ਬੋਨਾਲੂ ਉਤਸਵ ਮੌਕੇ 1 ਕਰੋੜ ਰੁਪਏ ਦੇਣ ਦਾ ਐਲਾਨ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਪੈਟਰੋਲਿੰਗ 'ਤੇ ਗਏ 7 ਪੁਲਸ ਮੁਲਾਜ਼ਮ ਹੋ ਗਏ 'ਗ਼ਾਇਬ'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e