ਕੇਜਰੀਵਾਲ ਦੀ ਰਿਮਾਂਡ ''ਤੇ ਦੋਵਾਂ ਪੱਖਾਂ ਦੀ ਬਹਿਸ ਪੂਰੀ, ਅਦਾਲਤ ਨੇ ਫੈਸਲਾ ਰੱਖਿਆ ਸੁਰੱਖਿਅਤ

03/22/2024 6:28:18 PM

ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਮਾਂਡ 'ਤੇ ਅਦਾਲਤ 'ਚ ਸੁਣਵਾਈ ਪੂਰੀ ਹੋ ਗਈ ਹੈ। ਰਾਊਜ਼ ਐਵੇਨਿਊ ਕੋਰਟ ਨੇ ਇਸ ਮਾਮਲੇ 'ਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਦੱਸ ਦੇਈਏ ਕਿ ਇਨਫੋਰਸਮੈਂਟ ਡਾਈਰੈਕਟੋਰੇਟ (ਈ.ਡੀ.) ਨੇ ਦਿੱਲੀ ਸ਼ਰਾਬ ਘਪਲਾ ਮਾਮਲੇ 'ਚ ਵੀਰਵਾਰ ਸ਼ਾਮ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ। ਈ.ਡੀ. ਦੀ ਟੀਮ ਵੀਰਵਾਰ ਸ਼ਾਮ ਨੂੰ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚੀ ਸੀ। ਕਰੀਬ ਦੋ ਘੰਟਿਆਂ ਦੀ ਪੁੱਛਗਿੱਛ ਅਤੇ ਘਰ ਦੀ ਤਲਾਸ਼ੀ ਤੋਂ ਬਾਅਦ ਈ.ਡੀ. ਨੇ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਸੀ। 

ਇਹ ਵੀ ਪੜ੍ਹੋ- ਗ੍ਰਿਫ਼ਤਾਰੀ ਤੋਂ ਬਾਅਦ CM ਕੇਜਰੀਵਾਲ ਦਾ ਪਹਿਲਾ ਬਿਆਨ ਆਇਆ ਸਾਹਮਣੇ, 'ਮੇਰਾ ਜੀਵਨ ਦੇਸ਼ ਲਈ ਸਮਰਪਿਤ'

ਇਹ ਵੀ ਪੜ੍ਹੋ- ਵੱਡੀ ਖ਼ਬਰ : CM ਕੇਜਰੀਵਾਲ ਨੇ ਸੁਪਰੀਮ ਕੋਰਟ ਤੋਂ ਵਾਪਸ ਲਈ ਆਪਣੀ ਪਟੀਸ਼ਨ, ED ਦੀ ਗ੍ਰਿਫ਼ਤਾਰੀ ਨੂੰ ਦਿੱਤੀ ਸੀ ਚੁਣੌਤੀ

ਫਿਲਹਾਲ ਪੀ.ਐੱਮ.ਐੱਲ.ਏ. ਮਾਮਲੇ 'ਚ ਰਾਊਜ਼ ਐਵੇਨਿਊ ਕੋਰਟ 'ਚ ਕੇਜਰੀਵਾਲ ਦੇ ਮਾਮਲੇ ਦੀ ਸੁਣਵਾਈ ਚੱਲ ਰਹੀ ਹੈ। ਇਸ ਦੌਰਾਨ ਈ.ਡੀ. ਨੇ ਕੇਜਰੀਵਾਲ ਨੂੰ ਲੈ ਕੇ ਕਈ ਦਾਅਵੇ ਕੀਤੇ ਹਨ। ਈ.ਡੀ. ਨੇ ਦੋ ਲੋਕਾਂ ਦੀ ਚੈਟ ਦਾ ਹਵਾਲਾ ਦਿੱਤਾ ਅਤੇ ਕਿਹਾ ਕਿ ਇਸ ਵਿਚ ਕੈਸ਼ ਨੂੰ ਲੈ ਕੇ ਗੱਲਬਾਤ ਹੋ ਰਹੀ ਹੈ। ਈ.ਡੀ. ਨੇ ਦੱਸਿਆ ਕਿ ਹਵਾਲਾ ਰਾਹੀਂ ਗੋਆ 45 ਕਰੋੜ ਰੁਪਏ ਟ੍ਰਾਂਸਫਰ ਕੀਤੇ ਗਏ। ਵੱਖ-ਵੱਖ ਲੋਕਾਂ ਨੂੰ ਵੱਡੀ ਧਨ ਰਾਸ਼ੀ ਦਿੱਤੀ ਗਈ। ਅਸੀਂ ਇਨ੍ਹਾਂ ਲੋਕਾਂ ਦੀ ਸੀ.ਡੀ.ਆਰ. ਡਿਟੇਲ ਹਾਸਿਲ ਕੀਤੀ ਹੈ। ਇਨ੍ਹਾਂ ਦੇ ਫੋਨ ਦੀ ਰਿਕਾਰਡਿੰਗ ਵੀ ਸਾਡੇ ਕੋਲ ਹੈ। ਵਿਜੇ ਨਗਰ ਦੀ ਇਕ ਕੰਪਨੀ ਤੋਂ ਵੀ ਸਬੂਤ ਮਿਲੇ ਹਨ। ਚਾਰ ਰੂਟ ਰਾਹੀਂ ਪੈਸਾ ਗੋਆ ਟ੍ਰਾਂਸਫਰ ਕੀਤਾ ਗਿਆ। 

ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਮਾਂਡ 'ਤੇ ਫੈਸਲਾ ਸੁਰੱਖਿਅਤ ਰੱਖ ਲਿਆ ਗਿਆ ਹੈ। ਦੋਵਾਂ ਪੱਖਾਂ ਵੱਲੋਂ ਸੁਣਵਾਈ ਪੂਰੀ ਹੋ ਚੁੱਕੀ ਹੈ। ਕਿਹਾ ਜਾ ਰਿਹਾ ਹੈ ਕਿ ਸ਼ਾਮ ਨੂੰ 6 ਵਜੇ ਅਦਾਲਤ ਰਿਮਾਂਡ 'ਤੇ ਫੈਸਲਾ ਸੁਣਾਏਗੀ। 


Rakesh

Content Editor

Related News