ਹਨੂੰਮਾਨ ਮੰਦਰ ਪਹੁੰਚੇ CM ਅਰਵਿੰਦ ਕੇਜਰੀਵਾਲ, ਪੂਜਾ ਕਰ ਲਿਆ ਭਗਵਾਨ ਦਾ ਆਸ਼ੀਰਵਾਦ
Saturday, Sep 14, 2024 - 01:53 PM (IST)

ਨਵੀਂ ਦਿੱਲੀ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨਿਚਰਵਾਰ ਨੂੰ ਕਥਿਤ ਆਬਕਾਰੀ ਨੀਤੀ ਘੁਟਾਲੇ ਦੇ ਸਬੰਧ ਵਿੱਚ ਸੀਬੀਆਈ ਦੁਆਰਾ ਦਰਜ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਦੇਣ ਤੋਂ ਬਾਅਦ ਸ਼ਨੀਵਾਰ ਨੂੰ ਭਗਵਾਨ ਹਨੂੰਮਾਨ ਦਾ ਆਸ਼ੀਰਵਾਦ ਲਿਆ। ਮੁੱਖ ਮੰਤਰੀ ਕੇਜਰੀਵਾਲ ਅੱਜ ਕਨਾਟ ਪਲੇਸ ਸਥਿਤ ਹਨੂੰਮਾਨ ਮੰਦਰ ਪਹੁੰਚੇ, ਜਿਥੇ ਉਹਨਾਂ ਨੇ ਪੂਜਾ ਅਰਚਨਾ ਕੀਤੀ।
ਇਹ ਵੀ ਪੜ੍ਹੋ - PM ਮੋਦੀ ਦੇ ਘਰ ਆਇਆ ਨੰਨ੍ਹਾ ਮਹਿਮਾਨ, ਵੀਡੀਓ ਦੇਖ ਤੁਹਾਡੀ ਰੂਹ ਹੋ ਜਾਵੇਗੀ ਖ਼ੁਸ਼
ਮਿਲੀ ਜਾਣਕਾਰੀ ਅਨੁਸਾਰ ਇਸ ਮੌਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ, ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਆਗੂ ਮਨੀਸ਼ ਸਿਸੋਦੀਆ, ਸੰਜੇ ਸਿੰਘ ਅਤੇ ਸੌਰਭ ਭਾਰਦਵਾਜ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਤਿਹਾੜ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਕੇਜਰੀਵਾਲ ਨੇ ਕਿਹਾ ਸੀ ਕਿ ਹਰ ਮੁਸ਼ਕਲ 'ਚ ਪ੍ਰਮਾਤਮਾ ਉਨ੍ਹਾਂ ਦੇ ਨਾਲ ਖੜ੍ਹਾ ਹੈ, ਕਿਉਂਕਿ ਉਨ੍ਹਾਂ ਨੇ ਹਮੇਸ਼ਾ ਸੱਚ ਦਾ ਸਾਥ ਦਿੱਤਾ ਹੈ।
ਇਹ ਵੀ ਪੜ੍ਹੋ - ਹਜ਼ਾਰਾਂ ਅਧਿਆਪਕ ਕਰ ਦਿੱਤੇ ਪੱਕੇ, ਸਰਕਾਰ ਦਾ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8