ਕੇਜਰੀਵਾਲ ਦਾ ਹੋਇਆ ‘ਕੋਰੋਨਾ’ ਟੈਸਟ, ਹੁਣ ਰਿਪੋਰਟ ਦੀ ਉਡੀਕ

Tuesday, Jun 09, 2020 - 11:19 AM (IST)

ਕੇਜਰੀਵਾਲ ਦਾ ਹੋਇਆ ‘ਕੋਰੋਨਾ’ ਟੈਸਟ, ਹੁਣ ਰਿਪੋਰਟ ਦੀ ਉਡੀਕ

ਨਵੀਂ ਦਿੱਲੀ— ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਮੰਗਲਵਾਰ ਭਾਵ ਅੱਜ ਕੋਰੋਨਾ ਵਾਇਰਸ ਯਾਨੀ ਕਿ ਕੋਵਿਡ-19 ਟੈਸਟ ਲਈ ਨਮੂਨਾ ਲਿਆ ਗਿਆ। ਹੁਣ ਰਿਪੋਰਟ ਦੀ ਉਡੀਕ ਹੈ। ਸੂਤਰਾਂ ਮੁਤਾਬਕ ਅੱਜ ਜਾਂ ਕੱਲ ਸ਼ਾਮ ਤੱਕ ਉਨ੍ਹਾਂ ਦੀ ਕੋਰੋਨਾ ਟੈਸਟ ਦੀ ਰਿਪੋਰਟ ਆ ਸਕਦੀ ਹੈ। ਦੱਸ ਦੇਈਏ ਕਿ ਐਤਵਾਰ ਨੂੰ ਬੁਖਾਰ, ਖੰਘ ਅਤੇ ਗਲ਼ 'ਚ ਖ਼ਰਾਸ਼ ਦੀ ਸ਼ਿਕਾਇਤ ਮਗਰੋਂ ਮੁੱਖ ਮੰਤਰੀ ਕੇਜਰੀਵਾਲ ਨੇ ਖੁਦ ਨੂੰ ਘਰ 'ਚ ਹੀ ਆਈਸੋਲੇਟ ਕੀਤਾ ਹੋਇਆ ਹੈ। ਐਤਵਾਰ ਦੁਪਹਿਰ ਨੂੰ ਦਿੱਲੀ ਕੈਬਨਿਟ ਦੀ ਬੈਠਕ ਤੋਂ ਬਾਅਦ ਕੇਜਰੀਵਾਲ ਦੀ ਸਿਹਤ ਖਰਾਬ ਹੋਈ। ਇਸ ਤੋਂ ਬਾਅਦ ਸਾਰੇ ਅਧਿਕਾਰਤ ਪ੍ਰੋਗਰਾਮਾਂ ਨੂੰ ਰੱਦ ਕਰ ਦਿੱਤਾ ਗਿਆ। ਮੁੱਖ ਮੰਤਰੀ ਵੀਡੀਓ ਕਾਨਫਰੰਸਿੰਗ ਜ਼ਰੀਏ ਘਰ ਤੋਂ ਹੀ ਸਾਰੀਆਂ ਬੈਠਕਾਂ ਨਿਪਟਾ ਰਹੇ ਹਨ। ਕੇਜਰੀਵਾਲ ਦੀ ਸਿਹਤ ਨੂੰ ਲੈ ਕੇ ਜਿਵੇਂ ਹੀ ਖ਼ਬਰਾਂ ਆਈਆਂ, ਉਸ ਤੋਂ ਬਾਅਦ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਕਈ ਨੇਤਾਵਾਂ ਨੇ ਚਿੰਤਾ ਜ਼ਾਹਰ ਕੀਤੀ ਹੈ। 

ਓਧਰ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕੇਜਰੀਵਾਲ ਦੀ ਸਿਹਤ ਬਾਰੇ ਸੋਮਵਾਰ ਨੂੰ ਕਿਹਾ ਸੀ ਕਿ ਉਹ ਠੀਕ ਹਨ। ਉਨ੍ਹਾਂ ਨੇ ਖੁਦ ਨੂੰ ਆਈਸੋਲੇਟ ਕਰ ਲਿਆ ਹੈ। ਉਨ੍ਹਾਂ ਨੂੰ ਖੰਘ ਅਤੇ ਗਲ਼ 'ਚ ਖ਼ਰਾਸ਼ ਹੈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਹਲਕਾ ਬੁਖਾਰ ਵੀ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਐਤਵਾਰ ਸਵੇਰ ਨੂੰ ਮੁੱਖ ਮੰਤਰੀ ਨੇ ਆਪਣੇ ਅਧਿਕਾਰਤ ਆਵਾਸ 'ਤੇ ਇਕ ਕੈਬਨਿਟ ਬੈਠਕ ਕੀਤੀ ਸੀ, ਜਿਸ 'ਚ ਸਿਸੋਦੀਆ, ਵਾਤਾਵਰਣ ਮੰਤਰੀ ਗੋਪਾਲ ਰਾਏ, ਸਿਹਤ ਮੰਤਰੀ ਸਤਿੰਦਰ ਜੈਨ ਸਮੇਤ ਕਈ ਮੰਤਰੀਆਂ ਨੇ ਸ਼ਮੂਲੀਅਤ ਕੀਤੀ ਸੀ। ਅਧਿਕਾਰੀਆਂ ਮੁਤਾਬਕ ਕੈਬਨਿਟ ਦੀ ਬੈਠਕ ਤੋਂ ਬਾਅਦ ਕੇਜਰੀਵਾਲ ਨੇ ਆਪਣੇ ਸਾਰੇ ਅਧਿਕਾਰਤ ਪ੍ਰੋਗਰਾਮ ਰੱਦ ਕਰ ਦਿੱਤੇ। ਪਿਛਲੇ ਦੋ ਮਹੀਨੇ ਤੋਂ ਕੇਜਰੀਵਾਲ ਆਪਣੀਆਂ ਜ਼ਿਆਦਾਤਰ ਬੈਠਕਾਂ ਘਰ 'ਚੋਂ ਹੀ ਵੀਡੀਓ ਕਾਨਫਰੰਸ ਜ਼ਰੀਏ ਕਰ ਰਹੇ ਹਨ। ਕੁਝ ਮਹੱਤਵਪੂਰਨ ਬੈਠਕਾਂ ਲਈ ਦਿੱਲੀ ਦੇ ਉੱਪ ਰਾਜਪਾਲ ਪ੍ਰੋਗਰਾਮ ਜਾਂਦੇ ਰਹੇ ਹਨ। ਦੱਸ ਦੇਈਏ ਕਿ ਦਿੱਲੀ 'ਚ ਕੋਰੋਨਾ ਨੂੰ ਲੈ ਕੇ ਹਾਲਾਤ ਚਿੰਤਾਜਨਕ ਬਣੇ ਹੋਏ ਹਨ। ਦਿੱਲੀ 'ਚ ਕੋਰੋਨਾ ਵਾਇਰਸ ਦੇ 29 ਹਜ਼ਾਰ ਦੇ ਕਰੀਬ ਮਾਮਲੇ ਹੋ ਚੁੱਕੇ ਹਨ।


author

Tanu

Content Editor

Related News