CM ਕੇਜਰੀਵਾਲ ਭਲਕੇ ਪਾਰਟੀ ਵਰਕਰਾਂ ਨੂੰ ਕਰਨਗੇ ਸੰਬੋਧਨ
Saturday, Sep 14, 2024 - 06:24 PM (IST)
ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਐਤਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਨਵੇਂ ਹੈੱਡ ਕੁਆਰਟਰ 'ਚ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਨਗੇ। ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਜ਼ਮਾਨਤ ਦਿੱਤੇ ਜਾਣ ਤੋਂ ਬਾਅਦ ਕੇਜਰੀਵਾਲ ਸ਼ੁੱਕਰਵਾਰ ਨੂੰ ਤਿਹਾੜ ਜੇਲ੍ਹ ਤੋਂ ਰਿਹਾਅ ਹੋਏ। 'ਆਪ' ਸੁਪਰੀਮੋ ਨੇ ਤਿਹਾੜ ਜੇਲ੍ਹ 'ਚ ਆਤਮਸਮਰਪਣ ਕਰਨ ਤੋਂ ਪਹਿਲੇ 2 ਜੂਨ ਨੂੰ ਪਾਰਟੀ ਵਰਕਰਾਂ ਨੂੰ ਸੰਬੋਧਨ ਕੀਤਾ ਸੀ। ਇਸ ਤੋਂ ਪਹਿਲੇ, ਉਨ੍ਹਾਂ ਨੂੰ ਮਈ 'ਚ ਸੁਪਰੀਮ ਕੋਰਟ ਨੇ 2 ਜੂਨ ਤੱਕ ਲੋਕ ਸਭਾ ਚੋਣਾਂ 'ਚ ਪ੍ਰਚਾਰ ਕਰਨ ਲਈ ਅੰਤਰਿਮ ਜ਼ਮਾਨਤ ਦਿੱਤੀ ਸੀ।
21 ਮਾਰਚ ਨੂੰ ਈਡੀ ਨੇ ਕੇਜਰੀਵਾਲ ਨੂੰ ਕੀਤਾ ਸੀ ਗ੍ਰਿਫ਼ਤਾਰ
ਕੇਜਰੀਵਾਲ ਨੂੰ ਈਡੀ ਨੇ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ। 10 ਦਿਨ ਦੀ ਪੁੱਛਗਿੱਛ ਮਗਰੋਂ ਇਕ ਅਪ੍ਰੈਲ ਨੂੰ ਤਿਹਾੜ ਜੇਲ੍ਹ ਭੇਜ ਦਿੱਤਾ ਗਿਆ ਸੀ। ਕੇਜਰੀਵਾਲ ਨੂੰ 10 ਮਈ ਨੂੰ 21 ਦਿਨ ਲਈ ਆਮ ਚੋਣਾਂ ਵਿਚ ਪ੍ਰਚਾਰ ਕਰਨ ਲਈ ਰਿਹਾਅ ਕੀਤਾ ਗਿਆ ਸੀ। ਇਹ ਰਿਹਾਈ 51 ਦਿਨ ਜੇਲ੍ਹ ਵਿਚ ਰਹਿਣ ਮਗਰੋਂ ਮਿਲੀ ਸੀ। ਸੁਪਰੀਮ ਕੋਰਟ ਨੇ ਕੇਜਰੀਵਾਲ ਦੀ ਇਕ ਜੂਨ ਤੱਕ ਰਿਹਾਈ ਮਨਜ਼ੂਰ ਕੀਤੀ ਸੀ। 2 ਜੂਨ ਨੂੰ ਕੇਜਰੀਵਾਲ ਨੇ ਤਿਹਾੜ ਜੇਲ੍ਹ ਵਿਚ ਸਰੰਡਰ ਕਰ ਦਿੱਤਾ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8