ਗੰਗਾ-ਜਮੁਨੀ ਸੱਭਿਆਚਾਰ, ਦਿੱਲੀ ਦੀ ਏਕਤਾ ਦਾ ਪ੍ਰਤੀਕ: CM ਆਤਿਸ਼ੀ

Sunday, Oct 27, 2024 - 04:20 PM (IST)

ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੇ ਸ਼ਨੀਵਾਰ ਨੂੰ ਮਹਿਰੌਲੀ ਦੇ ਇਤਿਹਾਸਕ ਜਹਾਜ਼ ਮਹਿਲ 'ਚ 'ਫੂਲ ਵਾਲਿਆਂ ਦੀ ਸੈਰ' ਦੇ ਸਮਾਪਤੀ ਸਮਾਰੋਹ 'ਚ ਸ਼ਿਰਕਤ ਕੀਤੀ ਅਤੇ ਰਾਸ਼ਟਰੀ ਰਾਜਧਾਨੀ ਦੇ ਗੰਗਾ-ਜਮੁਨੀ ਸੱਭਿਆਚਾਰ ਨੂੰ ਬਣਾਈ ਰੱਖਣ ਅਤੇ ਅਨੇਕਤਾ 'ਚ ਏਕਤਾ ਨੂੰ ਉਤਸ਼ਾਹਿਤ ਕਰਨ 'ਚ ਇਸ ਤਿਉਹਾਰ ਦੀ ਭੂਮਿਕਾ 'ਤੇ ਜ਼ੋਰ ਦਿੱਤਾ। ਆਤਿਸ਼ੀ ਨੇ ਕਿਹਾ, 'ਫੂਲ ਵਾਲਿਆਂ ਕੀ ਸੈਰ' ਸਿਰਫ਼ ਇੱਕ ਤਿਉਹਾਰ ਨਹੀਂ ਹੈ। ਇਹ ਤਿਉਹਾਰ ਦਿੱਲੀ ਦੀ ਗੰਗਾ-ਜਮੁਨੀ ਸੱਭਿਆਚਾਰ ਦੀ ਸਦੀਆਂ ਪੁਰਾਣੀ ਪਰੰਪਰਾ ਨੂੰ ਕਾਇਮ ਰੱਖਦਾ ਹੈ ਅਤੇ ਮਨੁੱਖਤਾ ਦਾ ਸੰਦੇਸ਼ ਫੈਲਾਉਂਦਾ ਹੈ।'

ਇਹ ਵੀ ਪੜ੍ਹੋ - ਨਈਂ ਰੀਸਾਂ ਪੰਜਾਬ ਦੇ ਸ਼ੇਰ ਦੀਆਂ, Diljit Dosanjh ਨੇ ਦਿੱਲੀ 'ਚ ਕਰਵਾ 'ਤੀ ਬੱਲੇ-ਬੱਲੇ, ਵੀਡੀਓ ਵਾਇਰਲ

ਸਾਰੇ ਭਾਈਚਾਰਿਆਂ ਨੂੰ ਇਕੱਠਾ ਕਰਨ ਵਾਲੇ ਇਸ ਪ੍ਰਸਿੱਧ ਤਿਉਹਾਰ ਵਿੱਚ ਭਾਰਤ ਤੋਂ ਆਏ ਕਲਾਕਾਰਾਂ ਨੇ ਪੇਸ਼ਕਾਰੀ ਕੀਤੀ ਅਤੇ ਕੱਵਾਲੀ ਨੇ ਮਾਹੌਲ ਨੂੰ ਖੁਸ਼ਨੁਮਾ ਬਣਾ ਦਿੱਤਾ। ਆਤਿਸ਼ੀ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਹੋਇਆ ਦਿੱਲੀ ਵਿੱਚ ਆਪਣੇ ਬਚਪਨ ਦੀਆਂ ਯਾਦਾਂ ਸਾਂਝੀਆਂ ਕੀਤੀਆਂ ਅਤੇ ਸ਼ਹਿਰ ਦੀ ਏਕਤਾ ਦੀ ਭਾਵਨਾ ਨੂੰ ਰੇਖਾਂਕਿਤ ਕੀਤਾ। ਦਿੱਲੀ ਯੂਨੀਵਰਸਿਟੀ ਕੈਂਪਸ ਵਿੱਚ ਵੱਡੀ ਹੋਈ ਆਤਿਸ਼ੀ ਨੇ ਇੱਕ ਅਜਿਹੇ ਮਾਹੌਲ ਦਾ ਅਨੁਭਵ ਕੀਤਾ ਜਿੱਥੇ ਵੱਖ-ਵੱਖ ਧਰਮਾਂ ਅਤੇ ਸੱਭਿਆਚਾਰਾਂ ਦੇ ਤਿਉਹਾਰ ਸਮੂਹਿਕ ਤੌਰ 'ਤੇ ਮਨਾਏ ਜਾਂਦੇ ਸਨ। ਆਤਿਸ਼ੀ ਦੇ ਮਾਤਾ-ਪਿਤਾ ਦਿੱਲੀ ਯੂਨੀਵਰਸਿਟੀ ਵਿੱਚ ਪ੍ਰੋਫੈਸਰ ਸਨ। 

ਇਹ ਵੀ ਪੜ੍ਹੋ - ਦੀਵਾਲੀ ਤੋਂ ਪਹਿਲਾਂ CM ਨੇ ਕਰ 'ਤਾ ਅਲਰਟ ਜਾਰੀ, ਕਿਹਾ-ਕੁਝ ਵੀ ਹੋ ਸਕਦੈ

ਉਹਨਾਂ ਕਿਹਾ, "ਲੰਬੇ ਸਮੇਂ ਤੋਂ ਮੈਨੂੰ ਇਹ ਵੀ ਨਹੀਂ ਪਤਾ ਸੀ ਕਿ ਕਿਹੜਾ ਤਿਉਹਾਰ ਕਿਸ ਧਰਮ ਨਾਲ ਸਬੰਧਿਤ ਹੈ।" ਆਤਿਸ਼ੀ ਨੇ ਸਮਾਜ ਵਿੱਚ ਵੰਡੀਆਂ ਪਾਉਣ ਵਾਲੀਆਂ ਪ੍ਰਵਿਰਤੀਆਂ ਦੇ ਵਿਚਕਾਰ ਏਕਤਾ ਨੂੰ ਉਤਸ਼ਾਹਿਤ ਕਰਨ ਦੇ ਮਹੱਤਵ ਉੱਤੇ ਜ਼ੋਰ ਦਿੱਤਾ। ਮੁੱਖ ਮੰਤਰੀ ਨੇ ਕਿਹਾ, 'ਦਿੱਲੀ ਦਾ ਸਭ ਤੋਂ ਵੱਡਾ ਆਕਰਸ਼ਣ ਉਸ ਦੇ ਦਿਲਦਾਰ ਲੋਕਾਂ ਵਿੱਚ ਹੈ, ਜੋ ‘ਫੂਲ ਵਾਲਿਆਂ ਦੀ ਸੈਰ' ਵਰਗੇ ਤਿਉਹਾਰ ਮਨੁੱਖਤਾ ਦੇ ਜਸ਼ਨ ਵਜੋਂ ਮਨਾਉਂਦੇ ਹਨ। ਸਾਨੂੰ ਇਸ ਭਾਵਨਾ ਨੂੰ ਸੰਭਾਲਣਾ ਅਤੇ ਸੁਰੱਖਿਅਤ ਰੱਖਣਾ ਚਾਹੀਦਾ ਹੈ।'

ਇਹ ਵੀ ਪੜ੍ਹੋ - ਵੱਡੀ ਖ਼ਬਰ : 10 ਵੱਡੇ ਹੋਟਲਾਂ 'ਚ ਬੰਬ, ਤੁਰੰਤ ਕਰਵਾਏ ਖਾਲੀ

ਉਨ੍ਹਾਂ ਸਿਆਸਤਦਾਨਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨੂੰ ਵੰਡਣ ਦੀ ਬਜਾਏ ਸਿੱਖਿਆ, ਸਿਹਤ ਸੇਵਾਵਾਂ ਅਤੇ ਰੁਜ਼ਗਾਰ ਦੇਣ 'ਤੇ ਧਿਆਨ ਦੇਣ। ਆਤਿਸ਼ੀ ਨੇ ਪਿਛਲੇ ਦਹਾਕੇ ਵਿੱਚ ਦਿੱਲੀ ਸਰਕਾਰ ਦੇ ਯਤਨਾਂ ਨੂੰ ਉਜਾਗਰ ਕੀਤਾ ਅਤੇ ਗ਼ਰੀਬ ਬੱਚਿਆਂ ਲਈ ਮਿਆਰੀ ਸਿੱਖਿਆ, ਬਿਹਤਰ ਸਿਹਤ ਸਹੂਲਤਾਂ ਅਤੇ ਔਰਤਾਂ ਲਈ ਮੁਫਤ ਬੱਸ ਯਾਤਰਾ ਵਰਗੀਆਂ ਪ੍ਰਾਪਤੀਆਂ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ, "ਅਸੀਂ ਦਿੱਲੀ ਦੇ ਲੋਕਾਂ ਦੀ ਸੇਵਾ ਕਰਨ ਦੀ ਕੋਸ਼ਿਸ਼ ਕਰਦੇ ਹਾਂ ਅਤੇ ਉਨ੍ਹਾਂ ਦਾ ਪਿਆਰ ਅਤੇ ਆਸ਼ੀਰਵਾਦ ਸਾਡਾ ਸਭ ਤੋਂ ਵੱਡਾ ਇਨਾਮ ਹੈ।"

ਇਹ ਵੀ ਪੜ੍ਹੋ - ਵੱਡੀ ਵਾਰਦਾਤ: 100 ਰੁਪਏ ਕਾਰਨ ਲੈ ਲਈ ਦੋਸਤ ਦੀ ਜਾਨ, ਫੋਨ ਕਰ ਘਰ ਸੱਦਿਆ ਤੇ ਫਿਰ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News