ਨਾਂਦੇੜ ਸਾਹਿਬ ਪਰਿਵਾਰ ਸਮੇਤ ਨਤਮਸਤਕ ਹੋਏ CM ਮਾਨ, ਸਿੰਘ ਸਾਹਿਬ ਨੇ ਰਵਾਇਤੀ ਪੁਸ਼ਾਕ ਪਹਿਨਾ ਕੀਤਾ ਸਨਮਾਨ
Tuesday, Aug 20, 2024 - 04:49 PM (IST)
ਨੈਸ਼ਨਲ ਡੈਸਕ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਆਪਣੇ ਪਰਿਵਾਰ ਸਮੇਤ ਨਾਂਦੇੜ ਸਾਹਿਬ ਪਹੁੰਚੇ। ਜਿੱਥੇ ਉਹ ਆਪਣੀ ਪਤਨੀ ਡਾ.ਗੁਰਪ੍ਰੀਤ ਕੌਰ, ਬੱਚੀ ਅਤੇ ਮਾਤਾ ਜੀ ਨਾਲ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਇਸ ਮੌਕੇ ਉਨ੍ਹਾਂ ਨੇ ਵਾਹਿਗੁਰੂ ਜੀ ਅੱਗੇ ਪੰਜਾਬ ਤੇ ਪੰਜਾਬੀਆਂ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ। ਗੁਰਦੁਆਰਾ ਸਾਹਿਬ ਵਿਖੇ ਪਹੁੰਚਣ 'ਤੇ ਸਿੰਘ ਸਾਹਿਬ ਨੇ ਰਵਾਇਤੀ ਪੁਸ਼ਾਕ ਪਹਿਨਾ ਕੇ ਮੁੱਖ ਮੰਤਰੀ ਮਾਨ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ।
ਇਹ ਵੀ ਪੜ੍ਹੋ - ਭੈਣ ਦੇ ਰੱਖੜੀ ਬੰਨ੍ਹਣ ਤੋਂ ਪਹਿਲਾਂ ਭਰਾ ਦੇ ਗਲੇ 'ਚ ਫਸਿਆ ਰਸਗੁੱਲਾ, ਪਲਾਂ 'ਚ ਹੋ ਗਈ ਮੌਤ
ਦੱਸ ਦੇਈਏ ਕਿ ਇਹ ਜਾਣਕਾਰੀ ਮੁੱਖ ਮੰਤਰੀ ਦਫ਼ਤਰ ਵੱਲੋਂ ਦਿੱਤੀ ਗਈ ਹੈ। ਉਹ ਸ਼ਾਮ 5 ਵਜੇ ਭਗਵੰਤ ਮਾਨ ਮੁੰਬਈ ਲਈ ਰਵਾਨਾ ਹੋਣਗੇ। ਹਾਲਾਂਕਿ ਮੁੱਖ ਮੰਤਰੀ ਪਿਛਲੇ ਇੱਕ ਹਫ਼ਤੇ ਤੋਂ ਲਗਾਤਾਰ ਦੌਰੇ 'ਤੇ ਹਨ। ਇਸ ਤੋਂ ਪਹਿਲਾਂ ਉਹ ਹਰਿਆਣਾ ਚੋਣਾਂ ਸਬੰਧੀ ਚੋਣ ਮੀਟਿੰਗਾਂ ਕਰ ਰਹੇ ਸਨ। ਇਸ ਤੋਂ ਬਾਅਦ ਸੁਤੰਤਰਤਾ ਦਿਵਸ ਸਮਾਰੋਹ ਅਤੇ ਫਿਰ ਰੱਖੜੀ ਅਤੇ ਰੱਖੜ ਪੁੰਨਿਆ ਸਬੰਧੀ ਸਮਾਗਮਾਂ ਵਿੱਚ ਵੀ ਉਹ ਸ਼ਾਮਲ ਹੋਏ।
ਇਹ ਵੀ ਪੜ੍ਹੋ - ਰੂਹ ਕੰਬਾਊ ਵਾਰਦਾਤ : ਪਹਿਲਾਂ ਕੀਤਾ ਕਤਲ, ਫਿਰ ਪੈਟਰੋਲ ਪਾ ਸਾੜੀ ਲਾਸ਼, ਇੰਝ ਹੋਇਆ ਖ਼ੁਲਾਸਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8