ਨੀਤੀ ਆਯੋਗ ਦੀ ਬੈਠਕ ’ਚ ਸ਼ਾਮਲ ਹੋਏ CM ਭਗਵੰਤ ਮਾਨ, PM ਮੋਦੀ ਅੱਗੇ ਰੱਖੇ ਪੰਜਾਬ ਦੇ ਕਈ ਅਹਿਮ ਮੁੱਦੇ

08/07/2022 4:32:46 PM

ਨਵੀਂ ਦਿੱਲੀ– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਅੱਜ ਯਾਨੀ ਕਿ ਐਤਵਾਰ ਨੂੰ ਦਿੱਲੀ ਵਿਖੇ ਨੀਤੀ ਆਯੋਗ ਦੀ 7ਵੀਂ ਗਵਰਨਿੰਗ ਕੌਂਸਲ ਦੀ ਬੈਠਕ ਹੋਈ। ਇਹ ਬੈਠਕ ਰਾਸ਼ਟਰਪਤੀ ਭਵਨ ਦੇ ਸੱਭਿਆਚਾਰਕ ਕੇਂਦਰ ’ਚ ਆਯੋਜਿਤ ਕੀਤੀ ਗਈ। ਇਸ ਬੈਠਕ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ, ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਉੱਪ ਰਾਜਪਾਲ ਅਤੇ ਕਈ ਕੇਂਦਰੀ ਮੰਤਰੀ ਸ਼ਾਮਲ ਰਹੇ। ਬੈਠਕ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਉੱਚੇਚੇ ਤੌਰ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲੇ।  

ਇਹ ਵੀ ਪੜ੍ਹੋ- ਪ੍ਰਭੂ ਸ਼੍ਰੀਰਾਮ ਦੇ ਜੀਵਨ ਦੇ ਦਰਸ਼ਨ ਕਰਵਾਏਗੀ ‘ਰਾਮਾਇਣ ਸਰਕਟ ਰੇਲ ਯਾਤਰਾ’, ਇੰਨਾ ਹੋਵੇਗਾ ਕਿਰਾਇਆ

PunjabKesari

ਇਸ ਬੈਠਕ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਗੇ ਪੰਜਾਬ ਦੇ ਵੱਖ-ਵੱਖ ਮੁੱਦਿਆਂ ਨੂੰ ਰੱਖਿਆ। ਮੁੱਖ ਮੰਤਰੀ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਗੇ ਪੰਜਾਬ ਦੇ ਕਿਸਾਨਾਂ, ਪਾਣੀਆਂ, ਪੰਜਾਬ ਯੂਨੀਵਰਸਿਟੀ (PU) ਘੱਟ ਤੋਂ ਘੱਟ ਸਮਰਥਨ ਮੁੱਲ (MSP) ਕਮੇਟੀ ’ਚ ਨੁਮਾਇੰਦਗੀ ਸਮੇਤ ਕਈ ਅਹਿਮ ਮੁੱਦਿਆਂ ’ਤੇ ਆਪਣੀ ਗੱਲ ਰੱਖੀ ਅਤੇ ਛੇਤੀ ਹੀ ਇਨ੍ਹਾਂ ਮੁੱਦਿਆਂ ਦੇ ਹੱਲ ਦੀ ਅਪੀਲ ਕੀਤੀ। ਦੱਸ ਦੇਈਏ ਕਿ ਪਿਛਲੇ ਕਈ ਸਾਲਾਂ ਬਾਅਦ ਪੰਜਾਬ ਤੋਂ ਮੁੱਖ ਮੰਤਰੀ ਨੇ ਪਹਿਲੀ ਵਾਰ ਇਸ ਬੈਠਕ ’ਚ ਹਿੱਸਾ ਲਿਆ।

ਇਹ ਵੀ ਪੜ੍ਹੋ- ਅਫ਼ਗਾਨਿਸਤਾਨ ਤੋਂ ਆਏ ਸਿੱਖਾਂ ਨੇ ਬਿਆਨ ਕੀਤਾ ਦਰਦ, ਕਿਹਾ- ਕਈ ਦਿਨਾਂ ਬਾਅਦ ਸਕੂਨ ਦੀ ਨੀਂਦ ਸੁੱਤੇ

PunjabKesari

ਦੱਸਣਯੋਗ ਹੈ ਕਿ ਇਸ ਬੈਠਕ ’ਚ ਸ਼ਾਮਲ ਹੋਣ ਤੋਂ ਪਹਿਲਾਂ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਕਿਹਾ ਸੀ ਕਿ ਮੈਂ ਨੀਤੀ ਆਯੋਗ ਦੀ ਬੈਠਕ ’ਚ ਸ਼ਾਮਲ ਹੋਣ ਜਾ ਰਿਹਾ ਹਾਂ। ਪੰਜਾਬ ਦੇ ਮੁੱਦਿਆਂ ’ਤੇ ਮੈਂ ਆਪਣਾ ਪੂਰਾ ਹੋਮਵਰਕ ਕੀਤਾ ਹੈ, ਜਿਨ੍ਹਾਂ ਨੂੰ ਬੈਠਕ ’ਚ ਚੁੱਕਿਆ ਜਾਵੇਗਾ। ਉਨ੍ਹਾਂ ਨੇ ਕਿਹਾ ਸੀ ਕਿ 3 ਸਾਲ ਹੋ ਗਏ, ਪੰਜਾਬ ਤੋਂ ਕਿਸੇ ਨੁਮਾਇੰਦੇ ਨੇ ਨੀਤੀ ਆਯੋਗ ਦੀ ਬੈਠਕ ’ਚ ਹਿੱਸਾ ਨਹੀਂ ਲਿਆ ਹੈ।

ਇਹ ਵੀ ਪੜ੍ਹੋ- ਇਕੋ ਪਰਿਵਾਰ ਦੇ 4 ਬੱਚੇ IAS,IPS ਅਫ਼ਸਰ, ਪਿਤਾ ਬੋਲੇ- ਮਾਣ ਮਹਿਸੂਸ ਕਰਦਾ ਹਾਂ


Tanu

Content Editor

Related News