ਦਿੱਲੀ ਵਿਖੇ CM ਭਗਵੰਤ ਮਾਨ ਨੇ ਦੇਸ਼ ਦੇ ਉਪ ਰਾਸ਼ਟਰਪਤੀ ਧਨਖੜ ਨਾਲ ਕੀਤੀ ਮੁਲਾਕਾਤ

Wednesday, Jan 04, 2023 - 03:50 PM (IST)

ਨਵੀਂ ਦਿੱਲੀ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਯਾਨੀ ਕਿ ਬੁੱਧਵਾਰ ਨੂੰ ਇੱਥੇ ਭਾਰਤ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਉਪ ਰਾਸ਼ਟਰਪਤੀ ਨੂੰ ਨਵੇਂ ਸਾਲ ਦੀ ਵਧਾਈ ਦਿੰਦੇ ਹੋਏ ਭਗਵੰਤ ਮਾਨ ਨੇ ਕਾਮਨਾ ਕੀਤੀ ਕਿ ਨਵਾਂ ਸਾਲ ਉਨ੍ਹਾਂ ਅਤੇ ਪਰਿਵਾਰ ਲਈ ਖੁਸ਼ੀਆਂ, ਸ਼ਾਂਤੀ ਤੇ ਖੁਸ਼ਹਾਲੀ ਲੈ ਕੇ ਆਵੇ। ਮੁੱਖ ਮੰਤਰੀ ਮਾਨ ਨੇ ਰਾਸ਼ਟਰਪਤੀ ਧਨਖੜ ਨੂੰ ਜਾਣਕਾਰੀ ਦਿੱਤੀ ਕਿ ਸੂਬਾ ਸਰਕਾਰ ਆਪਣੇ ਮਹਾਨ ਆਜ਼ਾਦੀ ਘੁਲਾਟੀਆਂ ਦੇ ਸੁਫ਼ਨਿਆਂ ਨੂੰ ਸਾਕਾਰ ਕਰਨ ਲਈ ਅਣਥੱਕ ਯਤਨ ਕਰ ਰਹੀ ਹੈ ਤਾਂ ਕਿ ਵਿਕਾਸ ਨੀਤੀਆਂ ਤੇ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਇਆ ਜਾ ਸਕੇ। 

PunjabKesari

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਰਬਪੱਖੀ ਵਿਕਾਸ ਦੇ ਨਾਲ-ਨਾਲ ਫਿਰਕੂ ਸਦਭਾਵਨਾ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਹੋਰ ਮਜ਼ਬੂਤ ਕਰਨ ਲਈ ਸੁਹਿਰਦਤਾ ਨਾਲ ਅੱਗੇ ਵਧ ਰਹੀ ਹੈ। ਇਸ ਦੌਰਾਨ ਉਪ ਰਾਸ਼ਟਰਪਤੀ ਨੇ ਸੂਬੇ ਵਿਚ ਸ਼ਾਨਦਾਰ ਜਿੱਤ ਨਾਲ ਚੁਣੇ ਜਾਣ ਲਈ ਭਗਵੰਤ ਮਾਨ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਆਪਣੇ ਲੋਕਾਂ ਦੇ ਜੀਵਨ ਨੂੰ ਖੁਸ਼ਹਾਲ ਬਣਾਉਣ ਲਈ ਹੋਰ ਉਤਸ਼ਾਹ ਨਾਲ ਕੰਮ ਕਰੇਗੀ।

PunjabKesari

ਇਸ ਮੁਲਾਕਾਤ ਮਗਰੋਂ ਭਗਵੰਤ ਮਾਨ ਨੇ ਟਵੀਟ ਕਰ ਕੇ ਕਿਹਾ ਕਿ ਅੱਜ ਦੇਸ਼ ਦੇ ਉੱਪ-ਰਾਸ਼ਟਰਪਤੀ ਜਗਦੀਪ ਧਨਖੜ ਜੀ ਨਾਲ ਉੱਪ-ਰਾਸ਼ਟਰਪਤੀ ਨਿਵਾਸ, ਦਿੱਲੀ ਵਿਖੇ ਮੁਲਾਕਾਤ ਕੀਤੀ। ਬਹੁਤ ਹੀ ਪਿਆਰ ਅਤੇ ਸਤਿਕਾਰ ਮਿਲਿਆ ਅਤੇ ਉਨ੍ਹਾਂ ਨੇ ਲੋਕਾਂ ਵਲੋਂ ਮਿਲੇ ਹੋਏ ਵਿਸ਼ਵਾਸ ਨੂੰ ਹੋਰ ਪੁਖ਼ਤਾ ਕਰਨ ਦੀ ਸਲਾਹ ਅਤੇ ਹੱਲਾਸ਼ੇਰੀ ਦਿੱਤੀ।


Tanu

Content Editor

Related News