ਤਿਹਾੜ ਜੇਲ੍ਹ ''ਚ ਅੱਜ CM ਭਗਵੰਤ ਮਾਨ ਦੀ ਕੇਜਰੀਵਾਲ ਨਾਲ ਹੋਵੇਗੀ ਮੁਲਾਕਾਤ

Monday, Apr 15, 2024 - 11:53 AM (IST)

ਤਿਹਾੜ ਜੇਲ੍ਹ ''ਚ ਅੱਜ CM ਭਗਵੰਤ ਮਾਨ ਦੀ ਕੇਜਰੀਵਾਲ ਨਾਲ ਹੋਵੇਗੀ ਮੁਲਾਕਾਤ

ਨਵੀਂ ਦਿੱਲੀ- ਦਿੱਲੀ ਆਬਕਾਰੀ ਨੀਤੀ ਮਾਮਲੇ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਅੱਜ ਯਾਨੀ ਕਿ ਸੋਮਵਾਰ ਨੂੰ ਖਤਮ ਹੋ ਰਹੀ ਹੈ। ਇਸ ਨੂੰ ਧਿਆਨ 'ਚ ਰੱਖਦੇ ਹੋਏ ਈਡੀ ਸੋਮਵਾਰ ਨੂੰ ਕੇਜਰੀਵਾਲ ਨੂੰ ਰਾਊਜ਼ ਐਵੇਨਿਊ ਕੋਰਟ 'ਚ ਪੇਸ਼ ਕਰੇਗੀ। ਉਨ੍ਹਾਂ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ 'ਚ ਸੁਣਵਾਈ ਹੋਵੇਗੀ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਕੀਲ ਅਦਾਲਤ ਤੋਂ ਉਨ੍ਹਾਂ ਨੂੰ ਜ਼ਮਾਨਤ ਦੇਣ ਦੀ ਮੰਗ ਕਰ ਸਕਦੇ ਹਨ। ਓਧਰ ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਸੀ ਕਿ ਉਹ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਸੋਮਵਾਰ ਨੂੰ ਮੁਲਾਕਾਤ ਕਰ ਸਕਦੇ ਹਨ। ਜੇਲ੍ਹ ਪ੍ਰਸ਼ਾਸਨ ਤੋਂ ਇਜਾਜ਼ਤ ਮਿਲਣ ਮਗਰੋਂ ਅੱਜ ਭਗਵੰਤ ਮਾਨ ਅਰਵਿੰਦ ਕੇਜਰੀਵਾਲ ਨਾਲ ਜੇਲ੍ਹ ਵਿਚ ਮੁਲਾਕਾਤ ਕਰਨਗੇ।

ਇਹ ਵੀ ਪੜ੍ਹੋ- ਪਤਨੀ ਦਾ ਦਾਅਵਾ- ਕੇਜਰੀਵਾਲ ਜੀ ਦੀ ਸਿਹਤ ਠੀਕ ਨਹੀਂ, 'ਬਹੁਤ ਪਰੇਸ਼ਾਨ ਕੀਤਾ ਜਾ ਰਿਹਾ'

ਦੂਜੇ ਪਾਸੇ ਦਿੱਲੀ ਹਾਈ ਕੋਰਟ ਵਲੋਂ ਈਡੀ ਦੀ ਗ੍ਰਿਫ਼ਤਾਰੀ ਨੂੰ ਕਾਨੂੰਨੀ ਕਰਾਰ ਦਿੱਤੇ ਜਾਣ ਮਗਰੋਂ ਮੁੱਖ ਮੰਤਰੀ ਕੇਜਰੀਵਾਲ ਨੇ ਸੁਪਰੀਮ ਕੋਰਟ ਦਾ ਰੁਖ਼ ਕੀਤਾ। ਸੁਪਰੀਮ ਕੋਰਟ ਵਿਚ ਹਾਈ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਗਈ। ਸੁਪਰੀਮ ਕੋਰਟ ਵਿਚ ਵੀ ਉਨ੍ਹਾਂ ਦੀ ਪਟੀਸ਼ਨ 'ਤੇ ਅੱਜ ਸੁਣਵਾਈ ਹੋਵੇਗੀ। ਜਸਟਿਸ ਸੰਜੀਵ ਖੰਨਾ ਅਤੇ ਦੀਪਾਂਕਰ ਦੱਤਾਂ ਦੀ ਬੈਂਚ ਇਸ ਮਾਮਲੇ ਵਿਚ ਸੁਣਵਾਈ ਕਰੇਗੀ।

ਇਹ ਵੀ ਪੜ੍ਹੋ- ਅਰਵਿੰਦ ਕੇਜਰੀਵਾਲ ਨੂੰ 15 ਦਿਨਾਂ ਲਈ ਜੇਲ੍ਹ ਭੇਜਿਆ, ਤਿਹਾੜ ਜੇਲ੍ਹ ਨੰਬਰ-2 'ਚ ਰੱਖਿਆ ਜਾਵੇਗਾ

ਦੱਸਣਯੋਗ ਹੈ ਕਿ ਕੇਜਰੀਵਾਲ ਮਨੀ ਲਾਂਡਰਿੰਗ ਮਾਮਲੇ ਵਿਚ 1 ਅਪ੍ਰੈਲ ਤੋਂ ਨਿਆਂਇਕ ਹਿਰਾਸਤ ਵਿਚ ਹਨ। ਈਡੀ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿਚ ਉਨ੍ਹਾਂ ਨੂੰ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ। ਅਗਲੇ ਦਿਨ ਉਨ੍ਹਾਂ ਨੂੰ ਈਡੀ ਨੇ ਰਾਊਜ਼ ਐਵੇਨਿਊ ਕੋਰਟ ਵਿਚ ਪੇਸ਼ ਕੀਤਾ ਸੀ, ਜਿੱਥੋਂ ਅਦਾਲਤ ਨੇ ਉਨ੍ਹਾਂ ਨੂੰ ਈਡੀ ਦੀ ਹਿਰਾਸਤ ਵਿਚ ਭੇਜ ਦਿੱਤਾ ਸੀ। 1 ਅਪ੍ਰੈਲ ਨੂੰ ਰਾਊਜ਼ ਐਵੇਨਿਊ ਕੋਰਟ ਨੇ ਈਡੀ ਵਲੋਂ ਰਿਮਾਂਡ ਮੰਗੇ ਜਾਣ ਮਗਰੋਂ 15 ਦਿਨਾਂ ਲਈ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਸੀ। ਕੇਜਰੀਵਾਲ ਇਸ ਸਮੇਂ ਤਿਹਾੜ ਜੇਲ੍ਹ ਵਿਚ ਬੰਦ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Tanu

Content Editor

Related News