ਹਾਰ ਤੋਂ ਘਬਰਾ ਕੇ ਹਿੰਸਾ ਦਾ ਸਹਾਰਾ ਲੈ ਰਹੀ ਹੈ ਮਮਤਾ: CM ਦੇਬ

Wednesday, May 15, 2019 - 12:47 PM (IST)

ਹਾਰ ਤੋਂ ਘਬਰਾ ਕੇ ਹਿੰਸਾ ਦਾ ਸਹਾਰਾ ਲੈ ਰਹੀ ਹੈ ਮਮਤਾ: CM ਦੇਬ

ਅਗਰਤਲਾ—ਤ੍ਰਿਪੁਰਾ ਦੇ ਮੁੱਖ ਮੰਤਰੀ ਵਿਪਲਬ ਕੁਮਾਰ ਦੇਬ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਪ੍ਰਧਾਨ ਅਮਿਤ ਸ਼ਾਹ ਦੇ ਰੋਡ ਸ਼ੋਅ ਦੌਰਾਨ ਹੋਏ ਹਮਲੇ ਦੀ ਸਖਤ ਨਿੰਦਿਆ ਕੀਤੀ। ਉਨ੍ਹਾਂ ਨੇ ਚੋਣ ਕਮਿਸ਼ਨ ਨੂੰ ਅਪੀਲ ਕਰਦੇ ਹੋਏ ਕਿਹਾ,''ਅਜਿਹੀਆਂ ਘਟਨਾਵਾਂ 'ਤੇ ਸਖਤ ਨਜ਼ਰ ਰੱਖੋ ਅਤੇ ਲੋਕਤੰਤਰ ਨੂੰ ਬਚਾਉਣ ਲਈ ਤਰੁੰਤ ਸਖਤ ਕਦਮ ਚੁੱਕੇ ਜਾਣ।'' ਦੱਸ ਦੇਈਏ ਕਿ ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ 'ਚ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ ਦੇ ਰੋਡ ਸ਼ੋਅ ਦੌਰਾਨ ਮੰਗਲਵਾਰ ਨੂੰ ਭਾਜਪਾ ਵਰਕਰਾਂ, ਕੋਲਕਾਤਾ ਯੂਨੀਵਰਸਿਟੀ ਅਤੇ ਵਿਦਿਆਸਾਗਰ ਕਾਲਜ ਦੇ ਵਿਦਿਆਰਥੀਆਂ ਵਿਚਾਲੇ ਤੇਜ਼ ਝੜਪਾਂ ਅਤੇ ਹਿੰਸਾ ਹੋਈ।

ਸ੍ਰੀ ਦੇਬ ਮੁਤਾਬਕ ਪੱਛਮੀ ਬੰਗਾਲ 'ਚ ਲੋਕਤੰਤਰ ਦੇ ਸਾਰੇ ਮੁੱਲਾਂ ਨੂੰ ਤੋੜ ਦਿੱਤਾ ਗਿਆ ਹੈ ਅਤੇ ਤ੍ਰਿਣਾਮੂਲ ਕਾਂਗਰਸ (ਟੀ. ਐੱਮ. ਸੀ.) ਅਤੇ ਸੂਬੇ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਪਤਨ ਲਾਜ਼ਮੀ ਹੈ। ਉਨ੍ਹਾਂ ਨੇ ਕਿਹਾ ਕਿ ਕੋਲਕਾਤਾ 'ਚ ਸ੍ਰੀ ਸ਼ਾਹ ਨੇ ਵਿਸ਼ਾਲ ਰੋਡ ਸ਼ੋਅ ਦੌਰਾਨ ਤ੍ਰਿਣਾਮੂਲ ਕਾਂਗਰਸ (ਟੀ. ਐੱਮ. ਸੀ.) ਦੇ ਗੁੰਡਿਆਂ ਦੀ ਹਿੰਸਾ ਅਤੇ ਗੁੰਡਾਗਰਦੀ ਲੋਕਤੰਤਰਿਕ ਮੁੱਲਾਂ 'ਤੇ ਇੱਕ ਧੱਬਾ ਹੈ। 

ਤ੍ਰਿਪੁਰਾ ਦੇ ਮੁੱਖ ਮੰਤਰੀ ਨੇ ਕਿਹਾ, ''ਇਸ ਤੋਂ ਪਤਾ ਲੱਗਦਾ ਹੈ ਕਿ ਬੰਗਾਲ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲ ਰਹੇ ਬੇਮਿਸਾਲ ਸਮਰਥਨ ਤੋਂ ਮਮਤਾ ਬੈਨਰਜੀ ਅਤੇ ਉਨ੍ਹਾਂ ਦੀ ਪਾਰਟੀ ਨੂੰ ਹਾਰ ਦਾ ਡਰ ਸਤਾ ਰਿਹਾ ਹੈ। '' ਉਨ੍ਹਾਂ ਨੇ ਕਿਹਾ, ''ਤ੍ਰਿਣਾਮੂਲ ਕਾਂਗਰਸ ਸੁਪ੍ਰੀਮੋ ਬੰਗਾਲ 'ਚ ਭਾਜਪਾ ਨੂੰ ਮਿਲ ਰਹੇ ਸਮਰਥਨ ਤੋਂ ਬਖੌਲਾ ਗਈ ਹੈ।'' ਦੂਜੇ ਪਾਸੇ ਸੂਬੇ 'ਚ ਵਿਰੋਧੀ ਪਾਰਟੀਆਂ ਮਾਰਕਸਵਾਦੀ ਕਮਿਊਨਿਸਟ ਪਾਰਟੀ (ਮਾਕਪਾ) ਅਤੇ ਕਾਂਗਰਸ ਨੇ ਇਸ ਹਿੰਸਾ ਲਈ ਭਾਜਪਾ ਨੂੰ ਜ਼ਿੰਮੇਵਾਰ ਠਹਿਰਾਇਆ ਹੈ।


author

Iqbalkaur

Content Editor

Related News