CM ਸੁੱਖੂ ਨੇ ਡਿਪਟੀ ਕਮਸ਼ਿਨਰਾਂ ਨੂੰ ਭਾਰੀ ਮੀਂਹ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਦੇ ਦਿੱਤੇ ਨਿਰਦੇਸ਼

Friday, Sep 01, 2023 - 05:59 PM (IST)

CM ਸੁੱਖੂ ਨੇ ਡਿਪਟੀ ਕਮਸ਼ਿਨਰਾਂ ਨੂੰ ਭਾਰੀ ਮੀਂਹ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਦੇ ਦਿੱਤੇ ਨਿਰਦੇਸ਼

ਸ਼ਿਮਲਾ (ਭਾਸ਼ਾ)- ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਰਾਜ ਦੇ ਡਿਪਟੀ ਕਮਿਸ਼ਨਰਾਂ ਨੂੰ ਰਾਜ 'ਚ ਭਾਰੀ ਮੀਂਹ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈ ਕੇ ਤਿੰਨ ਦਿਨਾਂ 'ਚ ਰਿਪੋਰਟ ਪੇਸ਼ ਕਰਨ ਦਾ ਨਿਰਦੇਸ਼ ਦਿੱਤਾ ਹੈ। ਸ਼ੁੱਕਰਵਾਰ ਨੂੰ ਇੱਥੇ ਜਾਰੀ ਇਕ ਬਿਆਨ 'ਚ ਕਿਹਾ ਗਿਆ ਹੈ ਕਿ ਸੁੱਖੂ ਨੇ ਵੀਰਵਾਰ ਸ਼ਾਮ ਡਿਪਟੀ ਕਮਿਸ਼ਨਰਾਂ ਦੀ ਡਿਜੀਟਲ ਮਾਧਿਅਮ ਨਾਲ ਹੋਈ ਬੈਠਕ 'ਚ ਉਨ੍ਹਾਂ ਨੂੰ ਆਪਣੇ ਸੰਬੰਧਤ ਜ਼ਿਲ੍ਹਿਆਂ 'ਚ ਨੁਕਸਾਨ ਦਾ ਪੂਰੀ ਤਰ੍ਹਾਂ ਮੁਲਾਂਕਣ ਕਰਨ ਅਤੇ ਹੜ੍ਹ ਨਾਲ ਤਬਾਹ ਖੇਤਰਾਂ ਨੂੰ ਆਫ਼ਤ ਪ੍ਰਭਾਵਿਤ ਖੇਤਰਾਂ ਵਜੋਂ ਚਿੰਨ੍ਹਿਤ ਕਰਨ ਦਾ ਨਿਰਦੇਸ਼ ਦਿੱਤਾ।

ਇਹ ਵੀ ਪੜ੍ਹੋ : ਮਾਂ ਦੀ ਮਮਤਾ ਪੁੱਤ ਨੂੰ ਲਿਆਈ ਮੌਤ ਦੇ ਮੂੰਹ 'ਚੋਂ ਬਾਹਰ, ਖੁਦ ਦੀ ਜਾਨ ’ਤੇ ਖੇਡ ਪੁੱਤ ਨੂੰ ਦਿੱਤਾ ਦੂਜਾ ਜਨਮ

ਬਿਆਨ ਅਨੁਸਾਰ, ਸੁੱਖੂ ਨੇ ਕਿਹਾ ਕਿ ਸਰਕਾਰ ਆਫ਼ਤ ਨਾਲ ਪ੍ਰਭਾਵਿਤ ਸਾਰੇ ਲੋਕਾਂ ਨੂੰ ਮਦਦ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਨੇ ਅਧਿਕਾਰੀਆਂ ਤੋਂ ਵਿੱਤੀ ਮਦਦ ਦੀ ਵੰਡ 'ਚ ਤੇਜ਼ੀ ਲਿਆਉਣ ਦਾ ਵੀ ਨਿਰਦੇਸ਼ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਭਾਵਿਤ ਵਿਅਕਤੀਆਂ ਨੂੰ ਰਾਹਤ ਰਾਸ਼ੀ ਦੀ ਉੱਚਿਤ ਵੰਡ ਲਈ ਸਬ ਡਿਵੀਜ਼ਨਲ ਮੈਜਿਸਟ੍ਰੇਟ (ਐੱਸ.ਡੀ.ਐੱਮ.) ਅਤੇ ਡਿਪਟੀ ਕਮਿਸ਼ਨਰਾਂ ਸਮੇਤ ਮਾਲੀਆ ਅਧਿਕਾਰੀਆਂ ਨੂੰ ਜਵਾਬਦੇਹ ਠਹਿਰਾਇਆ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News