CM ਫੜਨਵੀਸ, ਡਿਪਟੀ CM ਸ਼ਿੰਦੇ ਤੇ ਪਵਾਰ ਨੇ ਵਿਧਾਨ ਸਭਾ ਮੈਂਬਰਾਂ ਵਜੋਂ ਚੁੱਕੀ ਸਹੁੰ
Saturday, Dec 07, 2024 - 12:32 PM (IST)
ਮੁੰਬਈ : ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਵਿਧਾਨ ਸਭਾ ਦੇ ਤਿੰਨ ਦਿਨਾਂ ਵਿਸ਼ੇਸ਼ ਸੈਸ਼ਨ ਦੇ ਪਹਿਲੇ ਦਿਨ ਸ਼ਨੀਵਾਰ ਨੂੰ ਸਦਨ ਦੇ ਮੈਂਬਰ ਵਜੋਂ ਸਹੁੰ ਚੁੱਕੀ। ਉਪ ਮੁੱਖ ਮੰਤਰੀਆਂ ਏਕਨਾਥ ਸ਼ਿੰਦੇ ਅਤੇ ਅਜੀਤ ਪਵਾਰ ਨੇ ਵੀ ਵਿਧਾਨ ਸਭਾ ਦੇ ਮੈਂਬਰਾਂ ਵਜੋਂ ਸਹੁੰ ਚੁੱਕੀ। ਸਵੇਰੇ 11 ਵਜੇ ਸਦਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਤੁਰੰਤ ਬਾਅਦ ਵਿਧਾਨ ਸਭਾ ਦੇ ਪ੍ਰੋਟੇਮ ਸਪੀਕਰ ਕਾਲੀਦਾਸ ਕੋਲੰਬਕਰ ਨੇ ਤਿੰਨਾਂ ਨੇਤਾਵਾਂ ਨੂੰ ਵਿਧਾਇਕ ਵਜੋਂ ਸਹੁੰ ਚੁਕਾਈ। ਪ੍ਰੋਟੇਮ ਸਪੀਕਰ ਬਾਕੀ 287 ਨਵੇਂ ਚੁਣੇ ਗਏ ਵਿਧਾਇਕਾਂ ਨੂੰ ਅਹੁਦੇ ਦੀ ਸਹੁੰ ਚੁਕਾਉਣਗੇ।
ਇਹ ਵੀ ਪੜ੍ਹੋ - ਪਿਆਰ 'ਚ ਫ਼ਸਾ ਪ੍ਰੇਮਿਕਾ ਦੀ ਬਣਾਈ ਅਸ਼ਲੀਲ ਵੀਡੀਓ, ਫਿਰ ਜੋ ਹੋਇਆ ਸੁਣ ਉਡਣਗੇ ਹੋਸ਼
ਦੱਸ ਦੇਈਏ ਕਿ ਮਹਾਰਾਸ਼ਟਰ ਵਿੱਚ 20 ਨਵੰਬਰ ਨੂੰ ਹੋਈਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ 23 ਨਵੰਬਰ ਨੂੰ ਐਲਾਨੇ ਗਏ ਸਨ, ਜਿਸ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ), ਸ਼ਿਵ ਸੈਨਾ ਅਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨਸੀਪੀ) ਦੇ ਮਹਾ ਗਠਜੋੜ ਨੇ 288 ਵਿੱਚੋਂ 230 ਸੀਟਾਂ ਜਿੱਤ ਕੇ ਸ਼ਾਨਦਾਰ ਜਿੱਤ ਦਰਜ ਕੀਤੀ ਸੀ। ਸੀਟਾਂ ਨਵੀਂ ਸਰਕਾਰ ਵਿੱਚ ਦੇਵੇਂਦਰ ਫੜਨਵੀਸ ਨੇ 5 ਦਸੰਬਰ ਨੂੰ ਮੁੱਖ ਮੰਤਰੀ, ਏਕਨਾਥ ਸ਼ਿੰਦੇ ਅਤੇ ਅਜੀਤ ਪਵਾਰ ਨੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ।
ਇਹ ਵੀ ਪੜ੍ਹੋ - ਝੂਲਾ ਬਣਿਆ ਜਾਨ ਦਾ ਦੁਸ਼ਮਣ! 30 ਸੈਕੰਡ ਤਕ ਲਟਕਦੀ ਰਹੀ ਕੁੜੀ, ਰੌਂਦੀ ਹੋਈ ਮਾਰਦੀ ਰਹੀ ਚੀਕਾਂ, ਫਿਰ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8