ਖੁਦਕੁਸ਼ੀ ਕਰਨ ਵਾਲੇ ਕਿਸਾਨ ਦੇ ਘਰ ਪਹੁੰਚੇ CM ਕੁਮਾਰਸਵਾਮੀ
Tuesday, Jun 18, 2019 - 02:04 PM (IST)

ਬੇਂਗਲੁਰੂ—ਕਰਨਾਟਕ ਦੇ ਮੁੱਖ ਮੰਤਰੀ ਐੱਚ. ਡੀ. ਕੁਮਾਰਸਵਾਮੀ ਅੱਜ ਭਾਵ ਮੰਗਲਵਾਰ ਨੂੰ ਖੁਦਕੁਸ਼ੀ ਕਰਨ ਵਾਲੇ ਕਿਸਾਨ ਦੇ ਘਰ ਪਹੁੰਚੇ। ਸੀ. ਐੱਮ. ਨੇ ਕਿਸਾਨ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਤੋਂ ਬਾਅਦ ਉਨ੍ਹਾਂ ਨੂੰ 5 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ।
ਦੱਸ ਦੇਈਏ ਕਿ ਕਰਨਾਟਕ 'ਚ ਕਿਸਾਨ ਨੇ ਪਾਣੀ ਦੀ ਕਮੀ ਕਾਰਨ ਖੁਦਕੁਸ਼ੀ ਕਰ ਲਈ ਸੀ ਅਤੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਸੀ. ਐੱਮ. ਕੁਮਾਰਸਵਾਮੀ ਨੂੰ ਇੱਕ ਵੀਡੀਓ ਮੈਸੇਜ ਭੇਜਿਆ ਸੀ। ਅੱਤ ਦੀ ਗਰਮੀ ਦੇ ਕਾਰਨ ਦੇਸ਼ ਦੇ ਕਈ ਹਿੱਸਿਆ 'ਚ ਕਿਸਾਨਾਂ ਲਈ ਮੁਸ਼ਕਿਲਾਂ ਵੱਧ ਗਈਆਂ ਹਨ। ਮਹਾਰਾਸ਼ਟਰ ਅਤੇ ਕਰਨਾਟਕ ਵਰਗੇ ਸੂਬਿਆਂ 'ਚ ਕਈ ਇਲਾਕਿਆਂ 'ਚ ਸੋਕਾ ਵਾਲੀ ਸਥਿਤੀ ਪੈਦਾ ਹੋ ਗਈ ਹੈ।