AJL ਪਲਾਂਟ ਵੰਡ ਮਾਮਲਾ: ਸਾਬਕਾ ਮੁੱਖ ਮੰਤਰੀ ਹੁੱਡਾ ਅਤੇ ਮੋਤੀਲਾਲ ਨੂੰ ਮਿਲੀ ਵੱਡੀ ਰਾਹਤ

11/06/2019 2:13:02 PM

ਚੰਡੀਗੜ੍ਹ—ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਅਤੇ ਸੀਨੀਅਰ ਕਾਂਗਰਸ ਨੇਤਾ ਮੋਤੀਲਾਲ ਵੋਰਾ ਨੂੰ ਪੰਚਕੂਲਾ ਸਥਿਤ ਵਿਸ਼ੇਸ਼ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਅਦਾਲਤ ਨੇ ਅੱਜ ਭਾਵ ਬੁੱਧਵਾਰ ਨੂੰ ਵੱਡੀ ਰਾਹਤ ਦਿੱਤੀ ਹੈ। ਈ. ਡੀ. ਦੀ ਵਿਸ਼ੇਸ਼ ਅਦਾਲਤ ਨੇ ਭੁਪਿੰਦਰ ਹੁੱਡਾ ਅਤੇ ਮੋਤੀਲਾਲ ਵੋਰਾ ਦੀ ਜ਼ਮਾਨਤ ਮਨਜ਼ੂਰ ਕਰ ਲਈ ਹੈ। ਦੋਵਾਂ ਵੱਲੋਂ ਪਿਛਲੀ ਸੁਣਵਾਈ ਦੌਰਾਨ ਨਿਯਮਿਤ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਗਈ ਸੀ। ਈ. ਡੀ. ਅਦਾਲਤ ਨੇ ਉਸ ਪਟੀਸ਼ਨ 'ਤੇ ਅੱਜ ਭਾਵ ਬੁੱਧਵਾਰ ਨੂੰ ਫੈਸਲਾ ਸੁਣਾਇਆ ਹੈ। ਦੱਸ ਦੇਈਏ ਕਿ ਏ. ਜੇ. ਐੱਲ. ਪਲਾਂਟ ਵੰਡ ਮਾਮਲੇ 'ਚ ਅੱਜ ਸੁਣਵਾਈ ਪੂਰੀ ਕੀਤੀ ਗਈ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 10 ਦਸੰਬਰ ਨੂੰ ਹੋਵੇਗੀ।

ਦੱਸਣਯੋਗ ਹੈ ਕਿ ਈ. ਡੀ. ਦੀ ਵਿਸ਼ੇਸ਼ ਅਦਾਲਤ 'ਚ ਸੁਣਵਾਈ ਦੌਰਾਨ ਮਾਮਲੇ ਦੇ ਦੋਵੇ ਦੋਸ਼ੀ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਅਤੇ ਏ. ਜੇ. ਐੱਲ. ਹਾਊਸ ਦੇ ਚੇਅਰਮੈਨ ਮੋਤੀਲਾਲ ਵੋਰਾ ਅਦਾਲਤ 'ਚ ਪੇਸ਼ ਹੋਏ। ਈ. ਡੀ. ਦੀ ਅਦਾਲਤ ਨੇ ਪਿਛਲੀ ਸੁਣਵਾਈ ਦੌਰਾਨ ਹੁੱਡਾ ਅਤੇ ਵੋਰਾ ਨੂੰ 5-5 ਲੱਖ ਰੁਪਏ ਦੀ ਬੇਲ ਬਾਂਡ 'ਤੇ ਅੰਤਰਿਮ ਜ਼ਮਾਨਤ ਦਿੱਤੀ ਸੀ। ਉਸ ਦਿਨ ਬਚਾਅ ਪੱਖ ਵੱਲੋਂ ਰੈਗੂਲਰ ਬੇਲ ਲਈ ਐਪਲੀਕੇਸ਼ਨ ਦਿੱਤੀ ਗਈ ਸੀ, ਜਿਸ 'ਤੇ ਬੁੱਧਵਾਰ ਨੂੰ ਸੁਣਵਾਈ ਹੋਈ। ਅੱਜ ਦੀ ਸੁਣਵਾਈ ਦੌਰਾਨ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਬਚਾਅ ਪੱਖ ਦੀ ਇਸ ਪਟੀਸ਼ਨ 'ਤੇ ਆਪਣਾ ਜਵਾਬ ਦਾਇਰ ਕੀਤਾ ਗਿਆ ਸੀ, ਜਿਸ ਤੋਂ ਬਾਅਦ ਈ. ਡੀ. ਦੀ ਵਿਸ਼ੇਸ਼ ਅਦਾਲਤ ਨੇ ਬਚਾਅ ਪੱਖ ਦੀ ਪਟੀਸ਼ਨ 'ਤੇ ਫੈਸਲਾ ਸੁਣਾਇਆ ਹੈ।

ਜ਼ਿਕਰਯੋਗ ਹੈ ਕਿ ਪੰਚਕੂਲਾ ਦੇ ਸੈਕਟਰ 6 ਸਥਿਤ ਸੀ-17 ਨੰਬਰ ਦੇ 64.93 ਕਰੋੜ ਰੁਪਏ ਦੇ ਪਲਾਂਟ ਨੂੰ 69.39 ਲੱਖ 'ਚ ਏ. ਜੇ. ਐੱਲ. ਹਾਊਸ ਨੂੰ ਦੇ ਦਿੱਤਾ ਗਿਆ ਸੀ। ਇਸ ਨੂੰ ਲੈ ਕੇ ਈ. ਡੀ. ਨੇ ਸਪੈਸ਼ਲ ਈ. ਡੀ. ਕੋਰਟ 'ਚ ਮੁਕੱਦਮਾ ਦਰਜ ਕਰਵਾਇਆ ਸੀ। ਉਸ ਸਮੇਂ ਹੁੱਡਾ ਹਰਿਆਣਾ ਸ਼ਹਿਰੀ ਵਿਕਾਸ ਅਥਾਰਟੀ ਦੇ ਚੇਅਰਮੈਨ ਸੀ।


Iqbalkaur

Content Editor

Related News