ਮੁੱਖ ਮੰਤਰੀ ਜੈਰਾਮ ਨੇ ਮਨਾਇਆ ਜਨਮ ਦਿਨ, ਲੋੜਵੰਦ ਬੱਚਿਆਂ ਨੂੰ ਵੰਡੇ ਖਾਸ ਤੋਹਫੇ
Sunday, Jan 06, 2019 - 03:13 PM (IST)
ਸ਼ਿਮਲਾ— ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਦਾ ਅੱਜ ਜਨਮ ਦਿਨ ਹੈ। ਜੈਰਾਮ ਹਿਮਾਚਲ ਪ੍ਰਦੇਸ਼ ਦੇ 14ਵੇਂ ਮੁੱਖ ਮੰਤਰੀ ਹਨ। ਉਨ੍ਹਾਂ ਦਾ ਜਨਮ 6 ਜਨਵਰੀ 1965 ਨੂੰ ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲੇ ਵਿਚ ਹੋਇਆ। ਉਨ੍ਹਾਂ ਨੇ ਅੱਜ ਆਪਣਾ 54ਵਾਂ ਜਨਮ ਦਿਨ ਮਨਾਇਆ। ਜਨਮ ਦਿਨ ਮੌਕੇ ਸ਼ਿਮਲਾ 'ਚ ਉਨ੍ਹਾਂ ਦੇ ਘਰ 'ਚ ਉਨ੍ਹਾਂ ਨੂੰ ਵਧਾਈ ਦੇਣ ਵਾਲੇ ਵਰਕਰਾਂ ਦੀ ਵੱਡੀ ਭੀੜ ਲੱਗੀ।

ਮੁੱਖ ਮੰਤਰੀ ਨੇ ਇਸ ਦੌਰਾਨ ਗਰੀਬ ਬੱਚਿਆਂ ਨੂੰ ਕੰਬਲ ਅਤੇ ਜੈਕਟਾਂ ਵੰਡੀਆਂ। ਉਨ੍ਹਾਂ ਕਿਹਾ ਕਿ ਅੱਜ ਮੇਰਾ ਜਨਮ ਦਿਨ ਹੈ ਅਤੇ ਮੌਸਮ ਵੀ ਬਹੁਤ ਖਰਾਬ ਹੈ ਤਾਂ ਸੋਚਿਆ ਕਿ ਕਿਉਂ ਨਾ ਗਰੀਬ ਅਤੇ ਲੋੜਵੰਦ ਬੱਚਿਆਂ ਨੂੰ ਉਨ੍ਹਾਂ ਦੀਆਂ ਜ਼ਰੂਰਤ ਦੀ ਚੀਜ਼ਾਂ ਵੀ ਭੇਟ ਕੀਤੀਆਂ ਜਾਣ। ਉਨ੍ਹਾਂ ਦੱਸਿਆ ਕਿ ਬੱਚਿਆਂ ਨੂੰ ਚੀਜ਼ਾਂ ਭੇਟ ਕਰ ਕੇ ਉਨ੍ਹਾਂ ਨੂੰ ਬਹੁਤ ਖੁਸ਼ੀ ਹੋਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਜਨਮ ਦਿਨ ਦੀਆਂ ਸ਼ੁੱਭਕਾਮਨਾਵਾਂ ਦੇਣ ਲਈ ਧੰਨਵਾਦ ਜ਼ਾਹਰ ਕੀਤਾ।
