CM ਜੈਰਾਮ ਨੇ ਵਿੱਤ ਕਮਿਸ਼ਨ ਐੱਨ. ਕੇ. ਸਿੰਘ ਨਾਲ ਕੀਤੀ ਮੁਲਾਕਾਤ

08/06/2019 4:45:11 PM

ਨਵੀਂ ਦਿੱਲੀ, ਸ਼ਿਮਲਾ—ਮੁੱਖ ਮੰਤਰੀ ਜੈਰਾਮ ਠਾਕੁਰ ਨੇ ਅੱਜ ਭਾਵ ਮੰਗਲਵਾਰ ਨੂੰ ਦਿੱਲੀ 'ਚ 15ਵੇਂ ਵਿੱਤ ਕਮਿਸ਼ਨ ਦੇ ਪ੍ਰਧਾਨ ਐੱਨ. ਕੇ. ਸਿੰਘ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਮੁੱਖ ਮੰਤਰੀ ਜੈਰਾਮ ਨੇ ਮੰਡੀ ਦੇ ਨਾਗਚਲਾ 'ਚ ਅੰਤਰ-ਰਾਸ਼ਟਰੀ ਹਵਾਈ ਅੱਡੇ ਦੇ ਨਿਰਮਾਣ ਲਈ 2,000 ਕਰੋੜ ਰੁਪਏ ਗ੍ਰਾਂਟ ਦੀ ਮੰਗ ਕੀਤੀ। ਇਸ ਦੇ ਨਾਲ ਹਿਮਾਚਲ 'ਚ ਐੱਸ. ਡੀ. ਆਰ. ਐੱਫ. ਸਥਾਪਿਤ ਕਰਨ ਲਈ 100 ਫੀਸਦੀ ਗ੍ਰਾਂਟ ਦੇਣ ਦੀ ਮੰਗ ਵੀ ਕੀਤੀ ਸੀ। ਇਸ ਤੋਂ ਇਲਾਵਾ ਯੋਜਨਾਵਾਂ ਦੇ ਲਈ ਰਾਸ਼ੀ ਜਾਰੀ ਕਰਨ ਦੀ ਮੰਗ ਵੀ ਰੱਖੀ ਗਈ ਸੀ, ਜਿਸ 'ਤੇ ਐੱਨ. ਕੇ. ਸਿੰਘ ਨੇ ਉਨ੍ਹਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।

PunjabKesari

ਦੱਸ ਦੇਈਏ ਕਿ ਇਨ੍ਹਾਂ ਦਿਨਾਂ ਦੌਰਾਨ ਮੁੱਖ ਮੰਤਰੀ ਜੈਰਾਮ ਠਾਕੁਰ ਦਿੱਲੀ ਦੌਰੇ 'ਤੇ ਹਨ। ਉਹ ਕਈ ਮੰਤਰੀਆਂ ਨਾਲ ਮੁਲਾਕਾਤ ਕਰ ਰਹੇ ਹਨ। ਇਸ ਦੌਰਾਨ ਸੀ. ਐੱਮ. ਜੈਰਾਮ ਨੇ ਦਿੱਲੀ 'ਚ ਭਾਜਪਾ ਰਾਸ਼ਟਰੀ ਪ੍ਰਧਾਨ (ਕਾਰਜਕਾਰੀ) ਜੇ ਪੀ ਨੱਢਾ ਸਮੇਤ ਕਈ ਵੱਡੇ ਨੇਤਾਵਾਂ ਨਾਲ ਮੁਲਾਕਾਤ ਕੀਤੀ।


Iqbalkaur

Content Editor

Related News