ਕੀ ਹਿਮਾਚਲ ਪ੍ਰਦੇਸ਼ ’ਚ ਲੱਗੇਗਾ ਨਾਈਟ ਕਰਫਿਊ? ਮੁੱਖ ਮੰਤਰੀ ਜੈਰਾਮ ਠਾਕੁਰ ਨੇ ਦਿੱਤਾ ਇਹ ਬਿਆਨ

Wednesday, Dec 29, 2021 - 11:51 AM (IST)

ਸ਼ਿਮਲਾ (ਕੁਲਦੀਪ)— ਦੇਸ਼ ’ਚ ਕੋਰੋਨਾ ਵਾਇਰਸ ਦੇ ਨਵੇਂ ਵੇਰੀਐਂਟ ਓਮੀਕਰੋਨ ਦਾ ਖ਼ਤਰਾ ਵਧਦਾ ਜਾ ਰਿਹਾ ਹੈ। ਓਮੀਕਰੋਨ ਦੇ ਵੱਧਦੇ ਕੇਸਾਂ ਨੂੰ ਵੇਖਦੇ ਹੋਏ ਕਈ ਸੂਬਿਆਂ ਨੇ ਨਾਈਟ ਕਰਫਿਊ ਲਾਉਣ ਦਾ ਐਲਾਨ ਕੀਤਾ ਹੈ। ਕੀ ਹਿਮਾਚਲ ’ਚ ਵੀ ਨਾਈਟ ਕਰਫਿਊ ਲੱਗੇਗਾ, ਇਸ ਬਾਬਤ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਕਿਹਾ ਹੈ ਕਿ ਲੋੜ ਪਈ ਤਾਂ ਸਰਕਾਰ ਇਸ ’ਤੇ ਵਿਚਾਰ ਕਰੇਗੀ। ਉਨ੍ਹਾਂ ਨੇ ਕਿਹਾ ਕਿ ਸਰਕਾਰ ਇਸ ਵਿਸ਼ੇ ’ਤੇ 2 ਤੋਂ 3 ਦਿਨਾਂ ਦੇ ਅੰਦਰ ਚਰਚਾ ਕਰ ਕੇ ਫ਼ੈਸਲਾ ਲਵੇਗੀ। 

ਇਹ ਵੀ ਪੜ੍ਹੋ : ਦੇਸ਼ 'ਚ ਕੋਰੋਨਾ ਦੇ 9 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ, ਓਮੀਕ੍ਰੋਨ ਦੇ ਕੁੱਲ ਕੇਸ 781 ਹੋਏ

 

ਜੈਰਾਮ ਠਾਕੁਰ ਨੇ ਕਿਹਾ ਕਿ ਸਰਕਾਰ ਨੇ ਕੋਰੋਨਾ ਵਾਇਰਸ ਨੂੰ ਰੋਕਣ ਲਈ ਪਹਿਲਾਂ ਵੀ ਨਾਈਟ ਕਰਫਿਊ ਲਾਇਆ ਸੀ ਪਰ ਸੋਸ਼ਲ ਮੀਡੀਆ ’ਚ ਇਸ ਵਿਸ਼ੇ ਨੂੰ ਗਲਤ ਢੰਗ ਨਾਲ ਉਛਾਲਿਆ ਗਿਆ। ਉਨ੍ਹਾਂ ਕਿਹਾ ਕਿ ਨਵੇਂ ਸਾਲ ਮੌਕੇ ਪ੍ਰਸ਼ਾਸਨ ਨੂੰ ਪ੍ਰਦੇਸ਼ ਦੇ ਮੁੱਖ ਸੈਰ-ਸਪਾਟਾ ਵਾਲੀਆਂ ਥਾਵਾਂ ’ਤੇ ਭੀੜ ਨੂੰ ਕੰਟਰੋਲ ਕਰਨ ਲਈ ਆਦੇਸ਼ ਦਿੱਤੇ ਗਏ ਹਨ। ਹੋਟਲ ਅਤੇ ਹੋਮ ਸਟੇਅ ਵਿਚ ਵੀ ਕੋਵਿਡ-19 ਪ੍ਰੋਟੋਕਾਲ ਦਾ ਪਾਲਣ ਕਰਨ ਨੂੰ ਕਿਹਾ ਗਿਆ ਹੈ। ਦੱਸ ਦੇਈਏ ਕਿ ਨਵੇਂ ਸਾਲ ਮੌਕੇ ਵੱਡੀ ਗਿਣਤੀ ’ਚ ਸੈਲਾਨੀ ਹਿਮਾਚਲ ਦਾ ਰੁਖ਼ ਕਰਦੇ ਹਨ। ਕੋਰੋਨਾ ਨੂੰ ਫੈਲਣ ਤੋਂ ਰੋਕਣ ਅਤੇ ਭੀੜ ਨੂੰ ਕੰਟਰੋਲ ਕਰਨ ਲਈ ਸਰਕਾਰ ਵਲੋਂ ਉੱਚਿਤ ਕਦਮ ਚੁੱਕੇ ਜਾ ਰਹੇ ਹਨ। 

ਇਹ ਵੀ ਪੜ੍ਹੋ :  ਹਿਮਾਚਲ ਪ੍ਰਦੇਸ਼ ’ਚ ਓਮੀਕਰੋਨ ਨੇ ਦਿੱਤੀ ਦਸਤਕ, ਕੈਨੇਡਾ ਤੋਂ ਪਰਤੀ ਮਹਿਲਾ ਪਾਜ਼ੇਟਿਵ

ਜੈਰਾਮ ਠਾਕੁਰ ਨੇ ਅੱਗੇ ਕਿਹਾ ਕਿ ਕੋਰੋਨਾ ਵੈਕਸੀਨ ਦੀਆਂ ਦੋਵੇਂ ਡੋਜ਼ ’ਚ ਅਵੱਲ ਰਹਿਣ ’ਤੇ ਹੁਣ 15 ਤੋਂ 18 ਸਾਲ ਦੇ ਬੱਚਿਆਂ ਨੂੰ ਵੈਕਸੀਨ ਲਾਉਣ ’ਚ ਵੀ ਹਿਮਾਚਲ ਅਵੱਲ ਰਹੇਗਾ। ਉਨ੍ਹਾਂ ਕਿਹਾ ਕਿ ਇਸ ਵਿਸ਼ੇ ਨੂੰ ਲੈ ਕੇ ਕੇਂਦਰ ਸਰਕਾਰ ਦੇ ਅਧਿਕਾਰੀਆਂ ਨਾਲ ਬੈਠਕ ਹੋਈ ਹੈ, ਜਿਸ ਵਿਚ ਵੈਕਸੀਨ ਲਾਉਣ ਨੂੰ ਲੈ ਕੇ ਰੂਪ-ਰੇਖਾ ਤਿਆਰ ਕੀਤੀ ਗਈ ਹੈ। ਦੱਸ ਦੇਈਏ ਕਿ ਦੇਸ਼ ਭਰ ’ਚ ਕੋਰੋਨਾ ਵਾਇਰਸ ਦੇ ਨਵੇਂ ਵੈਰੀਐਂਟ ਓਮੀਕਰੋਨ ਦਾ ਖ਼ਤਰਾ ਵਧਦਾ ਜਾ ਰਿਹਾ ਹੈ। ਹਿਮਾਚਲ ’ਚ ਵੀ ਓਮੀਕਰੋਨ ਦਾ ਮਾਮਲਾ ਸਾਹਮਣੇ ਆ ਚੁੱਕਾ ਹੈ। ਭਾਰਤ ਦੇ 21 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ’ਚ ਓਮੀਕਰੋਨ ਫੈਲ ਚੁੱਕਾ ਹੈ। ਹੁਣ ਤੱਕ ਕੁੱਲ ਮਾਮਲੇ 781 ਹੋ ਗਏ ਹਨ। 

ਇਹ ਵੀ ਪੜ੍ਹੋ :  PM ਮੋਦੀ ਨੇ ਕਾਨਪੁਰ ਨੂੰ ਦਿੱਤੀ ਮੈਟਰੋ ਦੀ ਸੌਗਾਤ, ਖ਼ੁਦ ਵੀ ਕੀਤਾ ਸਫ਼ਰ


Tanu

Content Editor

Related News