ਰਾਸ਼ਟਰਪਤੀ ਚੋਣਾਂ: ਵੋਟ ਪਾਉਣ ਮਗਰੋਂ CM ਠਾਕੁਰ ਬੋਲੇ- ਉਮੀਦ ਹੈ ਮੁਰਮੂ ਦੀ ਸ਼ਾਨਦਾਰ ਜਿੱਤ ਹੋਵੇਗੀ

Monday, Jul 18, 2022 - 03:30 PM (IST)

ਸ਼ਿਮਲਾ– ਦੇਸ਼ ਦੇ 15ਵੇਂ ਰਾਸ਼ਟਰਪਤੀ ਦੀ ਚੋਣ ਲਈ ਹਿਮਾਚਲ ਪ੍ਰਦੇਸ਼ ’ਚ ਵੀ ਵੋਟਿੰਗ ਜਾਰੀ ਹੈ। ਮੁੱਖ ਮੰਤਰੀ ਜੈਰਾਮ ਠਾਕੁਰ ਸਮੇਤ ਭਾਜਪਾ ਦੇ 38 ਵਿਧਾਇਕਾਂ ਨੇ ਵਿਧਾਨ ਸਭਾ ਕੰਪਲੈਕਸ ’ਚ ਰਾਸ਼ਟਰਪਤੀ ਚੋਣ ਲਈ ਵੋਟ ਪਾਈ। ਭਾਜਪਾ ਅਤੇ ਆਜ਼ਾਦ ਵਿਧਾਇਕਾਂ ਨੇ ਦ੍ਰੌਪਦੀ ਮੁਰਮੂ ਅਤੇ ਵਿਰੋਧੀ ਧਿਰ ਕਾਂਗਰਸ ਦੇ ਵਿਧਾਇਕਾਂ ਨੇ ਯਸ਼ਵੰਤ ਸਿਨਹਾ ਲਈ ਵੋਟਾਂ ਪਾਈਆਂ। ਵੋਟਾਂ ਸਵੇਰੇ 10 ਵਜੇ ਸ਼ੁਰੂ ਹੋਈਆਂ, ਜੋ ਕਿ ਸ਼ਾਮ 5 ਵਜੇ ਤੱਕ ਪੈਣਗੀਆਂ। ਰਾਸ਼ਟਰਪਤੀ ਚੋਣ ਲਈ ਪਈਆਂ ਵੋਟਾਂ ਦੀ ਗਿਣਤੀ  21 ਜੁਲਾਈ ਨੂੰ ਹੋਵੇਗੀ।

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਵੋਟ ਪਾਉਣ ਮਗਰੋਂ ਕਿਹਾ ਕਿ ਇੰਨੇ ਸੀਨੀਅਰ ਅਹੁਦੇ ਲਈ ਖੜ੍ਹੀ ਇਕ ਆਦਿਵਾਸੀ ਮਹਿਲਾ ਇਤਿਹਾਸਕ ਹੈ। ਮੈਨੂੰ ਉਮੀਦ ਹੈ ਕਿ ਉਨ੍ਹਾਂ ਦੀ ਸ਼ਾਨਦਾਰ ਜਿੱਤ ਹੋਵੇਗੀ। ਹਿਮਾਚਲ ਪ੍ਰਦੇਸ਼ ਤੋਂ ਸਾਰੇ ਵਿਧਾਇਕਾਂ ਨੇ ਵੋਟ ਪਾਈ ਹੈ। ਮੈਨੂੰ ਭਰੋਸਾ ਹੈ ਕਿ ਸਾਡੀਆਂ ਸਾਰੀਆਂ ਵੋਟਾਂ ਉਨ੍ਹਾਂ ਨੂੰ ਗਈਆਂ ਹਨ, ਉਹ ਜਿੱਤੇਗੀ। 

PunjabKesari

ਦੱਸ ਦੇਈਏ ਕਿ ਦ੍ਰੌਪਦੀ ਮੁਰਮੂ, ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ (NDA) ਵਲੋਂ ਉਮੀਦਵਾਰ ਹੈ। ਯਸ਼ਵੰਤ ਸਿਨਹਾ ਨੂੰ ਵਿਰੋਧੀ ਧਿਰ ਨੇ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ ਬਣਾਇਆ ਹੈ। ਰਾਸ਼ਟਰਪਤੀ ਚੋਣ ਲਈ ਲੋਕ ਸਭਾ, ਰਾਜ ਸਭਾ ਦੇ ਸੰਸਦ ਮੈਂਬਰ ਅਤੇ ਵੱਖ-ਵੱਖ ਸੂਬਿਆਂ ਦੀ ਵਿਧਾਨ ਸਭਾਵਾਂ ਦੇ ਵਿਧਾਇਕਾਂ ਵਲੋਂ ਵੋਟ ਪਾਈ ਜਾਂਦੀ ਹੈ।


Tanu

Content Editor

Related News