ਯੂਕ੍ਰੇਨ ਤੋਂ ਪਰਤੇ ਵਿਦਿਆਰਥੀਆਂ ਨਾਲ CM ਨੇ ਕੀਤੀ ਵਰਚੁਅਲ ਗੱਲਬਾਤ, ਭਵਿੱਖ ਨੂੰ ਲੈ ਕੇ ਆਖੀ ਇਹ ਗੱਲ

Thursday, Mar 17, 2022 - 01:27 PM (IST)

ਸ਼ਿਮਲਾ (ਭੁਪਿੰਦਰ)- ਮੁੱਖ ਮੰਤਰੀ ਜੈਰਾਮ ਠਾਕੁਰ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਸੂਬਾਈ ਸਰਕਾਰ ਯੂਕ੍ਰੇਨ ਤੋਂ ਪਰਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਲੈ ਕੇ ਚਿੰਤਾ ’ਚ ਹਨ ਅਤੇ ਸਰਕਾਰ ਇਹ ਯਕੀਨੀ ਕਰਨ ਦੀ ਕੋਸ਼ਿਸ਼ ਕਰੇਗੀ ਕਿ ਵਿਦਿਆਰਥੀਆਂ ਦਾ ਕਰੀਅਰ ਪ੍ਰਭਾਵਿਤ ਨਾ ਹੋਵੇ। ਇਹ ਗੱਲ ਉਨ੍ਹਾਂ ਨੇ ਜੰਗ ਪ੍ਰਭਾਵਿਤ ਯੂਕ੍ਰੇਨ ਤੋਂ ਪਰਤੇ ਸੂਬੇ ਦੇ ਵਿਦਿਆਰਥੀਆਂ ਨਾਲ ਸ਼ਿਮਲਾ ਤੋਂ ਵਰਚੁਅਲ ਗੱਲਬਾਤ ਦੌਰਾਨ ਆਖੀ। 

 

ਮੁੱਖ ਮੰਤਰੀ ਨੇ ਕਿਹਾ  ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਯੂਕ੍ਰੇਨ ’ਚ ਫਸੇ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਅਤੇ ਉਨ੍ਹਾਂ ਦੀ ਵਾਪਸੀ ਲਈ ਸੰਵੇਦਨਸ਼ੀਲਤਾ ਨਾਲ ਹਰਸੰਭਵ ਕੋਸ਼ਿਸ਼ ਕੀਤੀ। ‘ਆਪ੍ਰੇਸ਼ਨ ਗੰਗਾ’ ਤਹਿਤ ਯੂਕ੍ਰੇਨ ’ਚ ਫਸੇ ਭਾਰਤੀ ਨਾਗਰਿਕਾਂ ਨੂੰ ਵਿਸ਼ੇਸ਼ ਉਡਾਣਾਂ ਜ਼ਰੀਏ ਦੇਸ਼ ਲਿਆਂਦਾ ਗਿਆ ਅਤੇ ਹਰੇਕ ਭਾਰਤੀ ਨਾਗਰਿਕ ਦੀ ਸੁਰੱਖਿਆ ਵਾਪਸੀ ਯਕੀਨੀ ਕੀਤੀ ਗਈ। ਜੈਰਾਮ ਨੇ ਕਿਹਾ ਕਿ ਸੂਬਾ ਸਰਕਾਰ ਨੇ ਵੀ ਪ੍ਰਭਾਵੀ ਢੰਗ ਨਾਲ ਇਸ ਮਾਮਲੇ ਨੂੰ ਕੇਂਦਰ ਸਰਕਾਰ ਦੇ ਸਾਹਮਣੇ ਰੱਖਿਆ। ਵਿਦਿਆਰਥੀਆਂ ਦੇ ਦਿੱਲੀ ਅਤੇ ਮੁੰਬਈ ਪਹੁੰਚਣ ਉਪਰੰਤ ਸੂਬਾ ਸਰਕਾਰ ਵਲੋਂ ਉਨ੍ਹਾਂ ਨੂੰ ਘਰ ਪਹੁੰਚਾਉਣ ਦੀ ਉੱਚਿਤ ਵਿਵਸਥਾ ਕੀਤੀ ਗਈ। 

ਵਿਦਿਆਰਥੀਆਂ ਨੇ ਕੀਤੀ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਦੀ ਪ੍ਰਸ਼ੰਸਾ-
ਯੂਕ੍ਰੇਨ ’ਚ ਫਸੇ ਵਿਦਿਆਰਥੀਆਂ ਦੀ ਸਮੱਸਿਆ ਪ੍ਰਤੀ ਵਧੇਰੇ ਸੰਵੇਦਨਸ਼ੀਲ ਰਵੱਈਆ ਅਪਣਾਉਣ ਲਈ ਵਿਦਿਆਰਥੀਆਂ ਨੇ ਪ੍ਰਧਾਨ ਮੰਤਰੀ ਮੋਦੀ ਅਤੇ ਮੁੱਖ ਮੰਤਰੀ ਦੀ ਪ੍ਰਸ਼ੰਸਾ ਕੀਤੀ। ਜ਼ਿਆਦਾਤਰ ਵਿਦਿਆਰਥੀਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਵਲੋਂ ਵਿਦੇਸ਼ਾਂ ’ਚ ਬਣਾਏ ਗਏ ਭਾਰਤ ਦੇ ਮਜ਼ੂਬਤ ਅਕਸ ’ਤੇ ਉਨ੍ਹਾਂ ਨੂੰ ਮਾਣ ਹੁੰਦਾ ਹੈ। 


Tanu

Content Editor

Related News