CM ਕੇਜਰੀਵਾਲ ਦੀ ਪਤਨੀ ਸੁਨੀਤਾ 12 ਵਜੇ ਕਰੇਗੀ ਪ੍ਰੈੱਸ ਕਾਨਫਰੰਸ, ਕਰ ਸਕਦੀ ਹੈ ਵੱਡਾ ਖ਼ੁਲਾਸਾ

Wednesday, Mar 27, 2024 - 10:54 AM (IST)

CM ਕੇਜਰੀਵਾਲ ਦੀ ਪਤਨੀ ਸੁਨੀਤਾ 12 ਵਜੇ ਕਰੇਗੀ ਪ੍ਰੈੱਸ ਕਾਨਫਰੰਸ, ਕਰ ਸਕਦੀ ਹੈ ਵੱਡਾ ਖ਼ੁਲਾਸਾ

ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਅੱਜ ਯਾਨੀ ਕਿ ਬੁੱਧਵਾਰ ਨੂੰ 12 ਵਜੇ ਪ੍ਰੈੱਸ ਕਾਨਫਰੰਸ ਕਰੇਗੀ। ਦੱਸਿਆ ਜਾ ਰਿਹਾ ਹੈ ਕਿ ਸੁਨੀਆ ਕਈ ਵੱਡੇ ਖ਼ੁਲਾਸੇ ਕਰ ਸਕਦੀ ਹੈ। ਉਨ੍ਹਾਂ ਨੇ ਕੱਲ ਸ਼ਾਮ ਹੀ ਈਡੀ ਦੀ ਕਸਟਡੀ ਵਿਚ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਸੀ। ਦੱਸ ਦੇਈਏ ਕਿ ਸ਼ਰਾਬ ਨੀਤੀ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰ ਖਿਲਾਫ਼ ਅੱਜ ਦਿੱਲੀ ਹਾਈ ਕੋਰਟ ਵਿਚ ਸੁਣਵਾਈ ਹੋਣੀ ਹੈ। 

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਈਡੀ ਵਲੋਂ ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਦਿੱਲੀ ਹਾਈ ਕੋਰਟ ਬੁੱਧਵਾਰ ਨੂੰ ਸੁਣਵਾਈ ਕਰੇਗਾ। ਕੇਜਰੀਵਾਲ ਨੂੰ ਸ਼ਰਾਬ ਘਪਲੇ ਵਿਚ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਨੂੰ 28 ਮਾਰਚ ਤੱਕ ਈਡੀ ਦੀ ਹਿਰਾਸਤ ਵਿਚ ਭੇਜਿਆ ਗਿਆ ਹੈ। ਕੇਜਰੀਵਾਲ ਤੋਂ ਈਡੀ ਪੁੱਛਗਿੱਛ ਕਰ ਰਹੀ ਹੈ।  ਇਸ ਮਾਮਲੇ ਵਿਚ ਕੇਜਰੀਵਾਲ ਤੋਂ ਇਲਾਵਾ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਰਾਜ ਸਭਾ ਸੰਸਦ ਮੈਂਬਰ ਸੰਜੇ ਸਿੰਘ ਅਤੇ ਸੰਚਾਰ ਮੁਖੀ ਵਿਜੇ ਨਾਇਰ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

ਦੱਸ ਦੇਈਏ ਕਿ ਕੇਜਰੀਵਾਲ ਨੂੰ ਰਿਹਾਅ ਕਰਨ ਲਈ 'ਆਪ' ਵਰਕਰ ਸੜਕਾਂ 'ਤੇ ਪ੍ਰਦਰਸ਼ਨ ਕਰ ਰਹੇ ਹਨ। ਉੱਥੇ ਹੀ ਭਾਜਪਾ ਮੁੱਖ ਮੰਤਰੀ ਕੇਜਰੀਵਾਲ ਦੇ ਅਸਤੀਫ਼ੇ ਦੀ ਮੰਗ ਕਰ ਰਹੀ ਹੈ। ਇਸ ਦਰਮਿਆਨ ਕੇਜਰੀਵਾਲ ਈਡੀ ਦੀ ਹਿਰਾਸਤ ਵਿਚ ਰਹਿੰਦੇ ਹੋਏ ਹੀ ਦਿੱਲੀ ਦੀ ਸਰਕਾਰ ਚਲਾ ਰਹੇ ਹਨ। ਉਨ੍ਹਾਂ ਨੇ ਹੁਣ ਤੱਕ ਦੋ ਆਦੇਸ਼ ਜਾਰੀ ਕੀਤੇ ਹਨ। ਇਕ ਆਦੇਸ਼ ਜਲ ਮੰਤਰਾਲਾ ਨਾਲ ਜੁੜਿਆ ਹੈ ਅਤੇ ਦੂਜਾ ਸਿਹਤ ਵਿਭਾਗ ਨਾਲ।


author

Tanu

Content Editor

Related News