CM ਕੇਜਰੀਵਾਲ ਨੇ DCW ਮੁਖੀ ਦੇ ਅਹੁਦੇ ਤੋਂ ਸਵਾਤੀ ਮਾਲੀਵਾਲ ਦਾ ਅਸਤੀਫ਼ਾ ਕੀਤਾ ਮਨਜ਼ੂਰ

01/06/2024 3:10:28 PM

ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਗਾਮੀ ਰਾਜ ਸਭਾ ਚੋਣਾਂ ਲਈ ਦਿੱਲੀ ਮਹਿਲਾ ਕਮਿਸ਼ਨ (DCW) ਮੁਖੀ ਦੇ ਅਹੁਦੇ ਤੋਂ ਆਮ ਆਦਮੀ ਪਾਰਟੀ (ਆਪ) ਦੀ ਉਮੀਦਵਾਰ ਸਵਾਤੀ ਮਾਲੀਵਾਲ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ ਅਤੇ ਇਸ ਨੂੰ ਉਪ ਰਾਜਪਾਲ ਨੂੰ ਭੇਜ ਦਿੱਤਾ ਹੈ। ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮਾਲੀਵਾਲ ਸੋਮਵਾਰ ਨੂੰ ਇੱਥੇ ਰਾਜ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨਗੇ। 'ਆਪ' ਨੇ ਸ਼ੁੱਕਰਵਾਰ ਨੂੰ ਦਿੱਲੀ ਮਹਿਲਾ ਕਮਿਸ਼ਨ (DCW) ਦੇ ਮੁਖੀ ਮਾਲੀਵਾਲ ਨੂੰ ਰਾਜ ਸਭਾ ਚੋਣਾਂ ਲਈ ਆਪਣਾ ਉਮੀਦਵਾਰ ਐਲਾਨਿਆ ਅਤੇ ਪਾਰਟੀ ਨੇ ਮੌਜੂਦਾ ਸੰਸਦ ਮੈਂਬਰ ਸੰਜੇ ਸਿੰਘ ਅਤੇ ਨਰਾਇਣ ਦਾਸ ਗੁਪਤਾ ਨੂੰ ਵੀ ਇਸ ਵਾਰ ਮੁੜ ਉਮੀਦਵਾਰ ਬਣਾਇਆ ਹੈ।

ਇਹ ਵੀ ਪੜ੍ਹੋ- ਦਿੱਲੀ ਮਹਿਲਾ ਕਮਿਸ਼ਨ ਦੀ ਪ੍ਰਧਾਨ ਸਵਾਤੀ ਮਾਲੀਵਾਲ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਅਧਿਕਾਰੀਆਂ ਮੁਤਾਬਕ ਮੁੱਖ ਮੰਤਰੀ ਨੇ DCW ਮੁਖੀ ਦੇ ਅਹੁਦੇ ਤੋਂ ਮਾਲੀਵਾਲ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਦੱਸ ਦੇਈਏ ਕਿ ਦਿੱਲੀ ਦੀਆਂ ਤਿੰਨ ਰਾਜ ਸਭਾ ਸੀਟਾਂ ਤੋਂ ਸੰਸਦ ਮੈਂਬਰ ਸੰਜੇ ਸਿੰਘ, ਸੁਸ਼ੀਲ ਕੁਮਾਰ ਗੁਪਤਾ ਅਤੇ ਨਰਾਇਣ ਦਾਸ ਗੁਪਤਾ ਦਾ ਮੌਜੂਦਾ ਕਾਰਜਕਾਲ 27 ਜਨਵਰੀ ਨੂੰ ਖਤਮ ਹੋ ਰਿਹਾ ਹੈ। ਮਾਲੀਵਾਲ ਨੂੰ ਆਮ ਆਦਮੀ ਪਾਰਟੀ (ਆਪ) ਦੀ ਹਰਿਆਣਾ ਇਕਾਈ ਦੇ ਮੁਖੀ ਸੁਸ਼ੀਲ ਕੁਮਾਰ ਗੁਪਤਾ ਦੀ ਥਾਂ 'ਤੇ ਉਮੀਦਵਾਰ ਬਣਾਇਆ ਗਿਆ ਹੈ। ਪਾਰਟੀ ਮੁਤਾਬਕ ਸੁਸ਼ੀਲ ਕੁਮਾਰ ਗੁਪਤਾ ਨੇ ਹਰਿਆਣਾ ਦੀ ਚੋਣ ਰਾਜਨੀਤੀ 'ਤੇ ਧਿਆਨ ਕੇਂਦਰਿਤ ਕਰਨ ਦੀ ਇੱਛਾ ਪ੍ਰਗਟਾਈ ਹੈ। ਜੇਕਰ ਲੋੜ ਪਈ ਤਾਂ 19 ਜਨਵਰੀ ਨੂੰ ਰਾਜ ਸਭਾ ਚੋਣਾਂ ਕਰਵਾਈਆਂ ਜਾਣਗੀਆਂ।

ਇਹ ਵੀ ਪੜ੍ਹੋ- ਸਵਾਤੀ ਮਾਲੀਵਾਲ ਨੂੰ ਰਾਜ ਸਭਾ ਦੀ ਟਿਕਟ, AAP ਨੇ ਦਿੱਲੀ ਤੋਂ ਉਤਾਰੇ 3 ਉਮੀਦਵਾਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Tanu

This news is Content Editor Tanu