ਪੰਜਾਬ 'ਚ 76 ਨਵੇਂ ਮੁਹੱਲਾ ਕਲੀਨਿਕ ਖੋਲ੍ਹੇ ਜਾਣ 'ਤੇ ਬੋਲੇ CM ਕੇਜਰੀਵਾਲ, 'ਪੰਜਾਬ ਹੁਣ ਰੁਕੇਗਾ ਨਹੀਂ'
Monday, Aug 14, 2023 - 01:35 PM (IST)
ਨਵੀਂ ਦਿੱਲੀ- ਸੁਤੰਤਰਤਾ ਦਿਵਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੱਡਾ ਐਲਾਨ ਕੀਤਾ ਹੈ। ਕੇਜਰੀਵਾਲ ਨੇ ਪੰਜਾਬ 'ਚ 76 ਨਵੇਂ ਆਮ ਆਦਮੀ ਕਲੀਨਿਕ ਹੋਰ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਟਵਿਟਰ ਰਾਹੀਂ ਇਹ ਜਾਣਕਾਰੀ ਦਿੱਤੀ।
ਮੁੱਖ ਮੰਤਰੀ ਅਰਵਿੰਦ ਕੇਜਰਿਵਾਲ ਨੇ ਟਵੀਟ ਕਰਕੇ ਲਿਖਿਆ ਕਿ ਸੁਤੰਤਰਤਾ ਦਿਵਸ ਦੇ ਇਸ ਮੌਕੇ 'ਤੇ ਪੰਜਾਬ 'ਚ 76 ਨਵੇਂ ਆਮ ਆਦਮੀ ਕਲੀਨਿਕ ਹੋਰ ਸ਼ੁਰੂ ਹੋ ਰਹੇ ਹਨ। ਪੰਜਾਬ ਹੁਣ ਰੁਕੇਗਾ ਨਹੀਂ ਕਿਉਂਕਿ ਪੰਜਾਬ ਦੇ ਲੋਕਾਂ ਨੇ ਇਕ ਬਿਹਤਰ ਭਵਿੱਖ ਨੂੰ ਚੁਣਿਆ ਹੈ। ਮਾਨ ਸਾਹਬ ਅਤੇ ਪੰਜਾਬ ਦੇ ਸਾਰੇ ਲੋਕਾਂ ਨੂੰ ਵਧਾਈ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸਦਾ ਐਲਾਨ ਕੀਤਾ ਸੀ।
ਇਹ ਵੀ ਪੜ੍ਹੋ- ਦਿੱਲੀ ਸੇਵਾ ਬਿੱਲ ਬਣਿਆ ਕਾਨੂੰਨ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ
स्वतंत्रता दिवस के इस मौक़े पर पंजाब में 76 नए आम आदमी क्लीनिक और शुरू हो रहे हैं। पंजाब अब रूकेगा नहीं.. क्योंकि पंजाब के लोगों ने एक बेहतर भविष्य को चुना है।
मान साहब और पंजाब के सभी लोगों को बधाई। https://t.co/upC7yTs4pc
— Arvind Kejriwal (@ArvindKejriwal) August 14, 2023
ਇਹ ਵੀ ਪੜ੍ਹੋ- ਹਿਮਾਚਲ 'ਚ ਆਸਮਾਨ ਤੋਂ ਵਰ੍ਹ ਰਹੀ ਆਫ਼ਤ, ਬੱਦਲ ਫਟਣ ਨਾਲ 7 ਲੋਕਾਂ ਦੀ ਮੌਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਸਿਹਤ ਕ੍ਰਾਂਤੀ ਵੱਲ ਵਧਦਾ ਪੰਜਾਬ। ਪਿਛਲੇ ਸਾਲ ਆਜ਼ਾਦੀ ਦੇ 75 ਸਾਲ ਪੂਰੇ ਹੋਣ 'ਤੇ ਅਸੀਂ ਪੰਜਾਬ 'ਚ 75 ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਸਨ ਜਿਸਦਾ ਅੰਕੜਾ ਇਕ ਸਾਲ 'ਚ ਹੀ 583 ਪਹੁੰਚ ਗਿਆ ਹੈ। ਜਿਸਦਾ ਫਾਇਦਾ ਹੁਣ ਤਕ ਲਗਭਗ 45 ਲੱਖ ਲੋਕ ਲੈ ਚੁੱਕੇ ਹਨ। ਹੁਣ ਅਸੀਂ ਆਜ਼ਾਦੀ ਦੇ 76 ਸਾਲ ਪੂਰੇ ਹੋਣ 'ਤੇ ਅੱਜ ਯਾਨੀ ਸੋਮਵਾਰ ਨੂੰ 76 ਹੋਰ ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰ ਰਹੇ ਹਨ ਹਾਂ ਜਿਸ ਨਾਲ ਇਹ ਗਿਣਤੀ 659 ਹੋ ਜਾਵੇਗੀ। ਉਨ੍ਹਾਂ ਅੱਗੇ ਲਿਖਿਆ ਕਿ ਇਹ ਕਲੀਨਿਕ ਉਨ੍ਹਾਂ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ ਜੋ ਹੁਣ ਤਕ ਇਲਾਜ ਮਹਿੰਗਾ ਹੋਣ ਕਾਰਨ ਸਿਹਤ ਸੇਵਾਵਾਂ ਤੋਂ ਵਾਂਝੇ ਸਨ। 'ਸਾਡਾ ਖਵਾਬ ਸਿਹਤਮੰਦ ਪੰਜਾਬ।'
ਇਹ ਵੀ ਪੜ੍ਹੋ- PM ਮੋਦੀ ਨੇ ਸੰਤ ਰਵਿਦਾਸ ਮੰਦਰ ਦਾ ਰੱਖਿਆ ਨੀਂਹ ਪੱਥਰ, ਬੋਲੇ- ਉਦਘਾਟਨ ਕਰਨ ਵੀ ਮੈਂ ਹੀ ਆਵਾਂਗਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8