CM ਕੇਜਰੀਵਾਲ ਨੂੰ ਨਹੀਂ ਮਿਲੀ ਰਾਹਤ, ਕੋਰਟ ਨੇ ਵਧਾਈ ਈਡੀ ਰਿਮਾਂਡ
Thursday, Mar 28, 2024 - 06:29 PM (IST)
ਨਵੀਂ ਦਿੱਲੀ- ਦਿੱਲੀ ਦੇ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਲੈ ਕੇ ਈਡੀ ਦੀ ਟੀਮ ਵੀਰਵਾਰ ਯਾਨੀ ਕਿ ਅੱਜ ਰਾਊਜ ਐਵੇਨਿਊ ਕੋਰਟ ਪਹੁੰਚੀ। ਈਡੀ ਅਤੇ ਕੇਜਰੀਵਾਲ ਵਲੋਂ ਦਲੀਲਾਂ ਸੁਣੀਆਂ ਗਈਆਂ, ਜਿਸ ਮਗਰੋਂ ਅਦਾਲਤ ਨੇ ਕੇਜਰੀਵਾਲ ਦੀ ਈਡੀ ਰਿਮਾਂਡ 1 ਅਪ੍ਰੈਲ ਤੱਕ ਵਧਾ ਦਿੱਤੀ ਹੈ। ਕੇਜਰੀਵਾਲ ਨੂੰ 1 ਅਪ੍ਰੈਲ ਨੂੰ ਸਵੇਰੇ 11 ਵਜੇ ਕੋਰਟ ਵਿਚ ਪੇਸ਼ ਕੀਤਾ ਜਾਵੇਗਾ। ਈਡੀ ਨੇ ਕੇਜਰੀਵਾਲ ਨੂੰ ਕੋਰਟ ਵਿਚ ਪੇਸ਼ ਕਰ ਕੇ 7 ਦਿਨ ਦੀ ਰਿਮਾਂਡ ਮੰਗੀ ਸੀ।
ਇਹ ਵੀ ਪੜ੍ਹੋ- ਕੇਜਰੀਵਾਲ ਨੂੰ CM ਦੇ ਅਹੁਦੇ ਤੋਂ ਹਟਾਉਣ ਸਬੰਧੀ ਪਟੀਸ਼ਨ ਤੋਂ ਹਾਈ ਕੋਰਟ ਦਾ ਇਨਕਾਰ, ਜਾਣੋ ਕੀ ਕਿਹਾ
ਓਧਰ ਕੇਜਰੀਵਾਲ ਨੇ ਕੋਰਟ ਸਾਹਮਣੇ ਆਪਣੀ ਗ੍ਰਿਫ਼ਤਾਰ ਦਾ ਵਿਰੋਧ ਕਰਦਿਆਂ ਕਿਹਾ ਕਿ ਇਹ ਕੇਸ ਦੋ ਸਾਲ ਪਹਿਲਾਂ ਤੋਂ ਚੱਲ ਰਿਹਾ ਹੈ। ਅਗਸਤ 2022 ਨੂੰ ਸੀ. ਬੀ. ਆਈ. ਦਾ ਕੇਸ ਫਾਈਲ ਹੋਇਆ ਸੀ। ਮੈਨੂੰ ਗ੍ਰਿਫ਼ਤਾਰ ਕਿਉਂ ਕੀਤਾ ਗਿਆ ਜਦਕਿ ਕਿਸੇ ਵੀ ਅਦਾਲਤ ਨੇ ਮੈਨੂੰ ਦੋਸ਼ੀ ਨਹੀਂ ਮੰਨਿਆ ਹੈ। ਈਡੀ ਦੀ ਮੰਸ਼ਾ ਮੈਨੂੰ ਗ੍ਰਿਫ਼ਤਾਰ ਕਰਨ ਦੀ ਸੀ। ਕੇਜਰੀਵਾਲ ਨੇ ਅੱਗੇ ਕਿਹਾ ਕਿ ਈਡੀ ਇਸ ਮਾਮਲੇ ਵਿਚ ਗੁੰਮਰਾਹ ਕਰ ਰਹੀ ਹੈ। ਆਪਣੀ ਦਲੀਲ ਵਿਚ ਕੇਜਰੀਵਾਲ ਨੇ ਕਿਹਾ ਕਿ ਆਬਕਾਰੀ ਨੀਤੀ ਮਾਮਲੇ 'ਚ 4 ਗਵਾਹਾਂ ਨੇ ਮੇਰਾ ਨਾਂ ਲਿਆ ਹੈ। ਕੀ ਕਿਸੇ ਮੁੱਖ ਮੰਤਰੀ ਨੂੰ ਗ੍ਰਿਫ਼ਤਾਰ ਕਰਨ ਲਈ 4 ਬਿਆਨ ਕਾਫੀ ਹਨ। ਜਿਨ੍ਹਾਂ ਲੋਕਾਂ ਨੇ ਮੇਰੇ ਪੱਖ 'ਚ ਬਿਆਨ ਦਿੱਤਾ ਸੀ ਉਨ੍ਹਾਂ ਦੇ ਬਿਆਨ ਮੇਰੇ ਵਿਰੋਧ 'ਚ ਦਿਵਾਏ ਗਏ ਹਨ। ਇਹ ਆਮ ਆਦਮੀ ਪਾਰਟੀ ਨੂੰ ਤੋੜਨਾ ਚਾਹੁੰਦੇ ਹਨ।
ਇਹ ਵੀ ਪੜ੍ਹੋ- ਸੰਦੀਪ ਪਾਠਕ ਦਾ ਵੱਡਾ ਦਾਅਵਾ; ਸਾਡੇ ਵਿਧਾਇਕਾਂ ਨੂੰ ਫੋਨ ਕਰ BJP ਕਹਿ ਰਹੀ, 'ਜੋ ਚਾਹੀਦੈ, ਮਿਲ ਜਾਵੇਗਾ ਨਹੀ ਤਾਂ....'
ਕੇਜਰੀਵਾਲ ਨੇ ਦੋਸ਼ ਲਾਇਆ ਕਿ ਸ਼ਰਥ ਚੰਦਰ ਰੈੱਡੀ ਨੇ ਭਾਜਪਾ ਨੂੰ 55 ਕਰੋੜ ਰੁਪਏ ਦਾ ਚੰਦਾ ਦਿੱਤਾ। ਮਨੀ ਲਾਂਡਰਿੰਗ ਸਥਾਪਤ ਹੋ ਗਿਆ ਤਾਂ ਰੈੱਡੀ ਨੇ ਜ਼ਮਾਨਤ ਮਿਲਣ ਦੇ ਤੁਰੰਤ ਬਾਅਦ ਭਾਜਪਾ ਨੂੰ 55 ਕਰੋੜ ਰੁਪਏ ਦਿੱਤੇ। ਅਸੀਂ ਰਿਮਾਂਡ ਦਾ ਸਾਹਮਣਾ ਕਰਨ ਲਈ ਤਿਆਰ ਹਾਂ। ਦੱਸਣਯੋਗ ਹੈ ਕਿ ਈਡੀ ਨੇ ਆਬਕਾਰੀ ਨੀਤੀ ਮਾਮਲੇ ਵਿਚ ਕੇਜਰੀਵਾਲ ਨੂੰ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਬਾਅਦ ਵਿਚ ਅਦਾਲਤ ਨੇ 28 ਮਾਰਚ ਤੱਕ ਹਿਰਾਸਤ 'ਚ ਭੇਜ ਦਿੱਤਾ ਸੀ। ਆਪਣੀ ਗ੍ਰਿਫ਼ਤਾਰੀ ਤੋਂ ਬਾਅਦ ਵੀ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਨਹੀਂ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਨੇਤਾਵਾਂ ਦਾ ਕਹਿਣਾ ਹੈ ਕਿ ਉਹ ਦਿੱਲੀ ਦੇ ਮੁੱਖ ਮੰਤਰੀ ਬਣੇ ਰਹਿਣਗੇ ਅਤੇ ਲੋੜ ਪੈਣ 'ਤੇ ਜੇਲ੍ਹ ਤੋਂ ਸਰਕਾਰ ਚਲਾਉਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8