ਯਮੁਨਾ ਦੇ ਵਧਦੇ ਪਾਣੀ ਨੇ ਚਿੰਤਾ ''ਚ ਪਾਈ ''ਦਿੱਲੀ'', CM ਕੇਜਰੀਵਾਲ ਵੱਲੋਂ ਸਕੂਲ ਬੰਦ ਕਰਨ ਦਾ ਐਲਾਨ

Thursday, Jul 13, 2023 - 06:27 PM (IST)

ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਕਿਹਾ ਕਿ ਯਮੁਨਾ ਨਦੀ ਦੇ ਪਾਣੀ ਦਾ ਪੱਧਰ ਲਗਾਤਾਰ ਵਧਣ ਕਾਰਨ ਨਦੀ ਦੇ ਆਲੇ-ਦੁਆਲੇ ਦੀਆਂ ਸੜਕਾਂ 'ਚ ਪਾਣੀ ਭਰ ਗਿਆ ਹੈ। ਕੇਜਰੀਵਾਲ ਨੇ ਅੱਜ ਟਵੀਟ ਕਰਕੇ ਕਿਹਾ ਕਿ ਯਮੁਨਾ ਦੇ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਹੁਣ ਪਾਣੀ 208.46 ਮੀਟਰ ਤੱਕ ਪਹੁੰਚ ਗਿਆ ਹੈ। ਪਾਣੀ ਦਾ ਪੱਧਰ ਵਧਣ ਕਾਰਨ ਯਮੁਨਾ ਨਦੀ ਦੇ ਆਲੇ-ਦੁਆਲੇ ਦੀਆਂ ਸੜਕਾਂ 'ਤੇ ਆ ਗਈ ਹੈ। ਤੁਹਾਨੂੰ ਇਨ੍ਹਾਂ ਰਸਤਿਆਂ 'ਤੇ ਨਾ ਜਾਣ ਦੀ ਬੇਨਤੀ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜਿੱਥੇ ਪਾਣੀ ਭਰ ਗਿਆ ਹੈ ਲੋਕਾਂ ਨੂੰ ਉਨ੍ਹਾਂ ਆਬਾਦੀ ਵਾਲੇ ਇਲਾਕਿਆਂ ਤੋਂ ਹਟਾਇਆ ਜਾ ਰਿਹਾ ਹੈ। ਉਨ੍ਹਾਂ ਨੇ ਉਥੇ ਰਹਿੰਦੇ ਲੋਕਾਂ ਨੂੰ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਜਾਂਦੀ ਹੈ। ਲੋਕਾਂ ਦੀ ਜਾਨ ਬਚਾਉਣੀ ਸਭ ਤੋਂ ਜ਼ਰੂਰੀ ਹੈ। ਕੇਜਰੀਵਾਲ ਨੇ ਦਿੱਲੀ ਦੇ ਸਾਰੇ ਲੋਕਾਂ ਨੂੰ ਇਸ ਐਮਰਜੈਂਸੀ ਵਿੱਚ ਹਰ ਸੰਭਵ ਤਰੀਕੇ ਨਾਲ ਇੱਕ-ਦੂਜੇ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ। ਇਸਦੇ ਨਾਲ ਹੀ ਕੇਜਰੀਵਾਲ ਨੇ ਹੜ੍ਹ ਦੇ ਪਾਣੀ ਨਾਲ ਘਿਰੇ ਇਲਾਕਿਆਂ 'ਚ ਸਕੂਲ ਬੰਦ ਕਰਨ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ-   ਪੇਸ਼ੀ ’ਤੇ ਨਹੀਂ ਪਹੁੰਚ ਸਕੇ ਓ. ਪੀ. ਸੋਨੀ, ਅਦਾਲਤ ਨੇ ਦਿੱਤਾ ਇਕ ਦਿਨ ਦਾ ਹੋਰ ਸਮਾਂ, ਦਿੱਤੇ ਮੈਡੀਕਲ ਜਾਂਚ ਦੇ ਹੁਕਮ

ਜ਼ਿਕਰਯੋਗ ਹੈ ਕਿ ਕੇਜਰੀਵਾਲ ਨੇ ਯਮੁਨਾ 'ਚ ਪਾਣੀ ਦੇ ਵਧਦੇ ਪੱਧਰ ਦੇ ਮੱਦੇਨਜ਼ਰ ਕੱਲ੍ਹ ਅਧਿਕਾਰੀਆਂ ਨਾਲ ਹੰਗਾਮੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਕਿਹਾ ਸੀ ਕਿ ਯਮੁਨਾ 'ਚ ਪਾਣੀ ਦਾ ਪੱਧਰ ਵੱਧ ਰਿਹਾ ਹੈ ਅਤੇ ਦਿੱਲੀ ਹੜ੍ਹ ਦੀ ਸਥਿਤੀ 'ਚ ਹੈ। ਦਿੱਲੀ ਵਿੱਚ ਯਮੁਨਾ ਦਾ ਖ਼ਤਰਨਾਕ ਪੱਧਰ 205.33 ਮੀਟਰ ਹੈ, ਜਦੋਂ ਕਿ ਇਸ ਸਮੇਂ ਦਿੱਲੀ ਵਿੱਚ ਯਮੁਨਾ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਨੂੰ ਪਾਰ ਕਰਕੇ 207.71 ਮੀਟਰ ਤੱਕ ਪਹੁੰਚ ਗਿਆ ਹੈ। ਇਸ ਤੋਂ ਪਹਿਲਾਂ 1978 ਵਿੱਚ ਯਮੁਨਾ ਦਾ ਵੱਧ ਤੋਂ ਵੱਧ ਪਾਣੀ ਦਾ ਪੱਧਰ 207.49 ਮੀਟਰ ਤੱਕ ਪਹੁੰਚ ਗਿਆ ਸੀ, ਉਸ ਸਮੇਂ ਦਿੱਲੀ 'ਚ ਹੜ੍ਹ ਆ ਗਿਆ ਸੀ। ਦਿੱਲੀ ਦਾ 45 ਸਾਲ ਪੁਰਾਣਾ ਰਿਕਾਰਡ ਟੁੱਟ ਗਿਆ ਹੈ ਅਤੇ ਯਮੁਨਾ ਦੇ ਪਾਣੀ ਦਾ ਪੱਧਰ ਹੋਰ ਵੀ ਵੱਧ ਗਿਆ ਹੈ।

ਇਹ ਵੀ ਪੜ੍ਹੋ-  ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਮੀਂਹ ਤੇ ਹੜ੍ਹ ਨਾਲ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News