ਗ੍ਰਿਫ਼ਤਾਰੀ ਖ਼ਿਲਾਫ਼ ਕੇਜਰੀਵਾਲ ਨੇ ਖੜਕਾਇਆ HC ਦਾ ਦਰਵਾਜ਼ਾ, ਪਟੀਸ਼ਨ 'ਤੇ ਭਲਕੇ ਹੀ ਸੁਣਵਾਈ ਦੀ ਕੀਤੀ ਅਪੀਲ

Saturday, Mar 23, 2024 - 06:46 PM (IST)

ਗ੍ਰਿਫ਼ਤਾਰੀ ਖ਼ਿਲਾਫ਼ ਕੇਜਰੀਵਾਲ ਨੇ ਖੜਕਾਇਆ HC ਦਾ ਦਰਵਾਜ਼ਾ, ਪਟੀਸ਼ਨ 'ਤੇ ਭਲਕੇ ਹੀ ਸੁਣਵਾਈ ਦੀ ਕੀਤੀ ਅਪੀਲ

ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੀ ਗ੍ਰਿਫ਼ਤਾਰੀ ਅਤੇ ਸ਼ੁੱਕਰਵਾਰ ਨੂੰ ਹੇਠਲੀ ਅਦਾਲਤ ਵੱਲੋਂ ਈ.ਡੀ. ਨੂੰ ਦਿੱਤੇ ਰਿਮਾਂਡ ਖ਼ਿਲਾਫ਼ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਉਨ੍ਹਾਂ ਨੇ ਆਪਣੀ ਪਟੀਸ਼ਨ ਵਿੱਚ ਹਾਈ ਕੋਰਟ ਤੋਂ ਤੁਰੰਤ ਸੁਣਵਾਈ ਦੀ ਮੰਗ ਕੀਤੀ ਹੈ ਅਤੇ ਭਲਕੇ ਹੀ ਸੁਣਵਾਈ ਕਰਨ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ- ਗ੍ਰਿਫ਼ਤਾਰੀ ਤੋਂ ਬਾਅਦ CM ਕੇਜਰੀਵਾਲ ਦਾ ਪਹਿਲਾ ਬਿਆਨ ਆਇਆ ਸਾਹਮਣੇ, 'ਮੇਰਾ ਜੀਵਨ ਦੇਸ਼ ਲਈ ਸਮਰਪਿਤ'

ਕੇਜਰੀਵਾਲ ਨੇ ਆਪਣੀ ਪਟੀਸ਼ਨ 'ਚ ਦਲੀਲ ਦਿੱਤੀ ਹੈ ਕਿ ਉਨ੍ਹਾਂ ਦੀ ਗ੍ਰਿਫਤਾਰੀ ਅਤੇ ਰਿਮਾਂਡ ਦੋਵੇਂ ਹੁਕਮ ਗੈਰ-ਕਾਨੂੰਨੀ ਹਨ ਅਤੇ ਉਹ ਤੁਰੰਤ ਹਿਰਾਸਤ 'ਚੋਂ ਰਿਹਾਅ ਕੀਤੇ ਜਾਣ ਦੇ ਹੱਕਦਾਰ ਹਨ। ਉਨ੍ਹਾਂ ਨੇ ਕਾਰਜਕਾਰੀ ਚੀਫ਼ ਜਸਟਿਸ ਤੋਂ ਐਤਵਾਰ ਯਾਨੀ 24 ਮਾਰਚ ਨੂੰ ਤੁਰੰਤ ਸੁਣਵਾਈ ਦੀ ਮੰਗ ਵੀ ਕੀਤੀ ਹੈ।

ਇਹ ਵੀ ਪੜ੍ਹੋ- ਵੱਡੀ ਖ਼ਬਰ : CM ਕੇਜਰੀਵਾਲ ਨੇ ਸੁਪਰੀਮ ਕੋਰਟ ਤੋਂ ਵਾਪਸ ਲਈ ਆਪਣੀ ਪਟੀਸ਼ਨ, ED ਦੀ ਗ੍ਰਿਫ਼ਤਾਰੀ ਨੂੰ ਦਿੱਤੀ ਸੀ ਚੁਣੌਤੀ

ਈ.ਡੀ. ਨੇ ਵੀਰਵਾਰ ਨੂੰ ਕੇਜਰੀਵਾਲ ਦੇ ਘਰ ਦੀ ਤਲਾਸ਼ੀ ਲੈਣ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਅਤੇ ਸ਼ੁੱਕਰਵਾਰ ਨੂੰ ਉਨ੍ਹਾਂ ਨੂੰ ਦਿੱਲੀ ਦੀ ਰਾਉਜ਼ ਐਵੇਨਿਊ ਕੋਰਟ 'ਚ ਪੇਸ਼ ਕੀਤਾ ਗਿਆ ਸੀ। ਜਿੱਥੋਂ ਅਦਾਲਤ ਨੇ ਕੇਜਰੀਵਾਲ ਨੂੰ 28 ਮਾਰਚ ਤੱਕ ਈ.ਡੀ. ਰਿਮਾਂਡ 'ਤੇ ਭੇਜ ਦਿੱਤਾ। ਈ.ਡੀ. ਨੇ ਕੇਜਰੀਵਾਲ ਨੂੰ ਅਦਾਲਤ ਵਿੱਚ ਪੇਸ਼ ਕਰਕੇ 10 ਦਿਨਾਂ ਦਾ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ ਜਾਂਚ ਏਜੰਸੀ ਨੂੰ 6 ਦਿਨਾਂ ਦਾ ਰਿਮਾਂਡ ਦਿੱਤਾ ਹੈ। ਹੁਣ ਉਨ੍ਹਾਂ ਨੂੰ 28 ਮਾਰਚ ਨੂੰ ਦੁਪਹਿਰ 2 ਵਜੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।


author

Rakesh

Content Editor

Related News