ਜੇਲ੍ਹ 'ਚੋਂ ਬਾਹਰ ਨਿਕਲਦੇ ਹੀ CM ਕੇਜਰੀਵਾਲ ਦਾ ਵੱਡਾ ਬਿਆਨ, ਕਿਹਾ- ਮੈਂ ਲੜਦਾ ਰਹਾਂਗਾ

Friday, Sep 13, 2024 - 06:58 PM (IST)

ਨਵੀਂ ਦਿੱਲੀ- ਜੇਲ੍ਹ 'ਚੋਂ ਬਾਹਰ ਆਉਂਦੇ ਹੀ ਕੇਜਰੀਵਾਲ ਨੇ ਵਰ੍ਹਦੇ ਮੀਂਹ 'ਚ ਇੰਤਜ਼ਾਰ ਕਰ ਰਹੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੈਂ ਸੱਚਾ ਸੀ ਅਤੇ ਸਹੀ ਸੀ। ਕੇਜਰੀਵਾਲ ਨੇ ਭਾਵੁਕ ਹੁੰਦਿਆਂ ਕਿਹਾ ਕਿ ਉਹ ਮੇਰੇ ਹੋਂਸਲੇ ਨੂੰ ਤੋੜ ਨਹੀਂ ਪਾਏ। ਜੇਲ੍ਹ ਦੀਆਂ ਸਲਾਖਾਂ ਮੈਨੂੰ ਕਮਜ਼ੋਰ ਨਹੀਂ ਕਰ ਸਕੀਆਂ ਸਗੋਂ ਮੇਰੀ ਤਾਕਤ 100 ਗੁਣਾ ਵੱਧ ਗਈ ਹੈ। ਮੈਂ ਦੇਸ਼ ਵਿਰੋਧੀ ਤਾਕਤਾਂ ਨਾਲ ਲੜਦਾ ਰਹਾਂਗਾ। ਲੱਖਾਂ ਲੋਕਾਂ ਨੇ ਪ੍ਰਾਰਥਨਾਵਾਂ ਕੀਤੀਆਂ ਅਤੇ ਮੈਂ ਲੋਕਾਂ ਦੀਆਂ ਦੁਆਵਾਂ ਨਾਲ ਬਾਹਰ ਨਿਕਲ ਆਇਆ ਹਾਂ। ਮੈਂ ਸਹੀ ਸੀ ਇਸ ਲਈ ਭਗਵਾਨ ਨੇ ਮੇਰਾ ਸਾਥ ਦਿੱਤਾ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਤਿਹਾੜ ਜੇਲ੍ਹ 'ਚੋਂ ਰਿਸੀਵ ਕਰਨ ਤਿਹਾੜ ਜੇਲ੍ਹ ਦੇ ਬਾਹਰ ਉਨ੍ਹਾਂ ਦੀ ਪਤਨੀ, ਸਾਬਕਾ ਡਿਪਟੀ ਸੀ.ਐੱਮ. ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਪਹੁੰਚੇ ਹਨ। 'ਆਪ' ਨੇਤਾਵਾਂ ਅਤੇ ਵਰਕਰਾਂ 'ਚ ਜਸ਼ਨ ਦਾ ਮਾਹੌਲ ਹੈ। ਵਰ੍ਹਦੇ ਮੀਂਹ ਦੇ ਵਿਚਾਲੇ ਵੱਡੀ ਗਿਣਤੀ 'ਚ ਵਰਕਰ ਜੇਲ੍ਹ ਦੇ ਬਾਹਰ ਕੇਜਰੀਵਾਲ ਦੇ ਬਾਹਰ ਆਉਣ ਤਕ ਡਟੇ ਰਹੇ। 

ਇਹ ਵੀ ਪੜ੍ਹੋ- ਜੇਲ੍ਹ 'ਚੋਂ ਬਾਹਰ ਆਏ CM ਕੇਜਰੀਵਾਲ, 'ਆਪ' 'ਚ ਜਸ਼ਨ ਦਾ ਮਾਹੌਲ

ਦੱਸ ਦੇਈਏ ਕਿ ਸ਼ਰਾਬ ਨੀਤੀ ਘਪਲੇ ਮਾਮਲੇ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਅੱਜ ਯਾਨੀ ਕਿ ਸ਼ੁੱਕਰਵਾਰ ਨੂੰ ਜ਼ਮਾਨਤ ਦੇ ਦਿੱਤੀ ਹੈ। ਜਸਟਿਸ ਸੂਰਿਆਕਾਂਤ ਅਤੇ ਜਸਟਿਸ ਉੱਜਵਲ ਭੁਈਆਂ ਦੀ ਬੈਂਚ ਨੇ ਇਹ ਫ਼ੈਸਲਾ ਸੁਣਾਇਆ। ਸੁਪਰੀਮ ਕੋਰਟ ਦੀ ਬੈਂਚ ਨੇ ਕੇਜਰੀਵਾਲ ਨੂੰ 10 ਲੱਖ ਰੁਪਏ ਦੇ ਮੁਚਲਕੇ ਅਤੇ ਦੋ ਜ਼ਮਾਨਤ ਰਾਸ਼ੀਆਂ 'ਤੇ ਜ਼ਮਾਨਤ ਦਿੱਤੀ ਹੈ। ਤਿਹਾੜ ਜੇਲ੍ਹ ਵਿਚ ਬੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ 156 ਦਿਨਾਂ ਬਾਅਦ ਜ਼ਮਾਨਤ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਕੇਜਰੀਵਾਲ ਨੂੰ ਈਡੀ ਨੇ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ। 10 ਦਿਨ ਦੀ ਪੁੱਛਗਿੱਛ ਮਗਰੋਂ ਇਕ ਅਪ੍ਰੈਲ ਨੂੰ ਤਿਹਾੜ ਜੇਲ੍ਹ ਭੇਜ ਦਿੱਤਾ ਗਿਆ ਸੀ। ਕੇਜਰੀਵਾਲ ਨੂੰ 10 ਮਈ ਨੂੰ 21 ਦਿਨ ਲਈ ਆਮ ਚੋਣਾਂ ਵਿਚ ਪ੍ਰਚਾਰ ਕਰਨ ਲਈ ਰਿਹਾਅ ਕੀਤਾ ਗਿਆ ਸੀ। ਇਹ ਰਿਹਾਈ 51 ਦਿਨ ਜੇਲ੍ਹ ਵਿਚ ਰਹਿਣ ਮਗਰੋਂ ਮਿਲੀ ਸੀ। ਸੁਪਰੀਮ ਕੋਰਟ ਨੇ ਕੇਜਰੀਵਾਲ ਦੀ ਇਕ ਜੂਨ ਤੱਕ ਰਿਹਾਈ ਮਨਜ਼ੂਰ ਕੀਤੀ ਸੀ। 2 ਜੂਨ ਨੂੰ ਕੇਜਰੀਵਾਲ ਨੇ ਤਿਹਾੜ ਜੇਲ੍ਹ ਵਿਚ ਸਰੰਡਰ ਕਰ ਦਿੱਤਾ ਸੀ। 


Rakesh

Content Editor

Related News